ਬਾਇਕ ਰੈਲੀ ਦੌਰਾਨ ਮਹਾਰਾਣੀ ਪ੍ਰਨੀਤ ਕੌਰ ਜ਼ਿੰਦਾਬਾਦ ਅਤੇ ਜੈ ਸ਼੍ਰੀ ਰਾਮ ਦੇ ਨਾਅਰਿਆਂ ਨਾਲ ਗੂੰਜਿਆ ਪਟਿਆਲਾ
-ਬਾਜ਼ਾਰਾਂ ਦੇ ਦੁਕਾਨਦਾਰਾਂ ਨੇ ਸਾਈਕਲ ਰੈਲੀ ਨੂੰ ਭਰਪੂਰ ਸਮਰਥਨ ਦਿੱਤਾ।
ਪਟਿਆਲਾ 30 ਮਈ 2024 - ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਪ੍ਰਚਾਰ ਲਈ ਉਨ੍ਹਾਂ ਦੇ ਸਮਰਥਕਾਂ ਅਤੇ ਭਾਜਪਾ ਵਰਕਰਾਂ ਨੇ ਇਕੱਠੇ ਹੋ ਕੇ ਵੀਰਵਾਰ ਨੂੰ ਸ਼ਹਿਰ ਵਿੱਚ ਸਾਈਕਲ ਰੈਲੀ ਕੱਢੀ। ਮੋਤੀ ਬਾਗ ਪੈਲੇਸ ਤੋਂ ਬਾਈਕ ਰੈਲੀ ਨੂੰ ਭਾਜਪਾ ਦੀ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਬੀਬਾ ਜੈਇੰਦਰਾ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰੈਲੀ ਵਾਈਪੀਐਸ ਚੌਕ, ਪੋਲੋ ਗਰਾਊਂਡ ਨੇੜੇ ਤੋਂ ਹੁੰਦੇ ਹੋਏ, ਛੋਟੀ ਬਾਰਾਦਰੀ, ਟੀਵੀ ਹਸਪਤਾਲ ਰੋਡ ਅਤੇ ਲਾਹੌਰੀ ਗੇਟ ਤੋਂ ਹੁੰਦੀ ਹੋਈ ਆਰੀਆ ਸਮਾਜ ਚੌਕ ਵਿੱਚ ਸਮਾਪਤ ਹੋਈ। ਰੈਲੀ ਦੌਰਾਨ ਪੂਰਾ ਸ਼ਹਿਰ ਨਰਿੰਦਰ ਮੋਦੀ ਜ਼ਿੰਦਾਬਾਦ, ਪ੍ਰਨੀਤ ਕੌਰ ਜ਼ਿੰਦਾਬਾਦ ਅਤੇ ਜੈ ਸ੍ਰੀ ਰਾਮ ਦੇ ਨਾਅਰਿਆਂ ਨਾਲ ਗੂੰਜ ਉਠਿਆ। ਇਸ ਦੌਰਾਨ ਦੁਕਾਨਦਾਰਾਂ ਨੇ ਬਾਇਕ ਰੈਲੀ ਨੇ ਹੱਥ ਹਿੱਲਾ ਕੇ ਆਪਣੀ ਸਹਿਮਤੀ ਪ੍ਰਗਟਾਈ।
ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ਭਾਜਪਾ ਆਗੂ ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਪਟਿਆਲਾ ਦੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਹੁਣ ਤੱਕ ਦੇ ਚੋਣ ਪ੍ਰਚਾਰ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਕੀਮਾਂ ਅਤੇ ਪਟਿਆਲਾ ਜ਼ਿਲ੍ਹੇ ਲਈ ਭਾਜਪਾ ਦੇ ਕੰਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਪਰ ਪਹਿਲੀ ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਡੀਆਂ ਤਿਆਰੀਆਂ ਜਾਰੀ ਰਹਿਣੀਆਂ। ਬੀਬਾ ਜੈਇੰਦਰਾ ਕੌਰ ਨੇ ਇੱਕ ਵਾਰ ਫਿਰ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਪਟਿਆਲਾ ਦੇ ਲੋਕ ਭਾਜਪਾ ਉਮੀਦਵਾਰ ਪ੍ਰਨੀਤ ਕੌਰ 'ਤੇ ਭਰੋਸਾ ਕਰਦੇ ਹਨ ਅਤੇ ਇਸ ਭਰੋਸੇ ਨਾਲ ਕੇਂਦਰ ਦੀ ਮੋਦੀ ਸਰਕਾਰ ਰਾਹੀਂ ਜ਼ਿਲ੍ਹੇ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਪਟਿਆਲਾ ਵਾਸੀ ਇਨ੍ਹਾਂ ਚੋਣਾਂ ਨੂੰ ਆਮ ਚੋਣਾਂ ਸਮਝਣ ਦੀ ਗਲਤੀ ਨਾ ਕਰੇ, ਕਿਉਂਕਿ ਇਹ ਚੋਣਾਂ ਸਾਡੇ ਬੱਚਿਆਂ ਦੇ ਨਾਲ-ਨਾਲ ਪਟਿਆਲਾ ਦੇ ਭਵਿੱਖ ਦਾ ਫੈਸਲਾ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਦੇ ਤਰੀਕੇ ਤੋਂ ਪ੍ਰੇਰਿਤ ਹੋ ਕੇ ਪ੍ਰਨੀਤ ਕੌਰ ਚੋਣਾਂ ਦੌਰਾਨ ਪਟਿਆਲਾ ਵਾਸੀਆਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਨੌਜਵਾਨਾਂ ਅਤੇ ਔਰਤਾਂ ਵਿੱਚ ਚੋਣਾਂ ਨੂੰ ਲੈ ਕੇ ਦੇਖਿਆ ਗਿਆ ਉਤਸ਼ਾਹ ਅਤੇ ਦ੍ਰਿੜਤਾ ਪ੍ਰਨੀਤ ਕੌਰ ਨੂੰ ਲਗਾਤਾਰ ਅੱਗੇ ਵਧਣ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰ ਰਹੀ ਹੈ। ਨਿੱਜੀ ਹਿੱਤਾਂ ਨੂੰ ਤਿਆਗ ਕੇ ਹਮੇਸ਼ਾ ਪੰਜਾਬ ਦੇ ਹਿੱਤਾਂ ਨੂੰ ਪਹਿਲ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਦਾ ਸਮੁੱਚਾ ਪਰਿਵਾਰ ਪਟਿਆਲਾ ਵਾਸੀਆਂ ਵੱਲੋਂ ਦਿੱਤੇ ਭਰੋਸੇ ਦਾ ਹਮੇਸ਼ਾ ਰਿਣੀ ਰਹੇਗਾ।
ਇਸ ਮੌਕੇ ਮਹਾਰਾਣੀ ਪ੍ਰਨੀਤ ਕੌਰ ਦੇ ਦੋਹਤਰੇ ਅਤੇ ਬੀਬਾ ਜੈਇੰਦਰਾ ਕੌਰ ਦੇ ਸਪੁਤਰ ਨਿਰਵਾਣ ਸਿੰਘ, ਭਾਜਪਾ ਆਗੂ ਆਸ਼ੂਤੋਸ਼ ਗੌਤਮ, ਸੰਜੀਵ ਸ਼ਰਮਾ ਹੈਪੀ, ਨੌਜਵਾਨ ਆਗੂ ਅਨੁਜ ਖੋਸਲਾ, ਨਿਖਿਲ ਕਾਕਾ, ਨਿਖਿਲ ਬਾਤਿਸ਼ ਸ਼ੇਰੂ, ਸੰਦੀਪ ਮਲਹੋਤਰਾ, ਕੁਸ਼ਲ ਚੋਪੜਾ, ਹਰੀਸ਼ ਕਪੂਰ, ਵੱਡੀ ਗਿਣਤੀ ਵਿੱਚ ਭਾਜਪਾ ਦੇ ਯੂਥ ਵਰਕਰ ਹਾਜ਼ਰ ਸਨ।