ਸੁਣੋ ਇਸ ਛੋਟੇ ਕੱਦ ਵਾਲੇ ਗੁਰੂ ਦੇ ਸਿੰਘ ਦੀ ਅਨੋਖੀ ਕਹਾਣੀ… ਗੁਰੂ ਘਰ ਨਾਲ ਜੁੜਨ ਨਾਲ ਮਿਲਿਆ ਮਾਣ ਸਤਿਕਾਰ (ਵੀਡੀਓ ਵੀ ਦੇਖੋ)
- ਅੰਮ੍ਰਿਤ ਸ਼ੱਕ ਸਜਿਆ ਸਿੰਘ, ਗੁਰੂ ਘਰ ਵਿਚ ਨਿਭਾ ਰਿਹਾ ਮੁੱਖ ਸੇਵਾਦਾਰ ਦੀ ਭੂਮਿਕਾ
- ਨੌਜਵਾਨ ਦਿਲਪ੍ਰੀਤ ਦੀ ਉਮਰ 19 ਸਾਲ ਅਤੇ ਕਦ 3 ਫੁਟ 8 ਇੰਚ
ਪਠਾਨਕੋਟ, 13 ਜੂਨ 2024 - ਕਹਿੰਦੇ ਨੇ ਕਿ ਜੇਕਰ ਬੰਦੇ ਦੇ ਮਨ ਵਿੱਚ ਕਿਸੇ ਚੀਜ਼ ਦੀ ਲਗਨ ਹੋਵੇ ਅਤੇ ਉਹਨੂੰ ਆਪਣੇ ਰੱਬ ਤੇ ਭਰੋਸਾ ਹੋਵੇ ਤਾਂ ਉਹ ਹਰ ਮੁਸ਼ਕਿਲ ਹੱਲ ਕਰ ਅੱਗੇ ਵੱਧ ਜਾਂਦਾ ਹੈ ਇਦਾਂ ਦਾ ਸੀ ਕੁਝ ਦੇਖਣ ਨੂੰ ਮਿਲਿਆ ਪਠਾਣਕੋਟ ਵਿਖੇ ਜਿੱਥੇ ਕਿ ਤਿੰਨ ਫੁੱਟ ਅਠ ਇੰਚ ਦਾ 19 ਸਾਲਾਂ ਯੁਵਕ ਜੋ ਆਪਣੇ ਛੋਟੇ ਕੱਦ ਦੇ ਕਾਰਨ ਲੋਕਾਂ ਵੱਲੋਂ ਕਿਸੇ ਕੰਮ ਦਾ ਨਾ ਸਮਝ ਕੇ ਦੁਰਕਾਰਿਆ ਜਾਂਦਾ ਸੀ ਪਰ ਹੁਣ ਗੁਰੂ ਚਰਨਾਂ ਦੇ ਨਾਲ ਲੱਗਣ ਦੇ ਕਾਰਨ ਉਸਦਾ ਪੂਰਾ ਮਾਨ ਸਤਿਕਾਰ ਬਣਿਆ ਅਤੇ ਇਹ ਯੁਵਕ ਦੋ ਸਾਲ ਪਹਿਲਾਂ ਹੀ ਅੰਮ੍ਰਿਤ ਛੱਕ ਕੇ ਸਿੰਘ ਸੱਜ ਗਿਆ ਅਤੇ ਹੁਣ ਇਸ ਦਾ ਪੂਰਾ ਮਾਣ ਸਤਿਕਾਰ ਹੈ ਅਤੇ ਗੁਰਦੁਆਰਾ ਕਮੇਟੀ ਵੱਲੋਂ ਇਸ ਨੂੰ ਮੁੱਖ ਸੇਵਾਦਾਰ ਦੀ ਸੇਵਾ ਦਿੱਤੀ ਗਈ ਹੈ ਅਤੇ ਇਹ ਬੜੇ ਹੀ ਰੂਹ ਦੇ ਨਾਲ ਨਿਭਾਉਂਦਾ ਹੋਇਆ ਗੁਰੂ ਦਾ ਸ਼ੁਕਰਾਨਾ ਕਰ ਰਿਹਾ ਹੈ
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/377957368106435
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਦਿਲਪ੍ਰੀਤ ਨੇ ਦੱਸਿਆ ਕਿ ਉਸ ਦਾ ਕੱਦ ਛੋਟੇ ਹੋਣ ਕਾਰਨ ਉਸ ਨੂੰ ਬਹੁਤ ਔਖਾ ਜੀਵਨ ਬਤੀਤ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਛੋਟੇ ਕੱਦ ਕਾਰਨ ਉਨ੍ਹਾਂ ਨੂੰ ਹਰ ਸਮੇਂ ਲੋਕਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਨਤੀਜੇ ਵਜੋਂ ਉਸ ਨੇ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਪੜ੍ਹਾਈ ਛੱਡ ਦਿੱਤੀ ਸੀ।ਜਿਸ ਤੋਂ ਬਾਅਦ ਉਹ ਇਕ ਦੁਕਾਨ 'ਤੇ ਕੰਮ ਕਰਨ ਲੱਗਾ ਪਿਆ ਪਰ ਉੱਥੇ ਵੀ ਉਸ ਨੂੰ ਇਨ੍ਹਾਂ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਦਿਲਪ੍ਰੀਤ ਨੇ ਦੱਸਿਆ ਕਿ ਉਹ ਬਚਪਨ ਤੋਂ ਹੀ ਗੁਰਦੁਆਰਾ ਸਾਹਿਬ ਜਾਇਆ ਕਰਦਾ ਸੀ ਅਤੇ ਉਸ ਦੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਡੂੰਘੀ ਸ਼ਰਧਾ ਸੀ, ਜਿਸ ਕਾਰਨ ਉਸ ਨੇ ਅੰਮ੍ਰਿਤ ਛਕ ਕੇ ਸੰਤ ਆਸ਼ਰਮ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨੀ ਸ਼ੁਰੂ ਕਰ ਦਿੱਤੀ ਸੀ। ਦਿਲਪ੍ਰੀਤ ਨੇ ਕਿਹਾ ਕਿ ਜਿਵੇਂ ਹੀ ਉਸ ਨੇ ਗੁਰੂ ਦਾ ਪੱਲਾ ਫੜਿਆ, ਉਸ ਦਾ ਹਰ ਪਾਸੇ ਸਤਿਕਾਰ ਹੋਣਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਸੰਤ ਆਸ਼ਰਮ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਉਨ੍ਹਾਂ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦਾ ਮੁੱਖ ਸੇਵਾਦਾਰ ਚੁਣਿਆ ਹੈ।
ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਉਹ ਗੁਰਦੁਆਰਾ ਸਾਹਿਬ ਵਿਖੇ ਰਹਿ ਕੇ ਗੁਰੂ ਦੀ ਸੇਵਾ ਵਿੱਚ ਆਪਣਾ ਜੀਵਨ ਬਤੀਤ ਕਰਦਾ ਹੈ। ਉਸ ਨੇ ਕਿਹਾ ਹੈ ਕਿ ਜੋ ਲੋਕ ਉਸ ਦੇ ਛੋਟੇ ਕੱਦ ਦਾ ਮਜ਼ਾਕ ਉਡਾਉਂਦੇ ਸਨ, ਉਹ ਹੁਣ ਉਸ ਦੀ ਇੱਜ਼ਤ ਕਰਦੇ ਹਨ। ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਤੋਂ ਉਸ ਨੇ ਗੁਰੂ ਦੀ ਸ਼ਰਨ ਲਈ ਹੈ, ਉਸ ਨੂੰ ਹਰ ਪਾਸੇ ਸਤਿਕਾਰ ਮਿਲਣਾ ਸ਼ੁਰੂ ਹੋ ਗਿਆ ਹੈ। ਦਿਲਪ੍ਰੀਤ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਹ ਗੁਰਦੁਆਰਾ ਸਾਹਿਬ ਦਾ ਸਾਰਾ ਕੰਮ ਪੂਰੀ ਸ਼ਰਧਾ ਨਾਲ ਕਰ ਰਿਹਾ ਹੈ ਅਤੇ ਜੇਕਰ ਗੁਰਦੁਆਰਾ ਸਾਹਿਬ ਵਿਖੇ ਕਿਸੇ ਸਮਾਨ ਦੀ ਲੋੜ ਹੁੰਦੀ ਹੈ ਤਾਂ ਉਹ ਖੁਦ ਜਾ ਕੇ ਬਜ਼ਾਰ ਤੋਂ ਲੈ ਕੇ ਆਉਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਸੇਵਾ ਤੋਂ ਉਨ੍ਹਾਂ ਨੂੰ ਬਹੁਤ ਖੁਸ਼ੀ ਮਿਲਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਵੀ ਕੀਤੀ। ਉਧਰ ਗੁਰਦੁਆਰਾ ਸਾਹਿਬ ਪੁੱਜੇ ਸੰਗਤ ਨੇ ਦੱਸਿਆ ਕਿ ਦਿਲਪ੍ਰੀਤ ਕਿਸ ਤਰ੍ਹਾਂ ਗੁਰੂ ਘਰ ਦੇ ਨਾਲ ਜੁੜਿਆ ਅਤੇ ਉਸ ਨੇ ਆਪਣੀ ਪੂਰੀ ਮਿਹਨਤ ਦੇ ਨਾਲ ਸੇਵਾ ਕਰਦੇ ਹੋਏ ਮੁੱਖ ਸੇਵਾਦਾਰ ਵਜੋਂ ਆਪਣਾ ਕੰਮ ਸਾਂਭਿਆ ਉਹਨਾਂ ਨੇ ਹੋਰ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਤਰ੍ਹਾਂ ਦੇ ਜੋ ਬੱਚੇ ਹਨ ਉਹਨਾਂ ਦਾ ਸਤਿਕਾਰ ਅਤੇ ਉਹਨਾਂ ਦੀ ਹੌਸਲਾ ਹਵਜਾਈ ਕਰਨੀ ਚਾਹੀਦੀ ਹੈ ਤਾਂ ਕਿ ਉਹ ਵੀ ਇਸੇ ਤਰ੍ਹਾਂ ਗੁਰੂ ਦੀ ਸੇਵਾ ਵਿਚ ਆਪਣਾ ਜੀਵਨ ਬਤੀਤ ਕਰਨ ਚੰਗੇ ਕੰਮ ਕਰ ਸਕਣ।