ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਕਾਲੀ ਦਲ ਦਾ ਵਾਅਦਾ: ਪ੍ਰੋ. ਚੰਦੂਮਾਜਰਾ
- ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦਾ ਭੱਤਾ ਦੁੱਗਣਾ ਕੀਤਾ ਜਾਵੇਗਾ
ਖਰੜ 23 ਮਈ 2024 - ਅੱਜ ਸ਼ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਹਲਕਾ ਸ੍ਰੀ ਆਨੰਦਪਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਮਜਾਤ, ਰਸਨਾਹੇੜੀ ਅਤੇ ਸੈਣੀ ਮਾਜਰਾ ਆਦਿ ਪਿੰਡਾਂ ਵਿੱਚ ਭਰਵੀਆਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੱਚੇ ਮੁਲਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦਾ ਭੱਤਾ ਵੀ ਦੁੱਗਣਾ ਕੀਤਾ ਜਾਵੇਗਾ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਜਿੱਤਣ ਤੋਂ ਬਾਅਦ ਪਹਿਲ ਦੇ ਆਧਾਰ ਉੱਤੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਪਾਰਲੀਮੇਂਟ ਵਿੱਚ ਵੀ ਉਠਾਇਆ ਜਾਵੇਗਾ। ਉਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਪੂੰਜਵਾਦੀਆਂ ਦੀ ਪਾਰਟੀ ਆਖਿਆ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਕਿਸਾਨਾਂ, ਮੁਲਜ਼ਾਮਾਂ ਅਤੇ ਆਮ ਵਰਗ ਦੇ ਲੋਕਾਂ ਨਾਲ ਆਪ ਪਾਰਟੀ ਪਰਾਇਆ ਵਾਲਾ ਵਤੀਰਾ ਧਾਰਨ ਕੀਤਾ ਹੋਇਆ ਹੈ।
ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਅਕਾਲੀ ਦਲ ਵਿਧੀ ਵਿਧਾਨ ਤਿਆਰ ਕਰੇਗਾ। ਉਨ੍ਹਾਂ ਆਖਿਆ ਕਿ ਲੰਬੇ ਸਮੇਂ ਤੋਂ ਚੱਲ ਰਹੇ ਆਊਟ ਸੋਰਸ, ਕੱਚੇ ਤੇ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਅਕਾਲੀ ਸਰਕਾਰ ਆਉਣ ਉੱਤੇ ਰੈਗੂਲਰ ਕੀਤਾ ਜਾਵੇਗਾ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਵਿੱਚ ਨੌਕਰੀ ਕਰ ਰਹੇ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਸੂਬਾ ਸਰਕਾਰ ਨੇ ਅਣਗੌਲਿਆ ਕੀਤਾ ਹੋਇਆ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਮਾਨ ਸਰਕਾਰ ਵਲੋਂ ਹਜ਼ਾਰਾਂ ਕੱਚੇ, ਠੇਕਾ ਅਧਾਰਿਤ ਅਤੇ ਆਊਟ ਸੋਰਸ ਮੁਲਾਜ਼ਮਾਂ ਦਾ ਆਰਥਿਕ ਸੋਸਣ ਕਰ ਰਹੀ ਹੈ ।
ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਵੱਖ-ਵੱਖ ਵਿਭਾਗਾਂ ਦੇ ਤਕਰੀਬਨ ਦੋ ਲੱਖ ਤੋਂ ਵੀ ਵੱਧ ਮੁਲਾਜ਼ਮ ਪੁਰਾਣੀ ਪੈਨਸ਼ਨ ਬਹਾਲੀ ਦੀ ਉਡੀਕ ਕਰ ਰਹੇ ਹਨ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪ ਪਾਰਟੀ ਵੱਲੋਂ ਪੁਰਾਣੀ ਪੈਂਨਸਨ ਸਕੀਮ ਅਤੇ ਮਹਿੰਗਾਈ ਭੱਤੇ ਦੀਆਂ ਕਿਸਤਾਂ ਦੇਣ ਦੀਆਂ ਗਾਰੰਟੀਆਂ ਦਿੱਤੀਆਂ ਜਾ ਰਹੀਆ ਸਨ, ਪਰ ਮੁੱਖ ਮੰਤਰੀ ਮਾਨ ਮੁਲਜ਼ਾਮਾਂ ਨੂੰ ਦਿੱਤੀਆਂ ਗਾਰੰਟੀਆਂ ਸੱਤਾ ਦੇ ਨਸ਼ੇ ਵਿੱਚ ਆ ਕੇ ਭੁੱਲ ਚੁੱਕੇ ਹਨ। ਇਸ ਮੌਕੇ ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਦੇ ਮੁਲਾਜ਼ਮਾਂ ਨਾਲੋਂ 12 ਫੀਸਦੀ ਡੀ.ਏ. ਘੱਟ ਮਿਲ ਰਿਹਾ ਹੈ। ਉਨ੍ਹਾਂ ਆਖਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਜਨਵਰੀ 2016 ਤੋਂ ਬਾਅਦ ਸਾਢੇ ਪੰਜ ਸਾਲਾਂ ਦਾ ਸੋਧੀਆਂ ਤਨਖਾਹਾਂ ਅਤੇ ਸੋਧੀਆਂ ਪੈਨਸ਼ਨਾਂ ਦਾ ਬਣਦਾ ਬਕਾਇਆ ਪੰਜਾਬ ਸਰਕਾਰ ਵੱਲ ਖੜਾ ਹੈ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਸ਼ਰੋਮਣੀ ਅਕਾਲੀ ਦਲ ਕੱਚੇ, ਠੇਕਾ ਅਧਾਰਿਤ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕੇ ਕਰੇਗੀ। ਉਨ੍ਹਾਂ ਆਖਿਆ ਕਿ ਅਕਾਲੀ ਸਰਕਾਰ ਦੇ ਆਉਣ ਪੁਰਾਣੀ ਪੈਨਸ਼ਨ ਸਕੀਮ ਵੀ ਬਹਾਲ ਕੀਤੀ ਜਾਵੇਗੀ, ਅਤੇ ਮੁਲਾਜ਼ਮਾਂ ਨੂੰ ਡੀਏ ਦੀਆਂ ਕਿਸਤਾਂ ਅਤੇ ਏਰੀਅਰ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਹਲਕਾ ਇੰਚਾਰਜ਼ ਰਣਜੀਤ ਸਿੰਘ ਗਿੱਲ, ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸਰਬਜੀਤ ਸਿੰਘ ਕਾਦੀਮਾਜਰਾ, ਮਨਜੀਤ ਸਿੰਘ ਮੁੱਧੋਂ, ਰਣਧੀਰ ਸਿੰਘ ਧੀਰਾ, ਸਰਪੰਚ ਗੁਰਦੇਵ ਸਿੰਘ, ਪੰਚ ਲਾਭ ਸਿੰਘ, ਪੰਚ ਚਮਨਪ੍ਰੀਤ ਸਿੰਘ, ਪੰਚ ਸਰਬਜੀਤ ਸਿੰਘ, ਬਲਵਿੰਦਰ ਸਿੰਘ ਭੂਰਾ, ਲਾਭ ਸਿੰਘ ਚਕਲ, ਸੰਤ ਸਰੂਪ, ਜਗਜੀਤ ਸਿੰਘ, ਦਿਲਬਾਗ ਸਿੰਘ, ਗੁਰਤੇਜ ਸਿੰਘ, ਸੰਤ ਸਿੰਘ, ਬਲਜਿੰਦਰ ਸਿੰਘ, , ਸਾਹਿਬ ਸਿੰਘ ਬਡਾਲੀ, ਜਗਦੇਵ ਸਿੰਘ ਮਲੋਆ, ਗੁਰਜਿੰਦਰ ਸਿੰਘ ਤਾਜਲਪੁਰ, ਹਰਜੀਤ ਸਿੰਘ ਜੀਤੀ, ਸਾਬਕਾ ਸਰਪੰਚ ਦਿਲਬਾਗ ਸਿੰਘ, ਕਿਸਾਨ ਆਗੂ ਭੁਪਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਮਨਦੀਪ ਸਿੰਘ ਖਿਜਰਾਬਾਦ, ਸਾਹਿਬ ਸਿੰਘ ਬਡਾਲੀ, ਮੇਜਰ ਸਿੰਘ ਸੰਗਤਪੁਰਾ, ਹਰਦੀਪ ਸਿੰਘ ਖਿਜਰਾਬਾਦ, ਭਗਤ ਸਿੰਘ ਸਾਬਕਾ ਸੰਮਤੀ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਅਤੇ ਆਗੂ ਮੌਜੂਦ ਸਨ।