ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ - ਬੱਬਰ ਔਜਲਾ
- ਹਲਕਾ ਅਜਨਾਲਾ ਵਿੱਚ ਗੁਰਜੀਤ ਔਜਲਾ ਦੇ ਪੁੱਤਰ ਨੇ ਲੋਕਾਂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ, 15 ਮਈ 2024 - ਕੁਝ ਦਿਨਾਂ ਦੇ ਲਾਲਚ ਵਿੱਚ ਅਗਲੇ ਪੰਜ ਸਾਲਾਂ ਲਈ ਦੇਸ਼ ਦੀ ਸੱਤਾ ਕਿਸੇ ਵੀ ਏਸੀ ਪਾਰਟੀ ਦੇ ਹੱਥਾਂ ਵਿੱਚ ਨਾ ਸੌਂਪੋ ਜੋ ਦੇਸ਼ ਨੂੰ ਬਰਬਾਦ ਕਰ ਸਕਦੀ ਹੈ। ਇਹ ਵਾਕ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਪੁੱਤਰ ਬੱਬਰ ਔਜਲਾ ਨੇ ਅੱਜ ਹਲਕਾ ਅਜਨਾਲਾ ਵਿੱਚ ਕੀਤੀ ਗਈ ਰੈਲੀ ਦੌਰਾਨ ਕਹੇ।
ਪਿੰਡ ਉਰਦਨ ਵਿੱਚ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰ ਪ੍ਰਤਾਪ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ ਰੈਲੀ ਦੌਰਾਨ ਲੋਕਾਂ ਨਾਲ ਮੀਟਿੰਗ ਕਰਦਿਆਂ ਬਾਬਰ ਔਜਲਾ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਦੇਸ਼ ਨੂੰ ਅਜਿਹੀ ਸਥਿਤੀ ਵਿੱਚ ਪਹੁੰਚਾ ਦਿੱਤਾ ਹੈ, ਜਿਸ ਵਿੱਚੋਂ ਨਿਕਲਣ ਲਈ ਕਾਂਗਰਸ ਨੂੰ ਸੱਤਾ ਸੌਂਪਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦੇਸ਼ ਨੂੰ ਫਿਰਕਾਪ੍ਰਸਤੀ ਦੇ ਨਾਂ 'ਤੇ ਵੰਡਿਆ ਹੋਇਆ ਹੈ, ਜਦਕਿ ਆਮ ਆਦਮੀ ਪਾਰਟੀ ਘੁਟਾਲਿਆਂ ਅਤੇ ਭ੍ਰਿਸ਼ਟਾਚਾਰ ਦੀ ਸਰਕਾਰ ਹੈ, ਉਥੇ ਹੀ ਪੰਜਾਬ 'ਚ ਆਮ ਆਦਮੀ ਦੀ ਆਮਦ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਵੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ।
ਦਿਨ-ਦਿਹਾੜੇ ਲੁੱਟ-ਖੋਹ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਹੈਰਾਨ ਕਰਨ ਵਾਲੀਆਂ ਹਨ ਅਤੇ ਇਸ ਲਈ ਸਿੱਧੇ ਤੌਰ 'ਤੇ 'ਆਪ' ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਕਾਂਗਰਸ ਨੂੰ ਸੱਤਾ ਵਿੱਚ ਲਿਆ ਕੇ ਹਾਲਾਤ ਬਦਲਣ ਦਾ ਮੌਕਾ ਮਿਲ ਰਿਹਾ ਹੈ। ਢਾਈ ਸਾਲਾਂ ਬਾਅਦ ਤੁਹਾਨੂੰ ਮੁੜ ਮੌਕਾ ਮਿਲੇਗਾ ਅਤੇ ਸੂਬੇ ਦੀ ਸੱਤਾ ਕਾਂਗਰਸ ਨੂੰ ਸੌਂਪ ਦੇਵਾਂਗੇ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਜੇਤੂ ਬਣਾਉਣ ਤਾਂ ਜੋ ਅੰਮ੍ਰਿਤਸਰ ਦੀ ਚੌੰਪਕ੍ਖੀ ਨੁਹਾਰ ਨੁੰ ਬਦਲਿਆ ਜਾ ਸਕੇ।