ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜਨਗੇ
- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 3 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੇਪਰ ਵਾਪਸ ਲਏ ,ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਵੰਡ ਕੀਤੀ ਗਈ
ਰੋਹਿਤ ਗੁਪਤਾ
ਗੁਰਦਾਸਪੁਰ, 17 ਮਈ 2024 - ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖ਼ਰੀ ਦਿਨ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਅੱਜ 3 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ, ਜਿਸ ਤੋਂ ਬਾਅਦ ਹੁਣ ਗੁਰਦਾਸਪੁਰ ਸੀਟ ਤੋਂ 26 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ, ਲੋਕ ਸਭਾ ਹਲਕਾ 01-ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਤੋਂ ਬਾਅਦ 29 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖ਼ਰੀ ਦਿਨ ਤਿੰਨ ਅਜ਼ਾਦ ਉਮੀਦਵਾਰਾਂ ਬਲਜਿੰਦਰ ਸਿੰਘ, ਕੁਸਮ ਰਾਣੀ ਅਤੇ ਨਿਰਮਲਜੀਤ ਕੌਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਤਿੰਨ ਉਮੀਦਵਾਰਾਂ ਵੱਲੋਂ ਆਪਣੇ ਨਾਮ ਵਾਪਸ ਲਏ ਜਾਣ ਤੋਂ ਬਾਅਦ ਹੁਣ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕੁੱਲ 26 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿਹੜੇ 26 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਉਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਲਜੀਤ ਸਿੰਘ ਚੀਮਾ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਿਨੇਸ਼ ਸਿੰਘ, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ, ਮੇਘਾ ਦੇਸ਼ਮ ਪਾਰਟੀ ਦੀ ਉਮੀਦਵਾਰ ਸੰਤੋਸ਼ ਕੁਮਾਰੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਿੰਦਰ ਸਿੰਘ, ਭਾਰਤੀਯ ਰਾਸ਼ਟਰੀਆ ਦਲ ਦੇ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਦਰਬਾਰਾ ਸਿੰਘ, ਜਨ ਸੇਵਾ ਡਰਾਇਵਰ ਪਾਰਟੀ ਦੇ ਉਮੀਦਵਾਰ ਰਣਜੋਧ ਸਿੰਘ, ਭਾਰਤੀਯ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਰਮੇਸ਼ ਕੁਮਾਰ, ਨੈਸ਼ਨਲ ਰਿਪਬਲਿਕ ਪਾਰਟੀ ਆਫ਼ ਇੰਡੀਆ ਦੇ ਉਮੀਦਵਾਰ ਰਮੇਸ਼ ਲਾਲ, ਅਜ਼ਾਦ ਉਮੀਦਵਾਰ ਅਮਿਤ ਅਗਰਵਾਲ, ਅਜ਼ਾਦ ਉਮੀਦਵਾਰ ਸੰਜੀਵ ਸਿੰਘ, ਅਜ਼ਾਦ ਉਮੀਦਵਾਰ ਸੰਜੀਵ ਮਨਹਾਸ, ਅਜ਼ਾਦ ਉਮੀਦਵਾਰ ਸੰਤ ਸੇਵਕ, ਅਜ਼ਾਦ ਉਮੀਦਵਾਰ ਸੰਤੋਸ਼ ਕੌਰ, ਅਜ਼ਾਦ ਉਮੀਦਵਾਰ ਸੁਰਜੀਤ ਸਿੰਘ, ਅਜ਼ਾਦ ਉਮੀਦਵਾਰ ਸੁਰਿੰਦਰ ਸਿੰਘ, ਅਜ਼ਾਦ ਉਮੀਦਵਾਰ ਸੈਮੂਅਲ ਸੋਨੀ, ਅਜ਼ਾਦ ਉਮੀਦਵਾਰ ਗੁਰਪ੍ਰੀਤ ਕੌਰ, ਅਜ਼ਾਦ ਉਮੀਦਵਾਰ ਆਈ.ਐੱਸ. ਗੁਲਾਟੀ, ਅਜ਼ਾਦ ਉਮੀਦਵਾਰ ਜਗਦੀਸ਼ ਮਸੀਹ, ਅਜ਼ਾਦ ਉਮੀਦਵਾਰ ਤਰਸੇਮ ਮਸੀਹ, ਅਜ਼ਾਦ ਉਮੀਦਵਾਰ ਤਿਲਕ ਰਾਜ ਅਤੇ ਅਜ਼ਾਦ ਉਮੀਦਵਾਰ ਰੋਬੀ ਮਸੀਹ ਸ਼ਾਮਲ ਹਨ।
ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜ ਰਹੇ ਸਾਰੇ 26 ਉਮੀਦਵਾਰਾਂ ਨੂੰ ਅੱਜ ਚੋਣ ਨਿਸ਼ਾਨਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ।