ਅਕਾਲੀ ਦਲ ਦੇ ਬਾਗ਼ੀ ਧੜੇ ਨੇ ਖੋਲ੍ਹਿਆ ਮੋਰਚਾ, ਕਿਹਾ- ਪਾਰਟੀ 'ਚ ਵੱਡੇ ਬਦਲਾਅ ਦੀ ਲੋੜ
ਜਲੰਧਰ, 30 ਜੂਨ 2024- ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ ਪਾਰਟੀ ਦੇ ਅੰਦਰ ਸੁਧਾਰ ਲਈ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਵੱਡੇ ਬਦਲਾਅ ਦੀ ਮੰਗ ਕੀਤੀ ਹੈ। ਸੀਨੀਅਰ ਲੀਡਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਅੱਜ ਪ੍ਰੈਸ ਕਾਨਫ਼ਰੰਸ ਕਰਦਿਆਂ ਹੋਇਆ ਕਿਹਾ ਕਿ, ਅਕਾਲੀ ਦਲ ਦੀ ਲੀਡਰਸ਼ਿਪ ਵਿਚ ਵੱਡੇ ਬਦਲਾਅ ਦੀ ਲੋੜ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ, ਪਾਰਟੀ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ, ਜ਼ਿਲ੍ਹਾ ਪ੍ਰਧਾਨ ਚੋਣ ਨਹੀਂ ਲੜੇਗਾ। ਇਸ ਤੋਂ ਇਲਾਵਾ ਸ੍ਰੋਮਣੀ ਕਮੇਟੀ ਦੀ ਕਾਰਜਸ਼ੈਲੀ ਵਿਚ ਵੱਡੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿ, ਸ੍ਰੋਮਣੀ ਕਮੇਟੀ ਦੇ ਵਿਚ ਸਿਆਸੀ ਦਖ਼ਲਅੰਦਾਜ਼ੀ ਬੰਦ ਹੋਵੇ, ਇਸ ਤੋਂ ਇਲਾਵਾ ਕਮੇਟੀ ਦੇ ਅਦਾਰਿਆਂ ਵਿਚ ਸਿਆਸੀ ਲੋਕਾਂ ਦੀਆਂ ਨਿਯੁਕਤੀ ਨਾ ਹੋਣ। ਬਦਨਾਮ ਲੋਕਾਂ ਨੂੰ ਪਾਰਟੀ ਤੋਂ ਦੂਰ ਰੱਖਿਆ ਜਾਵੇ ਅਤੇ ਸਾਬਤ ਸੂਰਤ ਅਕਾਲੀ ਦਲ ਦੇ ਅਹੁਦੇਦਾਰ ਹੋਣ।