ਸੁਖਬੀਰ ਬਾਦਲ ਪਹਿਲਾਂ ਜਲਾਲਾਬਾਦ ਤੋਂ ਫਿਰ ਫ਼ਿਰੋਜ਼ਪੁਰ ਤੋਂ ਭੱਜੇ, ਇਸ ਵਾਰ ਜਨਤਾ ਇਨ੍ਹਾਂ ਦਾ ਪੰਜਾਬ ਦੀ ਰਾਜਨੀਤੀ ਵਿਚੋਂ ਸਫ਼ਾਇਆ ਕਰ ਦੇਵੇਗੀ - ਭਗਵੰਤ ਮਾਨ
- ਭਗਵੰਤ ਮਾਨ ਨੇ ਲੋਕਾਂ ਨੂੰ 'ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ' ਸੁਣਾ ਕੇ ਸੁਖਬੀਰ 'ਤੇ ਲਈ ਚੁਟਕੀ
- ਭਗਵੰਤ ਮਾਨ ਨੇ ਕਿਹਾ, ਸੁਖਬੀਰ ਬਾਦਲ ਪਹਿਲਾਂ ਜਲਾਲਾਬਾਦ ਤੋਂ ਫਿਰ ਫ਼ਿਰੋਜ਼ਪੁਰ ਤੋਂ ਭੱਜੇ, ਇਸ ਵਾਰ ਜਨਤਾ ਇਨ੍ਹਾਂ ਦਾ ਪੰਜਾਬ ਦੀ ਰਾਜਨੀਤੀ ਵਿਚੋਂ ਸਫ਼ਾਇਆ ਕਰ ਦੇਵੇਗੀ
- ਮਾਨ ਨੇ ਕਾਕਾ ਬਰਾੜ ਦੇ ਨਾਲ ਮਲੋਟ, ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿੱਚ ਕੀਤਾ ਵੱਡਾ ਰੋਡ ਸ਼ੋਅ, ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਦੀ ਕੀਤੀ ਅਪੀਲ
- ਕਿਹਾ- ਫ਼ਿਰੋਜ਼ਪੁਰ ਦੇ ਲੋਕਾਂ ਦਾ ਉਤਸ਼ਾਹ ਦੇਖ ਕੇ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ
- ਮੇਰਾ ਕੰਮ ਲੋਕਾਂ ਵਿੱਚ ਬੋਲ ਰਿਹਾ ਹੈ, ਮੁਫ਼ਤ ਬਿਜਲੀ, 43000 ਸਰਕਾਰੀ ਨੌਕਰੀਆਂ, ਹਰ ਘਰ ਰਾਸ਼ਨ ਅਤੇ ਆਮ ਆਦਮੀ ਕਲੀਨਿਕ ਮੇਰੇ ਗਵਾਹ ਹਨ
- 'ਆਪ' ਉਮੀਦਵਾਰ ਕਾਕਾ ਬਰਾੜ ਨੇ ਕਿਹਾ- ਮੇਰੀ ਜਿੱਤ ਨਾਲ ਮਾਨ ਸਰਕਾਰ ਦੀਆਂ ਮੁਫ਼ਤ ਬਿਜਲੀ, ਨਹਿਰੀ ਪਾਣੀ, ਸਿੱਖਿਆ ਅਤੇ ਸਿਹਤ ਸਕੀਮਾਂ 'ਤੇ ਮੋਹਰ ਲੱਗੇਗੀ, ਮੈਨੂੰ ਜੇਤੂ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੌਸਲਾ ਵਧਾਓ
ਫ਼ਾਜ਼ਿਲਕਾ/ਫ਼ਿਰੋਜ਼ਪੁਰ, 21 ਮਈ 2024 - ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਕਾਕਾ ਬਰਾੜ ਦੇ ਨਾਲ ਫ਼ਾਜ਼ਿਲਕਾ, ਮਲੋਟ ਅਤੇ ਜਲਾਲਾਬਾਦ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ਦੌਰਾਨ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਿਸ ਉਤਸ਼ਾਹ ਨਾਲ ਤੁਸੀਂ ਲੋਕ ਆਮ ਆਦਮੀ ਪਾਰਟੀ ਦਾ ਸਮਰਥਨ ਕਰ ਰਹੇ ਹੋ, ਉਸ ਤੋਂ ਸਾਫ਼ ਸਪੱਸ਼ਟ ਹੋ ਗਿਆ ਹੈ ਕਿ ਫ਼ਿਰੋਜ਼ਪੁਰ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਤਾਂ ਰੱਬ ਵੀ ਹੂੰਝਾ (ਝਾੜੂ) ਫੇਰਨਾ ਚਾਹੁੰਦਾ ਹੈ, ਇਸ ਲਈ ਸੁਪਰੀਮ ਕੋਰਟ ਨੇ ‘ਆਪ’ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅਚਾਨਕ 20 ਦਿਨਾਂ ਲਈ ਜ਼ਮਾਨਤ ਦੇ ਦਿੱਤੀ ਹੈ।
ਭਾਸ਼ਣ ਦੌਰਾਨ ਭਗਵੰਤ ਮਾਨ ਨੇ ‘ਕਿਕਲੀ ਕਲੀਰ ਦੀ’ਸਿਆਸੀ ਕਵਿਤਾ ਲੋਕਾਂ ਨੂੰ ਸੁਣਾਇਆ ਅਤੇ ਇਸ ਰਾਹੀਂ ਸੁਖਬੀਰ ਬਾਦਲ ਤੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਬਾਦਲ ਪਰਿਵਾਰ ਦੀ ਸਿਆਸਤ ਖ਼ਤਮ ਹੋਣ ਜਾ ਰਹੀ ਹੈ। ਪੰਜਾਬ ਦੇ ਲੋਕ ਹੁਣ ਬਾਦਲ ਪਰਿਵਾਰ ਤੋਂ ਪੂਰੀ ਤਰ੍ਹਾਂ ਮੁਕਤ ਹੋਣਾ ਚਾਹੁੰਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਹਾਰ ਦੇ ਡਰੋਂ ਮੈਦਾਨ ਛੱਡ ਕੇ ਭੱਜ ਗਏ ਹਨ। ਉਨ੍ਹਾਂ ਨੂੰ ਪਤਾ ਲੱਗ ਚੁੱਕਾ ਕਿ 2022 ਦੀ ਤਰ੍ਹਾਂ ਇਸ ਵਾਰ ਵੀ ਉਹ ਬੁਰੀ ਤਰ੍ਹਾਂ ਹਾਰ ਜਾਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਏ.ਸੀ 'ਚ ਰਹਿਣ ਵਾਲੇ ਲੋਕ ਹਨ। ਉਹ ਤਾਪਮਾਨ ਪੁੱਛ ਕੇ ਬਾਹਰ ਆਉਂਦੇ ਹਨ। ਜਦੋਂ ਬਾਹਰ ਦਾ ਤਾਪਮਾਨ 30-32° ਹੁੰਦਾ ਹੈ ਤਾਂ ਉਹ ਦੋ ਘੰਟੇ ਲਈ ਆਪਣੀ ਪੰਜਾਬ ਬਚਾਓ ਯਾਤਰਾ ਕੱਢਦੇ ਹਨ। ਅਜਿਹੇ ਲੋਕ ਆਮ ਲੋਕਾਂ ਦੇ ਦੁੱਖ ਦਰਦ ਨੂੰ ਕਿਵੇਂ ਸਮਝਣਗੇ?
ਮਾਨ ਨੇ ਕਿਹਾ ਕਿ ਭਾਜਪਾ ਵਾਂਗ ਮੈਂ ਜਾਤ-ਪਾਤ ਦੇ ਨਾਂ 'ਤੇ ਵੋਟਾਂ ਨਹੀਂ ਮੰਗਦਾ। ਮੈਂ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਕੰਮਾਂ ਦੇ ਆਧਾਰ 'ਤੇ ਲੋਕਾਂ ਤੋਂ ਵੋਟਾਂ ਮੰਗ ਰਿਹਾ ਹਾਂ। ਮੇਰਾ ਕੰਮ ਲੋਕਾਂ ਵਿੱਚ ਬੋਲ ਰਿਹਾ ਹੈ। ਪਿਛਲੇ ਦੋ ਸਾਲਾਂ ਵਿੱਚ ਮੈਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ। ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦਿਆ। 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। ਹਰ ਘਰ ਰਾਸ਼ਨ ਪਹੁੰਚਾਇਆ। ਆਮ ਲੋਕਾਂ ਦੇ ਇਲਾਜ ਲਈ ਆਮ ਆਦਮੀ ਕਲੀਨਿਕ ਬਣਾਏ ਅਤੇ ਆਮ ਲੋਕਾਂ ਦੇ ਬੱਚਿਆਂ ਦੀ ਚੰਗੀ ਸਿੱਖਿਆ ਲਈ ਸਕੂਲ ਆਫ਼ ਐਮੀਨੈਂਸ ਬਣਾਏ ਅਤੇ ਹੋਰ ਵੀ ਬਣਾਏ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਮੈਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਵਾਲੀ ਗਰੰਟੀ ਵੀ ਪੂਰੀ ਕਰਾਂਗਾ।
ਉਨ੍ਹਾਂ ਕਿਹਾ ਕਿ ਇਹ ਸਭ ਇਸ ਲਈ ਸੰਭਵ ਹੋਇਆ ਕਿਉਂਕਿ ਸਾਡੇ ਇਰਾਦੇ ਸਾਫ਼ ਸਨ। ਮੈਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ। ਮੈਂ ਬੱਸਾਂ ਵਿੱਚ, ਢਾਬਿਆਂ ਵਿੱਚ, ਰੇਤ ਵਿੱਚ, ਵਪਾਰ ਵਿੱਚ ਜਾਂ ਹੋਟਲ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦਾ। ਮੈਂ 3 ਕਰੋੜ ਪੰਜਾਬੀਆਂ ਦੇ ਦੁੱਖ-ਦਰਦ ਵਿੱਚ ਸ਼ਰੀਕ ਹੋਣਾ ਚਾਹੁੰਦਾ ਹਾਂ।
ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਸਾਨੂੰ 13-0 ਨਾਲ ਜਿਤਾਓ। ਮੈਨੂੰ ਸੰਸਦ ਲਈ 13 ਹੋਰ ਹੱਥ ਅਤੇ ਬੁਲੰਦ ਆਵਾਜ਼ ਦਿਓ। ਸਾਡੇ ਸਾਰੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਪੰਜਾਬ ਦੀ ਅਵਾਜ਼ ਬਣ ਕੇ ਕੇਂਦਰ ਸਰਕਾਰ ਤੋਂ ਸੂਬੇ ਦੇ ਸਾਰੇ ਬਕਾਇਆ ਫ਼ੰਡ ਲੈ ਕੇ ਆਉਣਗੇ। ਫਿਰ ਅਸੀਂ ਰਲ ਕੇ ਅਗਲੇ ਤਿੰਨ ਸਾਲਾਂ ਵਿੱਚ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਵਾਂਗੇ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਾਜ਼ਿਲਕਾ, ਮਲੋਟ ਅਤੇ ਜਲਾਲਾਬਾਦ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਰੋਡ ਸ਼ੋਅ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਮੇਰੀ ਜਿੱਤ ਨਾਲ ਭਗਵੰਤ ਮਾਨ ਦੀ ਸਰਕਾਰ ਮੁਫ਼ਤ ਬਿਜਲੀ, ਨਹਿਰੀ ਪਾਣੀ, ਸਿੱਖਿਆ ਅਤੇ ਸਿਹਤ ਸਕੀਮਾਂ ‘ਤੇ ਮੋਹਰ ਲੱਗੇਗੀ। ਇਸ ਲਈ ਮੈਨੂੰ ਜੇਤੂ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੌਸਲਾ ਵਧਾਓ ਤਾਂ ਜੋ ਉਹ ਪੰਜਾਬ ਦੀ ਤਰੱਕੀ ਲਈ ਹੋਰ ਵੀ ਮਿਹਨਤ ਅਤੇ ਲਗਨ ਨਾਲ ਕੰਮ ਕਰ ਸਕਣ।