ਆਪ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਕੀਤੀਆਂ ਚੋਣ ਮੀਟਿੰਗਾਂ
ਮਲਕੀਤ ਸਿੰਘ ਮਲਕਪੁਰ
ਲਾਲੜੂ 25 ਮਈ 2024: ਆਪ ਦੇ ਪਟਿਆਲਾ ਲੋਕ ਸਭਾ ਹਲਕੇ ਦੇ ਉਮੀਦਵਾਰ ਡਾ ਬਲਬੀਰ ਸਿੰਘ ਦੇ ਹੱਕ ਵਿੱਚ ਅੱਜ ਲਾਲੜੂ ਨੇੜਲੇ ਪਿੰਡਾਂ 'ਚ ਉਨ੍ਹਾਂ ਦੀ ਧਰਮਪਤਨੀ ਰੁਪਿੰਦਰਜੀਤ ਕੌਰ ਸੈਣੀ ਵੱਲੋਂ ਘਰ- ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਪਿੰਡ ਡੈਹਰ, ਟਿਵਾਣਾ, ਆਲਮਗੀਰ, ਖਜੂਰਮੰਡੀ ਅਤੇ ਸਰਸੀਣੀ ਵਿਖੇ ਗੁਰਮੁੱਖ ਸਿੰਘ ਉਪਲਹੇੜੀ ਅਤੇ ਜਸਵੀਰ ਸਿੰਘ ਜੱਸੀ ਦੀ ਅਗਵਾਈ ਹੇਠ ਹੋਈ ਚੋਣ ਮੀਟਿੰਗਾਂ ਦੌਰਾਨ ਸ੍ਰੀਮਤੀ ਸੈਣੀ ਨੇ ਆਪ ਦੀਆਂ ਪੰਜਾਬ ਪ੍ਰਤੀ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਡਾ. ਬਲਬੀਰ ਸਿੰਘ ਨੂੰ ਵੱਡੀ ਲੀਡ ਨਾਲ ਚੋਣ ਜਿਤਾਉਣ ਦੀ ਅਪੀਲ ਕੀਤੀ।
ਉਨ੍ਹਾਂ ਇਸ ਮੌਕੇ ਕਿਹਾ ਕਿ ਆਪ ਸਰਕਾਰ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਅਤੇ ਪੰਜਾਬ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਹੈ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਅਤੇ ਪੰਜਾਬ ਦੇ ਕਿਸਾਨ ਦੀ ਵਿਰੋਧੀ ਵੀ ਰਹੀ ਹੈ। ਇਸੇ ਪ੍ਰਕਾਰ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦਾ ਹੁਣ ਪੰਜਾਬ ਵਿੱਚ ਕੋਈ ਅਧਾਰ ਨਹੀਂ ਰਿਹਾ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਪਹਿਲਾ ਅਜਮਾਈਆਂ ਹੋਈਆਂ ਪਾਰਟੀਆਂ ਹਨ, ਜਿਨ੍ਹਾਂ ਨੇ ਪੰਜਾਬ ਦੀ ਨੌਜਵਾਨ ਨੂੰ ਨਸ਼ਿਆਂ ਚ ਧਕੇਲ ਕੇ ਨੌਜਵਾਨੀ ਦਾ ਘਾਣ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਰੁਪਿੰਦਰਜੀਤ ਕੌਰ ਦੀ ਭਰਜਾਈ ਕਰਮਜੀਤ ਕੌਰ ਸੈਣੀ ਨੇ ਵੀ ਪਿੰਡ ਵਾਸੀਆਂ ਨੂੰ ਡਾ. ਬਲਬੀਰ ਸਿੰਘ ਦੇ ਹੱਕ ਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਡੈਹਰ, ਅਮਰੀਕ ਸਿੰਘ ਡੈਹਰ, ਜਸਵੀਰ ਸਿੰਘ, ਆਸ਼ੀਸ਼ ਸ਼ਰਮਾ, ਬੇਬੀ ਡੈਹਰ , ਬਲਬੀਰ ਸਿੰਘ ਤੇ ਗੁਰਚਰਨ ਸਿੰਘ ਆਦਿ ਵੀ ਹਾਜ਼ਰ ਸਨ।