ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਸਟਲ ਬੈਲਟ ਰਾਹੀਂ ਪਾਈ ਵੋਟ
- ਹਰੇਕ ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜਰੂਰ ਕਰੇ - ਕੁਲਵੰਤ ਸਿੰਘ
ਮੋਗਾ, 31 ਮਈ 2024 - ਲੋਕ ਸਭਾ ਚੋਣਾਂ 2024 ਸਬੰਧੀ ਵੋਟਾਂ 1 ਜੂਨ ਨੂੰ ਪੈਣੀਆਂ ਹਨ। ਵੋਟਿੰਗ ਪ੍ਰਕਿਰਿਆ ਵਿੱਚ ਲੱਗੇ ਚੋਣ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੋਟਾਂ ਯਕੀਨੀ ਕਰਨ ਲਈ ਉਹਨਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ। ਇਸੇ ਸਹੂਲਤ ਤਹਿਤ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਵਲੋਂ ਸਥਾਨਕ ਐੱਸ ਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿਆਰ ਕੀਤੇ ਗਏ ਪੋਲਿੰਗ ਬੂਥ ਵਿਖੇ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਈ।
ਇਸ ਮੌਕੇ ਕੁਲਵੰਤ ਸਿੰਘ ਨੇ ਅਪੀਲ ਕੀਤੀ ਕਿ ਹਰੇਕ ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜਰੂਰ ਕਰੇ। ਸਾਡੇ ਦੇਸ਼ ਦੇ ਲੋਕਤੰਤਰ ਨੂੰ ਅਸੀਂ ਵੋਟ ਦਾ ਸਹੀ ਅਤੇ ਜਰੂਰੀ ਇਸਤੇਮਾਲ ਕਰਕੇ ਹੀ ਮਜ਼ਬੂਤ ਕਰ ਸਕਦੇ ਹਾਂ। ਇਸ ਮੌਕੇ ਹੋਰ ਵੀ ਕਈ ਅਧਿਕਾਰੀਆਂ ਨੇ ਆਪਣੀ ਵੋਟ ਪਾਈ।