← ਪਿਛੇ ਪਰਤੋ
ਅਬੋਹਰ: ਨਹਿਰੀ ਪਾਣੀ ਨਾ ਮਿਲਣ ਕਾਰਣ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ ਅਬੋਹਰ, 30 ਜੂਨ, 2024: ਇਥੇ ਭਾਰਤੀ ਕਿਸਾਨ ਯੂਨੀਅਨ ਰਾਜਵੇਾਲ ਦੇ ਮੈਂਬਰਾਂ ਨੇ ਨਹਿਰੀ ਪਾਣੀ ਨਾ ਮਿਲਣ ਕਾਰਣ ਅਬੋਹਰ-ਸ੍ਰੀਗੰਗਾ ਨਗਰ ਹਾਈਵੇ ’ਤੇ ਆਵਾਜਾਈ ਠੱਪ ਕਰ ਦਿੱਤੀ। ਸ਼ੁੱਕਰਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਗੰਗ ਨਹਿਰ ਵਿਚ ਹੋ ਰਹੇ ਨੁਕਸਾਨ ਕਾਰਵਾਈ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਆਵਾਜਾਈ ਠੱਪ ਕੀਤੀ ਸੀ। ਕਿਸਾਨ ਆਗੂਆਂ ਸੁਖਵਿੰਦਰ ਸਿੰਘ ਸੁੱਖ ਤੇ ਸੁਖਜਿੰਦਰ ਸਿੰਘ ਰਾਜਨ ਨੇ ਦੱਸਿਆ ਕਿ ਢੁਕਵੀਂ ਮਾਤਰਾ ਵਿਚ ਪਾਣੀ ਨਾ ਮਿਲਣ ਕਾਰਣ ਕਪਾਹ ਤੇ ਹੋਰ ਫਸਲਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਜਲ ਸਰੋਤ ਵਿਭਾਗ ਵੀ ਧੱਕੇਸ਼ਾਹੀ ਕਰ ਰਿਹਾ ਹੈ ਤੇ ਵਾਰੀਆਂ ਗਲਤ ਤਰੀਕੇ ਬੰਨੀਆਂ ਜਾ ਰਹੀਆਂ ਹਨ।
Total Responses : 186