ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ
- ਸਾਬਕਾ ਕੌਂਸਲਰ ਮਾਲਵਿੰਦਰ ਦੇ ਘਰ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ
ਪਟਿਆਲਾ, 18 ਮਈ 2024: ਪਟਿਆਲਾ ਪਾਰਲੀਮਾਨੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਐਮ ਪੀ ਰਹੇ ਪ੍ਰਨੀਤ ਕੌਰ ਤੇ ਇਕ ਵਾਰ ਐਮ ਪੀ ਰਹੇ ਡਾ. ਧਰਮਵੀਰ ਗਾਂਧੀ ਪਟਿਆਲਾ ਲਈ ਕੇਂਦਰ ਸਰਕਾਰ ਤੋਂ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ ਤੇ ਪਟਿਆਲਾ ਦੇ ਪਛੜੇਪਣ ਦਾ ਇਹੀ ਮੁੱਖ ਕਾਰਣ ਹੈ। ਇਥੇ ਸਾਬਕਾ ਕੌਂਸਲਰ ਮਾਲਵਿੰਦਰ ਸਿੰਘ ਝਿੱਲ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਜਿਸਨੇ ਰੈਲੀ ਦਾ ਰੂਪ ਧਾਰ ਲਿਆ, ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਇਹਨਾਂ ਦੋਵਾਂ ਆਗੂਆਂ ਦੀ ਬਦੌਲਤ ਪਟਿਆਲਾ ਪਾਰਲੀਮਾਨੀ ਹਲਕੇ ਨੇ 25 ਸਾਲ ਗੁਆ ਲਏ ਹਨ। ਉਹਨਾਂ ਕਿਹਾ ਕਿ ਕੇਂਦਰ ਤੋਂ ਬਹੁਤ ਵੱਡੇ-ਵੱਡੇ ਪ੍ਰਾਜੈਕਟ ਲੈ ਕੇ ਪਟਿਆਲਾ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕਦਾ ਸੀ। ਇਥੇ ਰੋਜ਼ਗਾਰ ਪੈਦਾ ਕੀਤਾ ਜਾ ਸਕਦਾ ਸੀ ਪਰ ਇਹਨਾਂ ਦੋਵਾਂ ਦੀ ਨਲਾਇਕੀ ਕਾਰਣ ਮੁਸ਼ਕਿਲਾਂ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਝੱਲਣੀਆਂ ਪਈਆਂ।
ਉਹਨਾਂ ਕਿਹਾ ਕਿ ਹੁਣ ਜੇਕਰ ਲੋਕ ਉਹਨਾਂ ਦੀ ਝੋਲੀ ਇਹ ਸੀਟ ਪਾਉਣਗੇ ਤਾਂ ਉਹ ਕੰਮ ਕਰ ਕੇ ਵਿਖਾਉਣਗੇ ਕਿ ਇਕ ਸੰਸਦ ਮੈਂਬਰ ਆਪਣੇ ਹਲਕੇ ਵਾਸਤੇ ਕੀ ਕੁਝ ਕਰ ਸਕਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਕੜੀ ’ਤੇ ਵੋਟਾਂ ਪਾ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਕਿਉਂਕਿ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਾਬਕਾ ਐਮ ਪੀ ਪਰਮਜੀਤ ਸਿੰਘ ਪੰਮਾ, ਹਰਵਿੰਦਰ ਸਿੰਘ ਬੱਬੂ, ਗੁਰਵਿੰਦਰ ਸਿੰਘ ਧੀਮਾਨ, ਰਾਜਿੰਦਰ ਵਿਰਕ,ਜਗਰਾਜ ਝਿੱਲ, ਕੁਲਦੀਪ ਰੱਫਾ, ਮਾਸਟਰ ਜਗਪਾਲ ਸਿੰਘ, ਜਰਨੈਲ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਤੋਤਾ ਸਿੰਘ, ਫਤਿਹਜੀਤ ਸਿੰਘ ਜੌਲੀ, ਦਵਿੰਦਰ ਟੋਕੇਵਾਲਾ, ਰਾਜ ਟਿਵਾਣਾ, ਗੁਰਿੰਦਰਪਾਲ ਸਿੰਘ, ਕਰਮ ਸਿੰਘ ਟੌਹੜਾ,ਵਿਨੋਦ ਜਿੰਦਲ, ਰਣਜੀਤ ਨੰਬਰਦਾਰ, ਬਿਕਰਮਜੀਤ ਸਿੰਘ ਭੱਟੀ, ਡਾ. ਨਛੱਤਰ, ਪਰਸ ਰਾਮ, ਦਲਜੀਤ ਮਾਂਗਟ, ਜੋਗਿੰਦਰ ਸ਼ਰਮਾ, ਗੁਰਚਰਨ ਸਿੰਘ ਡੋਗਰ, ਬਖਸ਼ੀਸ਼ ਸੰਧੂ, ਬਲਜਿੰਦਰ ਗਾਂਧੀ, ਨਰੇਸ਼ ਕੁਮਾਰ, ਸੰਦੀਪ ਮਾਮਾ, ਮਨਪ੍ਰੀਤ ਖਰੋੜ, ਅਵਤਾਰ ਸਿੰਘ ਤਾਰੀ, ਡਿਪਟੀ ਡਾਇਰੈਕਟਰ ਮਾਨ ਸਾਹਿਬ, ਬੀਬੀ ਕਰਮਜੀਤ ਕੌਰ ਝਿੱਲ, ਬੀਬੀ ਚਰਨਜੀਤ ਕੌਰ ਅਤੇ ਲਾਭ ਸਿੰਘ ਆਦਿ ਪਤਵੰਤੇ ਹਾਜ਼ਰ ਸਨ।