ਸੁਖਜਿੰਦਰ ਰੰਧਾਵਾ ਨੇ ਸਾਬਕਾ MLA ਰਮਾਲ ਚੰਦ ਦੇ ਘਰ ਕੀਤਾ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ - ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ, 16 ਮਈ 2024 - ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸੀ ਉਮੀਦਵਾਰ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੇ ਬੇਗੋਵਾਲ ਤਾਰਾਗੜ੍ਹ ਵਿਖੇ ਸਾਬਕਾ ਵਿਧਾਇਕ ਸਵਰਗਵਾਸੀ ਸ੍ਰੀ ਰੁਮਾਲ ਚੰਦ ਦੇ ਹੋਣਹਾਰ ਬੇਟੇ ਅਤੇ ਕਾਂਗਰਸੀ ਆਗੂ ਅਸ਼ਵਨੀ ਕੁਮਾਰ ਅੱਤਰੀ ਵੱਲੋਂ ਆਯੋਜਿਤ ਵਰਕਰ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਅਤੇ ਭਾਰਤ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਂਗਰਸ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੀ ਕੇਂਦਰ ਵਿੱਚ ਸਰਕਾਰ ਬਣਾਉਣਾ ਅਤਿ ਜ਼ਰੂਰੀ ਹੈ ਇਸ ਲਈ ਵਰਕਰਾਂ ਨੂੰ ਦਿਨ ਰਾਤ ਇਕ ਕਰਕੇ ਸਖ਼ਤ ਮਿਹਨਤ ਕਰਨ ਦੀ ਲੋੜ ਹੈ ਤਾਂ ਕਿ ਭਾਜਪਾ ਅਤੇ ਉਸਦੇ ਸਹਿਯੋਗੀ ਦਲ ਜੋ ਫਿਰਕੂ ਵੰਡੀਆਂ ਪਾ ਕਿ ਦੇਸ਼ ਨੂੰ ਬਰਬਾਦ ਕਰਨ ਤੇ ਤੁੱਲੇ ਹੋਏ ਹਨ ਉਹਨਾਂ ਤਾਕਤਾਂ ਨੂੰ ਕੇਂਦਰ ਵਿੱਚ ਕਾਂਗਰਸ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੀ ਸਰਕਾਰ ਬਣਾ ਕਿ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ।
ਉਹਨਾਂ ਕਿਹਾ ਕਿ ਅਕਾਲੀ ਦਲ ਜਿਹਨਾਂ ਦੀ ਸਰਕਾਰ ਵੇਲੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਕੇਂਦਰ ਵਿੱਚ ਕਾਂਗਰਸ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੀ ਸਰਕਾਰ ਬਣਨ ਤੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਈਆਂ ਜਾ ਸੱਕਣ ਉਹਨਾਂ ਪੰਜਾਬ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਕਿਹਾ ਕਿ ਇਸ ਸਰਕਾਰ ਦੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵਿਕਾਸ ਕਾਰਜ ਬਿਲਕੁਲ ਠੱਪ ਹੋ ਕੇ ਰਹਿ ਗਏ ਹਨ ਇਹ ਸਰਕਾਰ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਟੈਕਸਾਂ ਦਾ ਪੈਸੇ ਨੂੰ ਸਰਕਾਰ ਕਰੋੜਾਂ ਰੁਪਏ ਦੀ ਫੋਕੀ ਇਸ਼ਤਿਹਾਰ ਬਾਜ਼ੀ ਕਰਕੇ ਬਰਬਾਦ ਕਰ ਰਹੀ ਹੈ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਬੱਦ ਤੋਂ ਬੱਦਤਰ ਹੋ ਰਹੀ ਹੈ ਪੰਜਾਬ ਦੇ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਬੇਰੁਜ਼ਗਾਰੀ ਕਾਰਨ ਪੰਜਾਬ ਦਾ ਨੌਜਵਾਨ ਬਾਹਰ ਦੇ ਦੇਸ਼ਾਂ ਵੱਲ ਨੂੰ ਜਾ ਰਿਹਾ ਹੈ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਜਾ ਰਹੇ ਹਨ ਕੱਟੜ ਇਮਾਨਦਾਰ ਕਹਾਉਣ ਵਾਲੀ ਸਰਕਾਰ ਦੇ ਸਮੇਂ ਰੇਤਾ ਬਜਰੀ ਦੇ ਭਾਅ ਆਸਮਾਨ ਨੂੰ ਛੂਹ ਰਹੇ ਹਨ ਗਰੀਬ ਲੋਕ ਆਪਣਾ ਘਰ ਬਣਾਉਣ ਲਈ ਤਰਸ ਰਹੇ ਹਨ ਇਸ ਲਈ ਸਾਰੇ ਵਰਕਰ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਜੋ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ,ਖੇਤ ਮਜ਼ਦੂਰਾਂ, ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਾਲਾ ,ਅਤੇ ਅਗਨੀਵੀਰ ਸਾਥੀਆਂ ਨੂੰ ਪੱਕੇ ਤੌਰ ਤੇ ਫੋਜ਼ ਵਿੱਚ ਭਰਤੀ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਇਆ ਕਰਾਉਣ ਲਈ ਕੇਂਦਰ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ਤੇ ਭਰਨ ਆਦਿ ਮਸਲਿਆਂ ਦੇ ਠੋਸ ਹੱਲ ਲਈ ਘਰ ਘਰ ਜਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਸੂਝਵਾਨ ਵੋਟਰਾਂ ਅੱਗੇ ਰੱਖਣ।
ਇਸ ਮੌਕੇ ਤੇ ਰਾਜਸਥਾਨ ਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਗੋਵਿੰਦ ਰਾਮ ਮੇਘਵਾਲ ਨੇ ਵੀ ਮੋਦੀ ਸਰਕਾਰ ਦੀਆਂ ਗਰੀਬ ਮਾਰੂ ਨੀਤੀਆਂ ਬਾਰੇ ਜਨਤਾ ਨੂੰ ਜਾਣੂ ਕਰਵਾਇਆ। ਇਸ ਮੌਕੇ ਤੇ ਵਿਧਾਇਕ ਸੁਜਾਨਪੁਰ ਅਤੇ ਜ਼ਿਲਾ ਕਾਂਗਰਸ ਕਮੇਟੀ ਪਠਾਨਕੋਟ ਦੇ ਪ੍ਰਧਾਨ ਨਰੇਸ਼ ਪੁਰੀ ,ਸਾਬਕਾ ਵਿਧਾਇਕ ਰੁਮਾਲ ਚੰਦ ਦੇ ਬੇਟੇ ਅਸ਼ਵਨੀ ਅੱਤਰੀ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਿਸ਼ਵਾਸ ਦਿਵਾਇਆ ਕਿ ਹਲਕਾ ਭੋਆ ਦੇ ਕਾਂਗਰਸੀ ਵਰਕਰ ਦਿਨ ਰਾਤ ਮਿਹਨਤ ਕਰਕੇ ਕਿ ਉਹਨਾਂ ਨੂੰ ਹਲਕਾ ਭੋਆ ਵਿਚੋਂ ਭਾਰੀ ਵੋਟਾਂ ਨਾਲ ਜਿਤਾ ਕੇ ਦੇਸ਼ ਦੀ ਪਾਰਲੀਮੈਂਟ ਵਿੱਚ ਵਿੱਚ ਭੇਜਣਗੇ ਤਾਂ ਕਿ ਹਲਕਾ ਭੋਆ ਦਾ ਜੰਗੀ ਪੱਧਰ ਤੇ ਵਿਕਾਸ ਹੋ ਸੱਕੇ। ਇਸ ਮੌਕੇ ਤੇ ਸੀਨੀਅਰ ਕਾਂਗਰਸੀ ਆਗੂ ਬੱਗਾ ਸਰਪੰਚ,ਰਾਮ ਲੁਭਾਇਆ ਸਰਪੰਚ,ਕਵੀ ਰਾਜ ਸਾਬਕਾ ਸਰਪੰਚ,ਹਰਸ ਸਰਪੰਚ,ਪੱਦਮ ਠਾਕਰ,ਦਿਆਲ ਚੰਦ, ਅਸ਼ਵਨੀ ਠਾਕੁਰ,ਦੇਵੀ ਦੱਤਾ,ਬਿੰਦੂ ਸ਼ਰਮਾ,ਦੀਪਕ ਸੈਣੀ, ਕੁਲਦੀਪ ਰਾਜ,ਧਰਮ ਪਾਲ,ਕਾਕਾ ਸ਼ਰਮਾ,ਹਨੀ ਸ਼ਰਮਾ,ਕਾਲੂ ਸ਼ਰਮਾ, ਮੁਨੀਸ਼ ਮਹਾਜ਼ਨ,ਬਿੱਲਾ ਸ਼ਰਮਾ,ਕੇਵਲ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ। ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।