ਹਲਕਾ ਕਾਦੀਆਂ ਦੇ ਕਸਬਾ ਭੈਣੀ ਮੀਆਂ ਖਾਨ ਵਿਖ਼ੇ ਹੋਈ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ - ਕਿਸ਼ਨ ਚੰਦਰ ਮਹਾਜ਼ਨ
ਡੇਰਾ ਬਾਬਾ ਨਾਨਕ, 29 ਮਈ 2024 - ਸਰਦਾਰ ਪ੍ਰਤਾਪ ਸਿੰਘ ਬਾਜਵਾ ਹਲਕਾ ਵਿਧਾਇਕ ਕਾਦੀਆਂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਜੀ ਦੀ ਯੋਗ ਅਗਵਾਈ ਹੇਠ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਰਦਾਰ ਪ੍ਰਤਾਪ ਸਿੰਘ ਬਾਜਵਾ ਅਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕਾ ਕਾਦੀਆਂ ਦੇ ਕਸਬਾ ਭੈਣੀ ਮੀਆਂ ਖਾਨ ਅਤੇ ਨਾਲ ਲੱਗਦੇ ਪਿੰਡਾਂ ਦੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਫੈਲੀ ਫਿਰਕਾਪ੍ਰਸਤੀ, ਮਹਿਗਾਈ,ਅਤੇ ਬੇਰੁਜ਼ਗਾਰੀ ਕਾਰਨ ਦੇਸ਼ ਵਾਸੀਆਂ ਵਿੱਚ ਮੋਦੀ ਸਰਕਾਰ ਖ਼ਿਲਾਫ਼ ਡਾਢਾ ਰੋਸ਼ ਪਾਇਆ ਜਾ ਰਿਹਾ ਹੈ।
ਇਹਨਾਂ ਅਲਾਮਤਾਂ ਨੂੰ ਜੜੋਂ ਖਤਮ ਕਰਨ ਲਈ ਦੇਸ਼ ਵਿੱਚ ਕਾਂਗਰਸ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੀ ਸਰਕਾਰ ਬਣਾਉਣਾ ਅਤਿ ਜ਼ਰੂਰੀ ਹੈ ਬਾਜਵਾ ਅਤੇ ਰੰਧਾਵਾ ਨੇ ਕਿਹਾ ਕਿ ਕਾਂਗਰਸ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੀ ਸਰਕਾਰ ਬਣਨ ਤੇ ਔਰਤਾਂ ਨੂੰ ਆਪਣੇ ਪੈਰਾਂ ਤੇ ਆਤਮ ਨਿਰਭਰ ਬਣਾਉਣ ਲਈ ਹਰ ਸਾਲ ਇਕ ਲੱਖ ਰੁਪਿਇਆ ਉਹਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇਗਾ ਹਰੇਕ ਪਰਿਵਾਰ ਦੇ ਇਕ ਇਕ ਮੈਂਬਰ ਦਾ 25 ਲੱਖ ਰੁਪਏ ਦਾ ਹੈਲਥ ਇੰਨਸ਼ੋਰੈਂਸ ਬੀਮਾ ਕੀਤਾ ਜਾਵੇਗਾ ਫੌਜ ਵਿੱਚ ਅਗਨੀਵੀਰ ਸਕੀਮ ਨੂੰ ਰੱਦ ਕਰਕੇ ਪੱਕੇ ਤੌਰ ਤੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕੀਤਾ ਜਾਵੇਗਾ ਕਿਸਾਨਾਂ ਨੂੰ ਉਹਨਾਂ ਦੀਆਂ ਫ਼ਸਲਾਂ ਤੇ ਘੱਟ ਘੱਟ ਸਮਰਥਨ ਮੁੱਲ ਦਿਤਾ ਜਾਵੇਗਾ ਕਿਸਾਨੀ ਕਰਜੇ ਪੂਰੀ ਤਰਾਂ ਮਾਫ ਕੀਤੇ ਜਾਣਗੇ।
ਕੇਂਦਰ ਵਿੱਚ ਕਾਂਗਰਸ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੀ ਸਰਕਾਰ ਬੱਨਣ ਤੇ ਲੱਖਾਂ ਦੀ ਗਿਣਤੀ ਵਿੱਚ ਪਈਆਂ ਖਾਲੀ ਆਸਾਮੀਆਂ ਨੂੰ ਭਰ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਇਆ ਕਰਵਾਏ ਜਾਣਗੇ ਰੈਲੀ ਵਿੱਚ ਮਜੂਦ ਹਲਕਾ ਕਾਦੀਆਂ ਦੇ ਸੂਝਵਾਨ ਵੋਟਰਾਂ ਨੇ ਦੋਵੇਂ ਹੱਥ ਖੜ੍ਹੇ ਕਰਕੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੂਰਨ ਸਮਰਥਨ ਦੇਣ ਦਾ ਪੂਰਨ ਵਿਸ਼ਵਾਸ ਦਿਵਾਇਆ ਤੇ ਦੇਸ਼ ਦੀ ਪਾਰਲੀਮੈਂਟ ਵਿੱਚ ਭੇਜਣ ਦਾ ਪ੍ਰਣ ਕੀਤਾ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।