ਸਮਾਣਾ ਦੇ ਲੋਕਾਂ ਨੇ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾਂਗੀ ਪੂਰੀ
- ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ, ਪਟਿਆਲਾ ਦਾ ਸੁਨਹਿਰੀ ਭਵਿੱਖ ਸਿਰਜਣ 'ਚ ਅਹਿਮ ਭੂਮਿਕਾ ਨਿਭਾਉਂਗੇ ਸਮਾਣਾ ਵਾਸੀ : ਪ੍ਰਨੀਤ ਕੌਰ
ਪਟਿਆਲਾ 24 ਮਈ 2024 - ਸਮਾਣਾ ਦੇ ਲੋਕ 1 ਜੂਨ ਨੂੰ ਲੋਕ ਸਭਾ ਚੋਣਾਂ ਵਾਲੇ ਦਿਨ ਪਟਿਆਲਾ ਦਾ ਉੱਜਵਲ ਭਵਿੱਖ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਨਗੇ। ਸਮਾਣਾ ਦੇ ਲੋਕਾਂ ਨੇ ਖੁਦ ਇਹ ਭਰੋਸਾ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਦਿੱਤਾ ਜਦੋਂ ਉਹ ਇਕ ਚੋਣ ਸਭਾ ਨੂੰ ਸੰਬੋਧਨ ਕਰਨ ਲਈ ਸਮਾਣਾ ਦੀ ਤਹਿਸੀਲ ਰੋਡ 'ਤੇ ਪਹੁੰਚੇ। ਪਟਿਆਲਾ ਦੀ ਫਤਿਹ ਰੈਲੀ ਨੂੰ ਸਫਲ ਬਣਾਉਣ ਲਈ ਸਮਾਣਾ ਸਮੇਤ ਸਮੂਹ ਪਟਿਆਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਸਮਾਣਾ ਦੇ ਲੋਕਾਂ ਨਾਲ ਉਨ੍ਹਾਂ ਦੇ ਪੁਰਾਣੇ ਸਬੰਧ ਹਨ ਅਤੇ ਸਮਾਣਾ ਨੇ ਹਮੇਸ਼ਾ ਉਨ੍ਹਾਂ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਕੋਈ ਆਮ ਚੋਣਾਂ ਨਹੀਂ ਹਨ, ਸਗੋਂ ਇਹ ਚੋਣਾਂ ਦੇਸ਼, ਸੂਬੇ ਅਤੇ ਪਟਿਆਲਾ ਦਾ ਭਵਿੱਖ ਤੈਅ ਕਰਨਗੀਆਂ। ਪ੍ਰਨੀਤ ਕੌਰ ਨੇ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਉਜਵਲ ਬਣਾਉਣਾ ਚਾਹੁੰਦੇ ਹਾਂ ਤਾਂ ਜ਼ਰੂਰੀ ਹੈ ਕਿ ਅਸੀਂ ਸਾਰੇ ਇਸ ਲੋਕ ਸਭਾ ਚੋਣ ਵਿੱਚ ਭਾਜਪਾ ਦੇ ਕਮਲ ਨੂੰ ਆਪਣੀ ਵੋਟ ਪਾਈਏ। ਉਨ੍ਹਾਂ ਕਿਹਾ ਕਿ ਵੋਟਾਂ ਦ ताकत ਅਤੇ ਕੇਂਦਰ ਦੀ ਮਦਦ ਨਾਲ ਹੀ ਸਮਾਣਾ ਨੂੰ ਰੇਲਵੇ ਮਾਰਗ ਰਾਹੀਂ ਜੋੜਨ ਦੀ ਮੰਗ ਪੂਰੀ ਹੋ ਸਕੇਗਾ। ਇਸ ਤੋਂ ਬਾਅਦ ਸਮਾਣਾ ਵਿੱਚ ਕਾਰੋਬਾਰ ਦਾ ਵਿਸਥਾਰ ਹੋਵੇਗਾ ਅਤੇ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ।
ਸਮਾਣਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੰਜਾਬ ਦੇ 2 ਲੱਖ ਲੋਕਾਂ ਨੂੰ 27 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਮਕਾਨ ਬਣਾਏ ਗਏ ਹਨ। ਪਟਿਆਲਾ ਦੇ ਲੋਕਾਂ ਨਾਲ ਕੋਈ ਵੀ ਵਾਅਦਾ ਕਰਨ ਵਾਲਿਆਂ ਨੂੰ ਸਵਾਲ ਕਰਨਾ ਚਾਹੀਦਾ ਹੈ ਕਿ ਉਹ ਪਹਿਲਾਂ ਕੇਂਦਰ ਵਿਚ ਸੱਤਾ ਹਾਸਲ ਕਰਨ ਅਤੇ ਫਿਰ ਲੋਕਾਂ ਵਿਚ ਆ ਕੇ ਉਨ੍ਹਾਂ ਨਾਲ ਵਾਅਦਾ ਕਰਨ। ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 13 ਲੱਖ ਤੋਂ ਵੱਧ ਗੈਸ ਕੁਨੈਕਸ਼ਨ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ 5 ਲੱਖ ਨੌਜਵਾਨਾਂ ਨੂੰ ਸਿਖਲਾਈ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ 1.41 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ, ਸਵੱਛ ਭਾਰਤ ਮਿਸ਼ਨ ਤਹਿਤ ਪੰਜ ਲੱਖ ਤੋਂ ਵੱਧ ਪਖਾਨਿਆਂ ਦਾ ਨਿਰਮਾਣ, ਸਮਾਰਟ ਸਿਟੀ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਉਣ ਦੀ ਗਾਰੰਟੀ ਪੂਰੀ ਕਰ ਦਿੱਤੀ ਹੈ। ਪ੍ਰਨੀਤ ਕੌਰ ਨੇ ਕਿਹਾ ਕਿ 13 ਹਜਾਰ 390 ਪਿੰਡਾਂ ਦੇ ਵਿਕਾਸ ਲਈ 8 ਹਜਾਰ 390 ਕਰੋੜ ਰੁਪਏ ਖਰਚਣ ਵਾਲੇ ਨਰਿੰਦਰ ਮੋਦੀ ਚੋਣ ਜ਼ਾਬਤੇ ਕਾਰਨ ਪਟਿਆਲਾ ਦੀ ਫਤਿਹ ਰੈਲੀ ਵਿਚ ਕਿਸੇ ਕਿਸਮ ਦੇ ਵਿਕਾਸ ਪੈਕੇਜ ਦਾ ਐਲਾਨ ਨਹੀਂ ਕਰ ਸਕੇ, ਪਰ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਲੋਕ ਸਭਾ ਚੋਣਾਂ 2027 ਦੀਆਂ ਵਿਧਾਨ ਸਭਾ ਸਭਾ ਚੋਣਾਂ ਦਾ ਆਧਾਰ ਹਣਗੀਆਂ। ਜਿਵੇਂ ਹੀ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਪੰਜਾਬ ਨੂੰ ਦੋਬਾਰਾ ਉਸਦਾ ਰੁਤਬਾ ਵਾਪਸ ਦਵਾਇਆ ਜਾਵੇਗਾ।
ਸਮਾਣਾ ਵਿੱਚ ਜਨ ਸਭਾ ਵਿੱਚ ਜਦੋਂ ਕੁਝ ਲੋਕਾਂ ਨੇ ਪ੍ਰਨੀਤ ਕੌਰ ਨੂੰ ਕਿਸਾਨਾਂ ਬਾਰੇ ਸਵਾਲ ਪੁੱਛਿਆ ਤਾਂ ਪ੍ਰਨੀਤ ਕੌਰ ਨੇ ਦੱਸਿਆ ਕਿ ਪਿਛਲੇ 10 ਸਾਲਾਂ ਵਿੱਚ ਮੋਦੀ ਸਰਕਾਰ ਨੇ 1.5 ਤੋਂ 2.5 ਗੁਣਾ ਐਮਐਸਪੀ ਵਧਾ ਦਿੱਤਾ ਹੈ, ਖੇਤੀ ਬਜਟ ਵਿੱਚ ਪੰਜ ਗੁਣਾ ਵਾਧਾ ਕੀਤਾ ਹੈ, 2014 ਤੋਂ ਹੁਣ ਤੱਕ ਕੇਂਦਰ ਸਰਕਾਰ ਨੇ ਕਣਕ-ਝੋਨੇ ਦੀ ਸਮੁੱਚੀ ਫਸਲ ਦੀ ਸਮੇਂ ਸਿਰ ਖਰੀਦ ਕੀਤੀ, ਮਿੱਟੀ ਦੀ ਗੁਣਵੱਤਾ ਜਾਂਚ ਲਈ 2 ਕਰੋੜ 47 ਲੱਖ ਰੁਪਏ ਜਾਰੀ ਕੀਤੇ ਅਤੇ ਮੋਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਦੇ ਹਰੇਕ ਕਿਸਾਨ ਦੇ ਖਾਤੇ ਵਿੱਚ 30 ਹਜ਼ਾਰ ਰੁਪਏ ਟਰਾਂਸਫਰ ਕੀਤੇ। .
ਪ੍ਰਨੀਤ ਕੌਰ ਨੇ ਕਿਹਾ ਕਿ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਉੱਚ ਸਿਹਤ ਸਹੂਲਤਾਂ ਦੇਣ ਵਾਲਿਆਂ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਮੁਹੱਲਾ ਕਲੀਨਿਕਾਂ ਵਿੱਚ ਨਹੀਂ ਸਗੋਂ 150 ਕਰੋੜ ਰੁਪਏ ਦੀ ਲਾਗਤ ਵਾਲੇ ਮਲਟੀਸਪੈਸ਼ਲਿਟੀ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਉੱਚ ਸਿਹਤ ਸਹੂਲਤਾਂ ਉਪਲਬਧ ਹੋ ਸਕਦੀਆਂ ਸਨ। ਕਿਉਂਕਿ ਇਹ ਖੁਦ ਕੇਂਦਰ ਤੋਂ ਉੱਚ ਪੱਧਰੀ ਸਿਹਤ ਸਹੂਲਤਾਂ ਲਈ 150 ਕਰੋੜ ਰੁਪਏ ਦਾ ਹੈਲਥ ਪੈਕੇਜ ਲੈ ਕੇ ਆਏ ਸਨ, ਪਰ ਮੌਜੂਦਾ ਸਰਕਾਰ ਇਸ ਹਸਪਤਾਲ ਨੂੰ ਉੱਚ ਪੱਧਰੀ ਡਾਕਟਰ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀ ਹੈ। ਅੱਜ ਪਟਿਆਲਾ ਵਿੱਚ ਸਾਰੀਆਂ ਸਿਹਤ ਸਹੂਲਤਾਂ ਹੋਣ ਦੇ ਬਾਵਜੂਦ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਦੂਜੇ ਰਾਜਾਂ ਵਿੱਚ ਜਾਣਾ ਪੈ ਰਿਹਾ ਹੈ।
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨਾਲ ਚੌਣ ਮੀਟਿੰਗਾਂ ਦੌਰਾਨ ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਤੋਂ ਇਲਾਵਾ ਭਾਜਪਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਹਰਮੇਸ਼ ਗੋਇਲ, ਗੁਰਪਾਲ ਸਿੰਘ ਸੰਧੂ, ਅਮਰਿੰਦਰ ਸਿੰਘ ਢੋਟ, ਸੁਰਿੰਦਰ ਸਿੰਘ ਖੇੜਕੀ, ਭਾਜਪਾ ਯੁਵਾ ਮੋਰਚਾ ਤੋਂ ਪਰੀਕਸ਼ਤ ਪਾਠਕ, ਸੰਜੀਵ ਸ਼ਰਮਾ ਸ਼ੌਂਕੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।