Big Breaking: ਬਰਜਿੰਦਰ ਸਿੰਘ ਹਮਦਰਦ ਨੇ ਜੰਗ-ਏ-ਆਜ਼ਾਦੀ ਬਾਰੇ ਵਿਜੀਲੈਂਸ ਵਲੋਂ ਦਰਜ FIR ਨੂੰ ਦਿੱਤੀ ਹਾਈਕੋਰਟ 'ਚ ਚੁਣੌਤੀ
ਚੰਡੀਗੜ੍ਹ 27 ਮਈ 2024- ਅਜੀਤ ਦੇ ਮੈਨੇਜਿੰਗ ਐਡੀਟਰ ਡਾਕਟਰ ਬਰਜਿੰਦਰ ਸਿੰਘ ਹਮਦਰਦ ਵੱਲੋਂ ਜੰਗੇ ਆਜ਼ਾਦੀ ਯਾਦਗਾਰ ਸਬੰਧੀ ਬਣਾਏ ਗਏ ਵਿਜੀਲੈਂਸ ਕੇਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਹਾਈਕੋਰਟ ਵਿੱਚ ਕੱਲ 28 ਮਈ ਨੂੰ ਹੋਵੇਗੀ। ਇਹ ਜਾਣਕਾਰੀ ਬਾਬੂਸ਼ਾਹੀ ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ।
ਇਸ ਪਟੀਸ਼ਨ ਵਿੱਚ ਇਸ ਕੇਸ ਨੂੰ ਖਾਰਜ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਇਹ ਦਾਅਵਾ ਕੀਤਾ ਗਿਆ ਹੈ ਕਿ ਇਹ ਐਫਆਈਆਰ ਬੇਬੁਨਿਆਦ ਹੈ ਅਤੇ ਕੇਸ ਬਣਦਾ ਹੀ ਨਹੀਂ। ਇਸ ਦੇ ਨਾਲ ਹੀ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਜੇਕਰ ਇਸ ਕੇਸ ਦੀ ਜਾਂਚ ਕਰਾਉਣੀ ਹੈ ਤਾਂ ਇਹ ਕਿਸੇ ਤੀਜੀ ਧਿਰ ਜਾਂ ਏਜੰਸੀ ਤੋਂ ਕਰਵਾਈ ਜਾਵੇ ਤਾਂ ਕਿ ਇਹ ਜਾਂਚ ਨਿਰਪੱਖ ਹੋ ਸਕੇ। ਕਿਉਂਕਿ ਮੌਜੂਦਾ ਸਰਕਾਰ ਪੱਖਪਾਤੀ ਰਵਈਆ ਅਪਣਾ ਕੇ ਝੂਠੇ ਕੇਸ ਦੇ ਵਿੱਚ ਅਜੀਤ ਅਖਬਾਰ ਤੇ ਇਸ ਦੇ ਮੁੱਖ ਸੰਪਾਦਕ ਨੂੰ ਫਸਾ ਰਹੀ ਹੈ।
ਚੇਤੇ ਰਹਿ ਚੇਤੇ ਰਹੇ ਕੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਰਜਿੰਦਰ ਸਿੰਘ ਹਮਦਰਦ ਸਮੇਤ 26 ਅਫਸਰਾਂ ਨਾਮੀ ਠੇਕੇਦਾਰ ਅਧਿਕਾਰੀਆਂ ਅਤੇ ਇੰਜੀਨੀਅਰਾਂ ਦੇ ਖਿਲਾਫ ਭਰਿਸ਼ਟਾਚਾਰ ਦੇ ਦੋਸ਼ਾਂ ਅਤੇ ਨਿਯਮਾਂ ਦੀ ਉਲੰਘਣਾ ਕਰਕੇ ਸਰਕਾਰ ਨੂੰ 27 ਕਰੋੜ ਰੁਪਏ ਤੋਂ ਵੱਧ ਦਾ ਹਰਜਾ ਬਚਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਹੈ। ਇਸ ਸਬੰਧੀ 16 ਜਣਿਆਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਿਆ ਹੈ ਅਤੇ ਬਰਜਿੰਦਰ ਸਿੰਘ ਹਮਦਰਦ ਨੂੰ 31 ਮਈ ਨੂੰ ਵਿਜੀਲੈਂਸ ਅੱਗੇ ਪੇਸ਼ ਹੋਣ ਦੀ ਹੋਣ ਲਈ ਵੀ ਕਿਹਾ ਗਿਆ ਹੈ।
ਦੂਜੇ ਪਾਸੇ ਅਜੀਤ ਦੀ ਮੈਨੇਜਮੈਂਟ ਦਾ ਕਹਿਣਾ ਹੈ ਕਿ ਕਿ ਇਹ ਕੇਸ ਸਰਾਸਰ ਝੂਠਾ ਹੈ ਅਤੇ ਅਜੀਤ ਦੀ ਬੁਲੰਦ ਆਵਾਜ਼ ਨੂੰ ਦਬਾਉਣ ਲਈ ਕੇਸ ਦਰਜ ਕੀਤਾ ਗਿਆ ਹੈ। ਕਿਉਂਕਿ ਇਸ ਅਦਾਰੇ ਨੇ ਸਰਕਾਰ ਦੀ ਹਾਂ ਵਿੱਚ ਹਾਂ ਮਿਲਾਉਣ ਤੋਂ ਜਵਾਬ ਦੇ ਦਿੱਤਾ। ਇਹ ਵੀ ਯਾਦ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਜਲੰਧਰ ਫੇਰੀ ਦੌਰਾਨ ਬਿਨਾਂ ਨਾ ਲਏ ਇਸ ਕੇਸ ਦਾ ਜ਼ਿਕਰ ਕੀਤਾ ਸੀ ਅਤੇ ਇਸ ਨੂੰ ਪ੍ਰੈਸ ਦੀ ਆਜ਼ਾਦੀ ਤੇ ਹਮਲਾ ਕਰਾਰ ਦਿੰਦੇ ਹੋਏ ਇਸ ਦੇ ਖਿਲਾਫ ਡਟਣ ਦਾ ਵੀ ਐਲਾਨ ਕੀਤਾ ਸੀ।
ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨੇ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਇਸ ਗੱਲੋਂ ਤਾਰੀਫ ਕੀਤੀ ਸੀ ਕਿ ਉਸਨੇ ਇਹ ਮੁੱਦਾ ਜੋਰ ਨਾਲ ਉਠਾਇਆ। ਇਹ ਵੀ ਯਾਦ ਰਹੇ ਕਿ ਚੋਣ ਕਮਿਸ਼ਨ ਨੂੰ ਸੁਨੀਲ ਜਾਖੜ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਨੇ ਵੀ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਰਿਪੋਰਟ ਮੰਗੀ ਸੀ। ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਆਮ ਆਦਮੀ ਪਾਰਟੀ ਅੱਗੇ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਤੋਂ ਇਲਾਵਾ ਬਾਕੀ ਸਾਰੀਆਂ ਵਿਰੋਧੀ ਪਾਰਟੀਆਂ ਦੇ ਸੀਨੀਅਰ ਅਤੇ ਜੂਨੀਅਰ ਨੇਤਾਵਾਂ ਨੇ ਇਸ ਮਾਮਲੇ ਤੇ ਭਗਵੰਤ ਮਾਨ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਵਿਰੋਧ ਦਰਜ ਕੀਤਾ ਹੈ।