ਬਰਨਾਲਾ ਦੇ ਸਰਕਾਰੀ ਹਸਪਤਾਲ ਦੀ ਡੋਪ ਟੈਸਟ ਲੈਬ ਵਿੱਚ ਵਿਜੀਲੈਂਸ ਨੇ ਮਾਰਿਆ ਛਾਪਾ (ਵੀਡੀਓ ਵੀ ਦੇਖੋ)
ਕਮਲਜੀਤ ਸੰਧੂ
ਬਰਨਾਲਾ, 28 ਜੂਨ 2024 - ਬਰਨਾਲਾ ਦੇ ਸਰਕਾਰੀ ਹਸਪਤਾਲ ਦੀ ਡੋਪ ਟੈਸਟ ਲੈਬ ਵਿੱਚ ਵਿਜੀਲੈਂਸ ਨੇ ਛਾਪਾ ਮਾਰਿਆ। ਵਿਜੀਲੈਂਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਅਤੇ ਛਾਪੇਮਾਰੀ ਦੌਰਾਨ ਲੈਬ ਦੇ ਸਾਰੇ ਡੋਪ ਟੈਸਟਾਂ ਦੀ ਜਾਂਚ ਕੀਤੀ ਗਈ। ਵਿਜੀਲੈਂਸ ਅਧਿਕਾਰੀਆਂ ਨੇ ਮੁੜ ਡੋਪਿੰਗ ਲਈ ਅਤੇ ਸਾਰੇ ਡੋਪਰਾਂ ਦੇ ਸੈਂਪਲ ਅਤੇ ਟੈਸਟ ਕੀਤੇ। ਇਸ ਚੈਕਿੰਗ ਦੌਰਾਨ ਦੋ ਵਿਅਕਤੀ ਸ਼ੱਕੀ ਪਾਏ ਗਏ। ਟੈਸਟ ਦੌਰਾਨ ਇੱਕ ਵਿਅਕਤੀ ਦਾ ਮੋਬਾਈਲ ਨੰਬਰ ਗਲਤ ਨਿਕਲਿਆ, ਜਦਕਿ ਦੂਜਾ ਵਿਅਕਤੀ ਦੁਬਾਰਾ ਟੈਸਟ ਕਰਵਾਉਣ ਲਈ ਵਿਜੀਲੈਂਸ ਦੇ ਸਾਹਮਣੇ ਨਹੀਂ ਆਇਆ। ਵਿਜੀਲੈਂਸ ਇੰਸਪੈਕਟਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/696956502559345
ਇਸ ਮੌਕੇ ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਵੱਲੋਂ ਅੱਜ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਡੋਪ ਟੈਸਟ ਲੈਬ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਅਸੀਂ ਆਪਣੀ ਹਾਜ਼ਰੀ ਵਿੱਚ ਡੋਪ ਟੈਸਟ ਲਈ ਆਉਣ ਵਾਲੇ ਸਾਰੇ ਵਿਅਕਤੀਆਂ ਦਾ ਦੁਬਾਰਾ ਟੈਸਟ ਕਰ ਰਹੇ ਹਾਂ। ਇਸ ਚੈਕਿੰਗ ਦੌਰਾਨ ਦੋ ਵਿਅਕਤੀ ਸ਼ੱਕੀ ਹਨ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜੇਕਰ ਇਸ ਜਾਂਚ ਦੌਰਾਨ ਕੋਈ ਮਾੜਾ ਨਤੀਜਾ ਸਾਹਮਣੇ ਆਇਆ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਲੈਬ ਸਬੰਧੀ ਸੂਚਨਾ ਇੱਕ ਖੁਫੀਆ ਸੂਤਰ ਰਾਹੀਂ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਅਤੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਟੈਸਟ ਦੌਰਾਨ ਇੱਕ ਵਿਅਕਤੀ ਦਾ ਮੋਬਾਈਲ ਨੰਬਰ ਗਲਤ ਲਿਖਿਆ ਗਿਆ ਸੀ। ਜਦੋਂ ਕਿ ਜਿਸ ਵਿਅਕਤੀ ਦਾ ਡੋਪ ਟੈਸਟ ਨੈਗੇਟਿਵ ਆਇਆ ਹੈ, ਉਹ ਦੁਬਾਰਾ ਇਸ ਵਿੱਚ ਹਿੱਸਾ ਨਹੀਂ ਲੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੈਬ ਵਿੱਚ ਕਰਵਾਏ ਜਾਣ ਵਾਲੇ ਡੋਪ ਟੈਸਟ ਜ਼ਿਆਦਾਤਰ ਅਸਲਾ ਲਾਇਸੈਂਸ ਦੇ ਮਾਮਲੇ ਵਿੱਚ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਡੋਪ ਟੈਸਟ ਕਰਵਾਉਣ ਵਾਲੇ ਵਿਅਕਤੀ ਦਾ ਸੈਂਪਲ ਲੈ ਕੇ ਉਨ੍ਹਾਂ ਦੀ ਹਾਜ਼ਰੀ ਵਿੱਚ ਟੈਸਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਲੈਬ ਟੈਸਟ ਦੀ ਹੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਵਿੱਚ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।