ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਰੇ ਥਾਣਿਆਂ ਦੇ ਵੱਖ-ਵੱਖ ਸਥਾਨਾਂ ’ਤੇ ਪੁਲਿਸ ਨੇ ਕੀਤਾ ਫਲੈਗ ਮਾਰਚ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 30 ਮਈ 2024 - ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਪਰਾਧ ਨੂੰ ਰੋਕਣ ਲਈ, ਲੋਕਾਂ ਦਾ ਵਿਸ਼ਵਾਸ ਵਧਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸ੍ਰੀ ਹਰਗੋਬਿੰਦਪੁਰ ਸਾਹਿਬ ਸਬ-ਡਵੀਜ਼ਨ ਦੇ ਸਾਰੇ ਥਾਣਿਆਂ ਦੇ ਵੱਖ-ਵੱਖ ਸਥਾਨਾਂ ’ਤੇ ਫਲੈਗ ਮਾਰਚ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਰਾਜੇਸ਼ ਕੱਕੜ, ਡੀਐਸਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਦੱਸਿਆ ਕਿ ਐਸ.ਐਸ.ਪੀ. ਮੈਡਮ ਅਸ਼ਵਨੀ ਗੋਟਿਆਲ ਦੇ ਆਦੇਸ਼ਾਂ ਹੇਠ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਅਤੇ ਸਦਭਾਵਨਾ ਦੀ ਭਾਵਨਾ ਕਾਇਮ ਰੱਖਣ ਲਈ ਪੈਰਾ ਮਿਲਟਰੀ ਫੋਰਸ ਸਮੇਤ ਵੱਖ-ਵੱਖ ਬਜਾਰਾ ਵਿੱਚ ਫਲੈਗ ਮਾਰਚ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਇਸ ਫਲੈਗ ਮਾਰਚ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ਚ ਪੁਲਿਸ ਦਾ ਖੌਫ ਪੈਦਾ ਕਰਨਾ ਹੈ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਕਿਸੇ ਸਮਾਜ ਵਿਰੋਧੀ ਅਨਸਰ ਜਾਂ ਕਿਸੇ ਗੈਰ-ਕਾਨੂੰਨੀ ਕੰਮ ਬਾਰੇ ਪਤਾ ਲੱਗਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਜਾਂ ਪੁਲਿਸ ਹੈਲਪ ਲਾਈਨ ਨੰਬਰ 112 ਤੇ ਜਾਣਕਾਰੀ ਦੇਣ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ।