ਬਾਬੂ ਕਾਂਸੀ ਰਾਮ ਜੀ ਦੇ ਭੈਣ ਨੇ ਪ੍ਰੋ. ਚੰਦੂਮਾਜਰਾ ਨੂੰ ਦਿੱਤਾ ਸਮਰਥਨ
- ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਅਕਾਲੀ ਦਲ ਨੂੰ ਮਿਲੀ ਵੱਡੀ ਸਫਲਤਾ
ਰੂਪਨਗਰ 28 ਮਈ 2024 - ਅੱਜ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਅਤੇ ਉੱਘੇ ਦਲਿਤ ਆਗੂ ਬਾਬੂ ਕਾਂਸ਼ੀ ਰਾਮ ਜੀ ਦੇ ਭੈਣ ਸਵਰਨ ਕੌਰ ਵਲੋਂ ਸਮਰਥਨ ਦਿੱਤਾ ਗਿਆ। ਦੱਸਣਯੋਗ ਹੈ ਕਿ ਬਾਬੂ ਕਾਂਸ਼ੀ ਰਾਮ ਜੀ ਵਲੋਂ ਮਜ਼ਦੂਰਾਂ ਅਤੇ ਦਲਿਤਾਂ ਦੇ ਅਧਿਕਾਰਾਂ ਤੇ ਸਮਾਜਿਕ ਸਮਾਨਤਾ ਲਈ ਜ਼ਿੰਦਗੀ ਭਰ ਸ਼ੰਘਰਸ ਕੀਤੇ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਬੀਬੀ ਸਵਰਨ ਕੌਰ ਵਲੋਂ ਦਿੱਤੀ ਹਿਮਾਇਤ ਹਲਕਾ ਸ੍ਰੀ ਆਨੰਦਪੁਰ ਸਾਹਿਬ ‘ਚ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਲਈ ਵੱਡੀ ਸਫ਼ਲਤਾ ਹੈ।
ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਅਜ਼ਾਦੀ ਤੋਂ ਬਾਅਦ ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਾਰ ਦੁਆਰਾ ਸਦੀਆਂ ਤੋਂ ਲਿਤਾੜੇ ਵਰਗਾਂ ਦੀ ਭਲਾਈ ਲਈ ਸੰਵਿਧਾਨ ਵਿੱਚ ਵਿਸ਼ੇਸ ਪ੍ਰਵਾਧਾਨ ਸ਼ਾਮਿਲ ਕੀਤੇ ਗਏ, ਜਿਨ੍ਹਾਂ ਨੂੰ ਲਾਗੂ ਕਰਵਾਉਣ ਵਿੱਚ ਬਾਬੂ ਕਾਂਸ਼ੀ ਰਾਮ ਵਲੋਂ ਸਾਰੀ ਉਮਰ ਸ਼ੰਘਰਸ ਕੀਤੇ ਗਏ। ਉਨ੍ਹਾਂ ਆਖਿਆ ਕਿ ਬਾਬੂ ਕਾਂਸ਼ੀ ਰਾਮ ਦੀ ਸਮਾਜ ਪ੍ਰਤੀ ਵੱਡੀ ਦੇਣ ਹੈ, ਉਨ੍ਹਾਂ ਦਾ ਨਾਮ ਭਾਰਤ ਦੇ ਇਤਿਹਾਸ ਵਿੱਚ ਸੂਰਜ ਵਾਂਗ ਚਮਕਦਾ ਰਹੇਗਾ।
ਇਸ ਮੌਕੇ ਸ੍ਰੀ ਕਾਂਸ਼ੀ ਰਾਮ ਜੀ ਦੇ ਰਵਿੰਦਰ ਸਿੰਘ, ਕੇਵਲ ਸਿੰਘ ਪ੍ਰਿਥੀਪੁਰ ਬੁੰਗਾ, ਪ੍ਰੇਮ ਸਿੰਘ ਪ੍ਰਿਥੀਪੁਰ, ਦਿਲਪ੍ਰੀਤ ਸਿੰਘ ਪ੍ਰਿਥੀਪੁਰ, ਅੰਮਰ ਚੰਦ ਪੰਚ ਪ੍ਰਿਥੀਪੁਰ, ਰਣਵੀਰ ਸਿੰਘ ਪੂਨੀਆ ਸੂਬਾ ਮੀਤ ਪ੍ਰਧਾਨ, ਰਣਜੀਤ ਸਿੰਘ ਗੁਡਵਿਲ ਕੌਮੀ ਮੀਤ ਪ੍ਰਧਾਨ, ਗੁਰਨਾਮ ਸਿੰਘ ਲਾਡਲ, ਬਲਵਿੰਦਰ ਸਿੰਘ ਬਾਗਾ, ਹਰਵਿੰਦਰ ਸਿੰਘ ਕਾਲਾ ਤੋਂ ਇਲਾਵਾ ਪਰਿਵਾਰਿਕ ਮੈਂਬਰ ਸ਼ਾਮਿਲ ਸਨ।