ਰਵਨੀਤ ਬਿੱਟੂ ਦੀ ਪਤਨੀ ਨੇ ਘਰ-ਘਰ ਚੋਣ ਪ੍ਰਚਾਰ ਕਰਕੇ ਵੋਟਰਾਂ ਨਾਲ ਸੰਪਰਕ ਸਾਧਿਆ
- ਪੀਐੱਮ ਮੋਦੀ ਦੇਸ਼ ਵਾਸੀਆਂ ਦੀਆਂ ਉਮੀਦਾਂ ‘ਤੇ ਖਰ੍ਹੇ ਉੱਤਰੇ : ਅਨੁਪਮਾ ਰਵਨੀਤ ਬਿੱਟੂ
*ਲੁਧਿਆਣਾ, 21 ਮਈ 2024 - ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਤਾਰ ਜਿੱਥੇ ਲੁਧਿਆਣਾ ਲੋਕ ਸਭਾ ਹਲਕੇ ‘ਚ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਵੀ ਪ੍ਰਚਾਰ ਰਾਹੀਂ ਵੋਟਰਾਂ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ, ਜਿਸ ਤਹਿਤ ਰਵਨੀਤ ਬਿੱਟੂ ਦੀ ਧਰਮ ਪਤਨੀ ਅਨੁਪਮਾ ਰਵਨੀਤ ਬਿੱਟੂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਘਰ-ਘਰ ਚੋਣ ਪ੍ਰਚਾਰ ਕੀਤਾ, ਇਸ ਮੌਕੇ ਉਹਨਾਂ ਨਾਲ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸ਼ੀਨੂੰ ਚੁੱਘ ਤੋਂ ਇਲਾਵਾ ਹੋਰਨਾਂ ਨੇਤਾ ਵਰਕਰ ਹਾਜ਼ਰ ਸਨ। ਇਸ ਮੌਕੇ ਸ਼੍ਰੀਮਤੀ ਅਨੁਪਮਾ ਰਵਨੀਤ ਬਿੱਟੂ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਨੇ ਇਹ ਸਾਬਿਤ ਕਰ ਦਿੱਤਾ ਕੀ ਲੁਧਿਆਣਾ ਦੇ ਲੋਕ ਇਸ ਵਾਰ ਭਾਜਪਾ ਦੇ ਨਾਲ ਹਨ, ਲੋਕ ਇਸ ਲਈ ਵੀ ਖੁਸ਼ ਹਨ ਕਿ ਭਾਜਪਾ ਇਸ ਵਾਰ ਇਕੱਲੇ ਚੋਣ ਲੜ ਰਹੀ ਹੈ ਤੇ ਭਾਜਪਾ ਦਾ ਇਹ ਫੈਂਸਲਾ ਲੋਕ ਹਿੱਤ ਵਿਚ ਜਾਵੇਗਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਦੇ ਚੱਲਦੇ ਅੱਜ ਦੇਸ਼ ਵਾਸੀ ਭਾਜਪਾ ਦੇ ਪੱਖ ਆਏ ਹਨ ਕਿਉਂਕਿ ਲੋਕਾਂ ਨੂੰ ਸਰਕਾਰ ਤੋਂ ਕਈ ਕਿਸਮ ਦੀਆਂ ਆਸਾਂ ਹੁੰਦੀਆਂ ਹਨ ਤੇ ਪੀਐੱਮ ਮੋਦੀ ਦੇਸ਼ ਵਾਸੀਆਂ ਦੀਆਂ ਉਮੀਦਾਂ ‘ਤੇ ਖਰ੍ਹੇ ਉੱਤਰੇ ਹਨ। ਉਹਨਾਂ ਕਿਹਾ ਕਿ ਆਪਣਾ ਤੇ ਆਪਣੇ ਬੱਚਿਆਂ ਦੇ ਭਵਿੱਖ ਸੁਰੱਖਿਅਤ ਕਰਨ ਲਈ ਦੇਸ਼ ‘ਚ ਭਾਜਪਾ ਦਾ ਸਾਸ਼ਨ ਕਾਇਮ ਰੱਖਣਾ ਜ਼ਰੂਰੀ ਹੈ, ਇਸ ਲਈ ਆਉਣ ਵਾਲੀ 1 ਜੂਨ ਨੂੰ ਕਮਲ ਦੇ ਫੁੱਲ ਵਾਲਾ ਬਟਨ ਦਬਾਅ ਕੇ ਲੁਧਿਆਣਾ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਪਾਈਏ।