ਅਕਾਲੀ ਦਲ ਦਾ ਪ੍ਰਧਾਨ ਬਣਾਉਣ ਲਈ ਜੇ ਸਮੁੱਚੀ ਲੀਡਰਸ਼ਿਪ ਅਪਰੋਚ ਕਰਦੀ ਹੈ ਤਾਂ, ਵਿਚਾਰ ਕੀਤਾ ਜਾ ਸਕਦੈ- ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 1 ਜੁਲਾਈ, 2024: ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਵਿਚ ਬਗਾਵਤ ਮੰਦਭਾਗੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੋਫਾੜ ਨਹੀਂ ਹੋਣਾ ਚਾਹੀਦਾ ਤੇ ਦੋਵੇਂ ਧਿਰਾਂ ਨੂੰ ਬੰਦ ਕਮਰਾ ਮੀਟਿੰਗ ਕਰ ਕੇ ਵਿਵਾਦ ਸੁਲਝਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹਾਲੇ ਤੱਕ ਉਹਨਾਂ ਕੋਲ ਕਿਸੇ ਨੇ ਪਹੁੰਚ ਨਹੀਂ ਕੀਤੀ। ਉਹਨਾਂ ਕਿਹਾ ਕਿ ਸਮੁੱਚੀ ਪਾਰਟੀ ਜੇਕਰ ਪਹੁੰਚ ਕਰਦੀ ਹੈ ਤਾਂ ਵਿਚਾਰ ਕੀਤੀ ਜਾ ਸਕਦੀ ਹੈ ਪਰ ਧੜਿਆਂ ਦੀ ਰਾਜਨੀਤੀ ਨਹੀਂ ਚੰਗੀ ਹੈ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਿਰ ਸਾਹਿਬ ਵਿਚ ਯੋਗਾ ਕਰਨ ਦੇ ਮਾਮਲੇ ’ਤੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਪਿਕਨਿਕ ਸਪੋਟ ਨਹੀਂ ਹੈ।