T20 WC 2024: BCCI ਵੱਲੋਂ ਟੀਮ ਇੰਡੀਆ ਲਈ 125 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ
ਨਵੀਂ ਦਿੱਲੀ, 30 ਜੂਨ 2024- BCCI Prize Money Team India: ਟੀਮ ਇੰਡੀਆ ਦੇ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਦੁਨੀਆ ਭਰ ਤੋਂ ਉਸਨੂੰ ਵਧਾਈਆਂ ਮਿਲ ਰਹੀਆਂ ਹਨ। ਬਾਰਬਾਡੋਸ 'ਚ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਫਾਈਨਲ ਮੈਚ 'ਚ ਭਾਰਤੀ ਟੀਮ ਨੇ ਦੱਖਣੀ ਅਫਰੀਕਾ 'ਤੇ 7 ਦੌੜਾਂ ਨਾਲ ਜਿੱਤ ਦਰਜ ਕਰਕੇ ਕਰੋੜਾਂ ਲੋਕਾਂ ਦੇ ਸੁਪਨੇ ਪੂਰੇ ਕਰ ਦਿੱਤੇ ਹਨ।
ਇਸ ਸ਼ਾਨਦਾਰ ਜਿੱਤ ਤੋਂ ਬਾਅਦ ਟੀਮ ਇੰਡੀਆ 'ਤੇ ਪੈਸੇ ਦੀ ਵਰਖਾ ਹੋ ਰਹੀ ਹੈ। ਟਰਾਫੀ ਦੇ ਨਾਲ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਵੀ ਇਨਾਮੀ ਰਾਸ਼ੀ ਦਾ ਐਲਾਨ ਕਰ ਦਿੱਤਾ ਹੈ। BCCI ਸਕੱਤਰ ਜੈ ਸ਼ਾਹ ਨੇ X 'ਤੇ ਪੋਸਟ ਕਰਕੇ ਇਸ ਦਾ ਐਲਾਨ ਕੀਤਾ।
ਟੀਮ ਇੰਡੀਆ ਲਈ 125 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ- ਜੈ ਸ਼ਾਹ
ਜੈ ਸ਼ਾਹ ਨੇ ਲਿਖਿਆ- ICC ਟੀ-20 ਵਿਸ਼ਵ ਕੱਪ 2024 ਜਿੱਤਣ ਵਾਲੀ ਟੀਮ ਇੰਡੀਆ ਲਈ 125 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕਰਦੇ ਹੋਏ ਮੈਨੂੰ ਖੁਸ਼ੀ ਹੋ ਰਹੀ ਹੈ। ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਬੇਮਿਸਾਲ ਪ੍ਰਤਿਭਾ, ਦ੍ਰਿੜਤਾ ਅਤੇ ਖੇਡ ਦਾ ਪ੍ਰਦਰਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਸਾਰੇ ਖਿਡਾਰੀਆਂ, ਕੋਚਾਂ ਅਤੇ ਸਹਿਯੋਗੀ ਸਟਾਫ਼ ਨੂੰ ਵਧਾਈ!
I am pleased to announce prize money of INR 125 Crores for Team India for winning the ICC Men’s T20 World Cup 2024. The team has showcased exceptional talent, determination, and sportsmanship throughout the tournament. Congratulations to all the players, coaches, and support… pic.twitter.com/KINRLSexsD
— Jay Shah (@JayShah) June 30, 2024