23 ਮਈ ਸ਼ਾਮ 6 ਵਜੇ ਤੋਂ 25 ਮਈ ਸ਼ਾਮ ਨੂੰ ਹਰਿਆਣਾ ਵਿਖੇ ਪੋਲਿੰਗ ਮੁਕੰਮਲ ਹੋਣ ਤੱਕ ਜ਼ਿਲ੍ਹਾ ਮਾਨਸਾ ਦੇ 3 ਕਿਲੋਮੀਟਰ ਦੇ ਏਰੀਆ ਅੰਦਰ ‘ਡਰਾਈ ਡੇਅ’ ਘੋਸ਼ਿਤ
- 30 ਮਈ ਨੂੰ ਸ਼ਾਮ 6 ਵਜੇ ਤੋਂ 1 ਜੂਨ ਸ਼ਾਮ ਨੂੰ ਪੋਲਿੰਗ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 04 ਜੂਨ ਨੂੰ ਜ਼ਿਲ੍ਹੇ ਦੀ ਹਦੂਦ ਅੰਦਰ ਰਹੇਗਾ ‘ਡਰਾਈ ਡੇਅ’
ਸੰਜੀਵ ਜਿੰਦਲ
ਮਾਨਸਾ, 23 ਮਈ 2024 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 135 ਸੀ ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 23 ਮਈ, 2024 ਨੂੰ ਸ਼ਾਮ 06 ਵਜੇ ਤੋਂ ਲੈ ਕੇ 25 ਮਈ, 2024 ਸ਼ਾਮ ਨੂੰ ਪੋਲਿੰਗ ਮੁਕੰਮਲ ਹੋਣ ਤੱਕ ਹਰਿਆਣਾ ਰਾਜ ਦੇ ਬਾਰਡਰ ਤੋਂ ਇਸ ਜ਼ਿਲ੍ਹੇ ਵਿਚ ਆਉਂਦੇ 03 ਕਿਲੋਮੀਟਰ ਦੇ ਏਰੀਆ ਵਿਚ ‘ਡਰਾਈ ਡੇਅ’ ਘੋਸ਼ਿਤ ਕੀਤਾ ਹੈ।
ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਵਿਚ 01 ਜੂਨ, 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ, 2024 ਨੂੰ ਸ਼ਾਮ 06 ਵਜੇ ਤੋਂ 01 ਜੂਨ, 2024 ਤੱਕ ਸ਼ਾਮ ਨੂੰ ਪੋਲਿੰਗ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 04 ਜੂਨ, 2024 ਨੂੰ ਜ਼ਿਲ੍ਹੇ ਦੀ ਹਦੂਦ ਅੰਦਰ ‘ਡਰਾਈ ਡੇਅ’ ਘੋਸ਼ਿਤ ਕੀਤਾ ਗਿਆ ਹੈ। ਇੰਨ੍ਹਾਂ ਮਿਤੀਆਂ ਨੂੰ ਸ਼ਰਾਬ ਦੇ ਠੇਕੇ/ਅਹਾਤੇ ਖੁੱਲ੍ਹੇ ਨਹੀਂ ਹੋਣਗੇ। ਇਸ ਤੋਂ ਇਲਾਵਾ ਸ਼ਰਾਬ ਹੋਟਲਾਂ, ਠੇਕਿਆਂ, ਰੈਸਟੋਰੈਂਟਾਂ ਅਤੇ ਕਲੱਬਾਂ ਆਦਿ ਵਿਚ ਵੇਚੀ ਅਤੇ ਵਰਤਾਈ ਨਹੀਂ ਜਾਵੇਗੀ ਅਤੇ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ਼ ਨਹੀਂ ਕਰੇਗਾ। ਇਸ ਲਈ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿਚ ‘ਡਰਾਈ ਡੇਅ’ ਘੋਸ਼ਿਤ ਕੀਤਾ ਜਾਣਾ ਜ਼ਰੂਰੀ ਹੈ।