ਆਪ ਸੁਪਰੀਮੋ ਤੇ ਮੁੱਖ ਮੰਤਰੀ ਮਾਨ ਨੇ ਆਪ ਉਮੀਦਵਾਰ ਦੇ ਪੱਖ ਵਿੱਚ ਕੀਤਾ ਚੋਣ ਪ੍ਰਚਾਰ
- ਰੋਡ ਸ਼ੋ ਕੱਢ ਕੇ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਜੀ ਐਸ ਪੰਨੂ
ਪਟਿਆਲਾ, 30 ਮਈ, 2024: ਲੋਕ ਸਭਾ ਪਟਿਆਲਾ ਵਿਖੇ ਆਮ ਆਦਮੀ ਪਾਰਟੀ ਦੇ ਕੋਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪ ਦੇ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਦੇ ਪੱਖ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋ ਕੱਢਿਆ। ਅਨਾਰ ਦਾਨਾ ਚੌਂਕ ਤੋਂ ਸ਼ੁਰੂ ਹੋਇਆ ਇਹ ਰੋਡ ਸ਼ੋ ਏ ਟੈਂਕ ਤੱਕ ਕੱਢਿਆ ਗਿਆ। ਇਸ ਮੌਕੇ ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਟਿਆਲਾ ਪਹੁੰਚਣ ਤੇ ਸਵਾਗਤ ਕੀਤਾ। ਵੱਡੀ ਗਿਣਤੀ ਵਿੱਚ ਇਕਟ੍ਠੇ ਹੋਏ ਲੋਕਾਂ ਨੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਦਾ ਸਵਾਗਤ ਕੀਤਾ, ਜਿਨਾਂ ਵੱਲੋਂ 1 ਜੂਨ ਨੂੰ ਡਾ. ਬਲਵੀਰ ਸਿੰਘ ਦੇ ਪੱਖ ਵਿੱਚ ਝਾੜੂ ਦਾ ਬਟਨ ਦਬਾ ਕੇ ਉਨ੍ਹਾਂ ਦੀ ਜਿੱਤ ਨੂੰ ਪੱਕਾ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਚੰਗੇ ਕਾਰਜਾਂ ਦਾ ਹੀ ਨਤੀਜਾ ਹੈ ਕਿ ਅੱਜ ਇਨ੍ਹੀ ਭਾਰੀ ਗਿਣਤੀ ਵਿੱਚ ਲੋਕ ਆਪਣੇ ਦੋਵੇਂ ਨੇਤਾਵਾਂ ਦਾ ਸਵਾਗਤ ਕਰ ਰਹੇ ਹਨ। ਲੋਕਾਂ ਦੇ ਉਤਸਾਹ ਤੇ ਸਮਰਥਨ ਤੋਂ ਪਤਾ ਲੱਗਦਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਲੋਕ ਪੱਖੀ ਕੰਮਾਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਝੂਠ ਦਾ ਪੁਲੰਦਾ ਹੈ। ਭਾਜਪਾ ਆਪਣੇ ਪਿਛਲੇ 10 ਸਾਲਾਂ ਦੇ ਰਾਜ ਵਿੱਚ ਇੱਕ ਵੀ ਵਾਅਦੇ ਉੱਤੇ ਖਰੀ ਨਹੀਂ ਉਤਰੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 1 ਜੂਨ ਨੂੰ ਝਾੜੂ ਦਾ ਬਟਨ ਦਬਾ ਕੇ ਡਾ. ਬਲਬੀਰ ਸਿੰਘ ਨੂੰ ਰਿਕਾਰਡ ਮਤਾ ਨਾਲ ਜਿੱਤਾ ਕੇ ਸੰਸਦ ਭੇਜੋ ਤਾਂ ਜੋ ਤੁਹਾਡੀ ਆਵਾਜ਼ ਬੁਲੰਦ ਹੋ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਕੱਠ ਇਸ ਗੱਲ ਦਾ ਗਵਾਹ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ 13-0 ਨਾਲ ਆਪਣੀ ਜਿੱਤ ਪੱਕੀ ਕਰੇਗੀ।