ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੇ ਪਰਿਵਾਰ ਸਮੇਤ ਪਾਈ ਵੋਟ, ਨੌਜਵਾਨਾਂ ਨੂੰ ਕੀਤੀ ਅਪੀਲ ਵੱਧ ਚੜ੍ਹ ਕੇ ਪਾਉਣ ਆਪਣੀ
ਗੁਰਪ੍ਰੀਤ ਸਿੰਘ
- ਪੰਜਾਬ ਵਿੱਚ ਅਮਨ ਕਾਨੂੰਨ ਪੂਰੀ ਤਰ੍ਹਾਂ ਨਾਲ ਹੋ ਚੁੱਕਾ ਹੈ ਖਤਮ ਇਸੇ ਲਈ ਅਜਨਾਲਾ ਚ ਚੱਲੀ ਹੈ ਦੂਸਰੀ ਵਾਰ ਗੋਲੀ
- ਪੰਜਾਬ ਦੇ ਲੋਕ ਹੁਣ ਸਰਕਾਰ ਦੇ ਖਿਲਾਫ ਕਰਦੇ ਹੋਏ ਆਉਣਗੇ ਵੋਟ ਨਜ਼ਰ
- ਆਪਣੇ ਪਰਿਵਾਰ ਸਹਿਤ ਵੋਟ ਪਾਉਣ ਲਈ ਪਹੁੰਚੇ ਗੁਰਜੀਤ ਸਿੰਘ ਔਜਲਾ
ਅੰਮ੍ਰਿਤਸਰ, 1 ਜੂਨ 2024 - ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਦੋ ਵਾਰ ਆਪਣੀ ਜਿੱਤ ਹਾਸਲ ਕਰਨ ਵਾਲੇ ਸਰਦਾਰ ਗੁਰਜੀਤ ਸਿੰਘ ਔਜਲਾ ਆਪਣੇ ਪਰਿਵਾਰ ਸਹਿਤ ਵੋਟ ਪਾਉਣ ਵਾਸਤੇ ਪਹੁੰਚੇ ਜਿੱਥੇ ਉਹਨਾਂ ਦੇ ਪਰਿਵਾਰ ਦੇ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਵੱਲੋਂ ਵੱਧ ਚੜ ਕੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਉਹਨਾਂ ਨੇ ਕਿਹਾ ਕਿ ਗਰਮੀ ਜਿਆਦਾ ਹੋਣ ਕਰਕੇ ਪ੍ਰਸ਼ਾਸਨ ਵੱਲੋਂ ਪਾਣੀ ਦਾ ਇਸਤੇਮਾਲ ਵੋਟਰਾਂ ਵਾਸਤੇ ਜਰੂਰ ਕਰਨਾ ਚਾਹੀਦਾ ਹੈ ਜੋ ਕਿ ਸਰਕਾਰ ਨੂੰ ਤੈਅ ਕਰਨਾ ਚਾਹੀਦਾ ਸੀ। ਗੁਰਜੀਤ ਸਿੰਘ ਔਜਲਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਹਰ ਇੱਕ ਜਗ੍ਹਾ ਤੇ ਫੇਲ ਹੁੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਲੋਅ ਐਂਡ ਆਰਡਰ ਪੂਰੀ ਤਰ੍ਹਾਂ ਨਾਲ ਖਤਮ ਹੋ ਚੁੱਕਾ ਹੈ।
ਪੰਜਾਬ ਵਿੱਚ ਆਖਰੀ ਗੇੜ ਚ ਪੈ ਰਹੀਆਂ ਵੋਟਾਂ ਨੂੰ ਲੈ ਕੇ ਲੋਕਾਂ ਦੇ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਲੀਡਰਾਂ ਵੱਲੋਂ ਵੀ ਆਪਣੀਆਂ ਵੋਟਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਉੱਥੇ ਹੀ ਅੱਜ ਗੁਰਜੀਤ ਸਿੰਘ ਔਜਲਾ ਵੱਲੋਂ ਆਪਣੇ ਪਰਿਵਾਰ ਸਹਿਤ ਵੋਟ ਪਾਈ ਗਈ ਅਤੇ ਉਹਨਾਂ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਚੜ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇ ਅਤੇ ਇਹ ਬੀਤੇ ਦਿਨ ਅਜਨਾਲਾ ਵਿੱਚ ਚੱਲੀ ਗੋਲੀ ਤੋਂ ਬਾਅਦ ਗੁਰਜੀਤ ਸਿੰਘ ਔਜਲਾ ਵੱਲੋਂ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਨੂੰ ਘੱਟ ਗੇੜੇ ਚ ਖੜਾ ਕੀਤਾ ਗਿਆ ਤੇ ਕਿਹਾ ਕਿ ਮੌਜੂਦਾ ਸਰਕਾਰ ਲੋ ਐਂਡ ਆਰਡਰ ਤੇ ਪੂਰੀ ਤਰਹਾਂ ਨਾਲ ਫੇਲ ਹੋ ਚੁੱਕੀ ਹੈ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਤਾਂ ਜੋ ਕਿ ਅਸੀਂ ਆਉਣ ਵਾਲੇ ਪੰਜ ਸਾਲਾਂ ਦੀ ਆਪਣਾ ਭਵਿੱਖ ਤੈਅ ਕਰ ਸਕੀਏ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੁਝ ਦਿਨਾਂ ਚ ਹੀ ਤਿੰਨ ਵਾਰ ਅੰਮ੍ਰਿਤਸਰ ਚ ਗੋਲੀ ਚੱਲ ਚੁੱਕੀ ਹੈ। ਜੋ ਕਿ ਅਤੀ ਮੰਦਭਾਗੀ ਹੈ ਕਿ ਦੋ ਵਾਰ ਤਾਂ ਅਜਨਾਲਾ ਚ ਗੋਲੀ ਚੱਲੀ ਹੈ ਅਤੇ ਇੱਕ ਵਾਰ ਤਾਂ ਉਹਨਾਂ ਦੀ ਰੈਲੀ ਦੇ ਵਿੱਚ ਵੀ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਆਈ ਸੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਜਿੰਨੇ ਵੀ ਉਮੀਦਵਾਰ ਹਨ ਉਹਨਾਂ ਨੂੰ ਇਸ ਵਾਰ ਆਪਣੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਪੰਜਾਬ ਦੇ ਨੌਜਵਾਨ ਆਪਣੇ ਵੋਟ ਦਾ ਇਸਤੇਮਾਲ ਜਰੂਰ ਕਰਨਗੇ ਅਤੇ ਉਨਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਵੀ ਕਰਨਾ ਚਾਹੀਦਾ ਹੈ। ਉਹ ਤੇ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ 65% ਤੱਕ ਅੱਜ ਅੰਮ੍ਰਿਤਸਰ ਦੇ ਵਿੱਚ ਵੋਟ ਪਵੇਗੀ ਅਤੇ ਲੋਕ ਇਸ ਵਾਰ ਆਪਣੇ ਉਮੀਦਵਾਰ ਨੂੰ ਜਤਾ ਕਿ ਭੇਜਣਗੇ ਤੇ ਮੇਰੀ ਹੈਟ੍ਰਿਕ ਜਰੂਰ ਹੋਵੇਗੀ।
ਇੱਥੇ ਦੱਸਣ ਯੋਗ ਹੈ ਕਿ ਗੁਰਜੀਤ ਸਿੰਘ ਔਜਲਾ ਵੱਲੋਂ ਦੋ ਵਾਰ ਲੋਕ ਸਭਾ ਦੀ ਚੋਣ ਜਿੱਤ ਚੁੱਕੇ ਹਨ ਅਤੇ ਇਸ ਵਾਰ ਹੈਟਰਿਕ ਦੀ ਤਿਆਰੀ ਕਰ ਰਹੇ ਹਨ। ਉਥੇ ਹੀ ਉਹਨਾਂ ਵੱਲੋਂ ਇੱਕ ਵਾਰ ਫਿਰ ਤੋਂ ਮੌਜੂਦਾ ਸਰਕਾਰ ਤੇ ਉੱਪਰ ਸਵਾਲ ਖੜੇ ਕੀਤੇ ਗਏ ਥੇ ਅਮਨ ਕਾਨੂੰਨ ਨੂੰ ਲੈ ਕੇ ਵੀ ਉਹਨਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਵੋਟ ਦਾ ਇਸਤੇਮਾਲ ਕਰ ਆਮ ਆਦਮੀ ਪਾਰਟੀ ਦੇ ਖਿਲਾਫ ਉਹ ਆਪਣਾ ਗੁੱਸਾ ਕੱਢ ਸਕਦੇ ਹਨ। ਹੁਣ ਵੇਖਣਾ ਹੋਵੇਗਾ ਕਿ ਅੱਜ ਆਮ ਲੋਕ ਬਾਹਰ ਨਿਕਲਦੇ ਹਨ ਤਾਂ ਕਿੰਨੇ ਪਰਸੈਂਟ ਵੋਟ ਲੋਕਾਂ ਵੱਲੋਂ ਪਾਈ ਜਾਂਦੀ ਹੈ। ਅਤੇ ਚਾਰ ਤਰੀਕ ਨੂੰ ਆਉਣ ਵਾਲੇ ਨਤੀਜਿਆਂ ਵਿੱਚ ਕੀ ਨਿਕਲ ਕੇ ਸਾਹਮਣੇ ਆਉਂਦਾ ਹੈ ਆਹ ਤਾਂ ਸਮਾਂ ਹੀ ਦੱਸੇਗਾ।