ਹਲਕਾ ਵਾਸੀਆਂ ਦੀ ਚੜ੍ਹਦੀ ਕਲਾ ਦੀ ਅਰਦਾਸ ਤੋਂ ਬਾਅਦ ਨਵਾਂ ਸ਼ਹਿਰ ਵਿਖੇ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ
- ਆਪ ਸਰਕਾਰ ਪੁਰਾਣੇ ਸਥਾਪਿਤ ਢਾਂਚਿਆਂ ਨੂੰ ਨਵੇਂ ਨਾਮ ਦੇਣਾ ਹੈ ਪ੍ਰਾਪਤੀ: ਡਾ. ਸੁਭਾਸ਼ ਸ਼ਰਮਾ
- ਸਿਹਤ ਅਤੇ ਸਿੱਖਿਆ ਦੇ ਮਾਮਲੇ 'ਚ ਹੋ ਰਹੀ ਹੈ ਮਹਿਜ਼ ਖਾਨਾਪੂਰਤੀ: ਡਾ. ਸੁਭਾਸ਼ ਸ਼ਰਮਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 13 ਮਈ 2024 - ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਅੱਜ ਨਵਾਂ ਸ਼ਹਿਰ ਵਿਖੇ ਆਪਣੀ ਚੋਣ ਮੁਹਿੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸਥਾਨਕ ਗੁਰਦੁਆਰਾ ਧੰਨ ਧੰਨ ਬਾਬਾ ਗੁਰੁਦਿੱਤਾ ਜੀ ਚੰਦਪੁਰ ਰੁੜਕੀ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਉਨਾ ਇਲਾਕਾ ਨਿਵਾਸੀਆਂ ਦੀ ਚੜਦੀ ਕਲਾ ਵਾਸਤੇ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾਕਟਰ ਸੁਭਾਸ਼ ਸ਼ਰਮਾ ਦਾ ਨਵਾਂ ਸ਼ਹਿਰ ਪੁੱਜਣ ਤੇ ਸਿਰੋਪਾ ਪਾ ਕੇ ਉਹਨਾਂ ਦਾ ਸਨਮਾਨ ਦਿੱਤਾ ਗਿਆ।
ਇਸ ਮੌਕੇ ਆਪਣੇ ਚੋਣ ਪ੍ਰਚਾਰ ਦੀ ਮੂਵਿੰਗ ਨੂੰ ਅੱਗੇ ਵਧਾਉਂਦੇ ਆ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦੇ ਕਿਹਾ ਕਿ ਭਾਜਪਾ ਉਹੀ ਕੰਮ ਕਰਦੀ ਹੈ, ਜਿਸ ਨਾਲ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇ। ਅੱਜ ਤੱਕ ਪੁਰਾਣੀਆਂ ਸਰਕਾਰਾਂ ਨੇ ਲੋਕਾਂ ਦੇ ਹਿੱਤਾਂ ਦੀ ਗੱਲ ਨਹੀਂ ਕੀਤੀ, ਲੋਕਾਂ ਨੂੰ ਗਲੀਆਂ-ਨਾਲੀਆਂ ਵਿੱਚ ਉਲਝਾ ਕੇ ਰੱਖਿਆ।
ਭਾਜਪਾ ਹਮੇਸ਼ਾ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੀ ਹੈ, ਪੰਜਾਬ ਦੀ ਭਲਾਈ ਦੀ ਗੱਲ ਕਰਦੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਗਈ ਉਹ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਪਾ ਕੇ ਭਾਜਪਾ ਨੂੰ ਜਿਤਾਉਣ ਤਾਂ ਜੋ ਪੰਜਾਬ ਦਾ ਭਵਿੱਖ ਸੁਰੱਖਿਤ ਹੱਥਾਂ ਵਿੱਚ ਰਹੇ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿਹਤ ਅਤੇ ਸਿੱਖਿਆ ਦੇ ਮਾਮਲੇ ਵਿੱਚ ਮਹਿਜ਼ ਖਾਨਾ ਪੂਰਤੀ ਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਪੁਰਾਣੇ ਢਾਂਚਿਆਂ ਨੂੰ ਨਵੇਂ ਨਾਮ ਦੇ ਕੇ ਹੀ ਵਾਹ-ਵਾਹੀ ਖੱਟੀ ਹੈ। ਉਨ੍ਹਾਂ ਕਿਹਾ ਕਿ ਸਮਾਰਟ ਸਕੂਲਾਂ ਦਾ ਨਾਮ ਬਦਲ ਕੇ ਸਕੂੂਲ ਆਫ਼ ਐਮੀਨੈਂਸ ਤਾਂ ਰੱਖ ਦਿੱਤਾ ਪਰ ਉੱਥੇ ਸਹੂਲਤਾਂ ਦੇ ਨਾਮ ਤੇ ਕੋਈ ਵਾਧਾ ਨਹੀਂ ਕੀਤਾ।