ਹਿੰਦੂਆਂ ਨੂੰ ਹਿੰਸਕ ਕਹਿਣਾ ਕਾਂਗਰਸ ਦੀ ਸੋਚੀ ਸਮਝੀ ਸਾਜ਼ਿਸ਼ ਹੈ - ਕੇਵਲ ਸਿੰਘ ਢਿੱਲੋਂ
-- ਭਾਰਤੀ ਜਨਤਾ ਪਾਰਟੀ ਹਿੰਦੂ ਵਿਰੋਧੀ ਸੋਚ ਨੂੰ ਬਰਦਾਸ਼ਤ ਨਹੀਂ ਕਰੇਗੀ
-- ਰਾਹੁਲ ਗਾਂਧੀ ਚੋਣ ਮਾਹੌਲ ਤੋਂ ਬਾਹਰ ਆਉਣ, ਵਿਰੋਧੀ ਧਿਰ ਦੇ ਨੇਤਾ ਨੂੰ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ
ਚੰਡੀਗੜ੍ਹ, 2 ਜੁਲਾਈ 2024: ਰਾਹੁਲ ਗਾਂਧੀ ਲਗਾਤਾਰ ਤੀਜੀ ਹਾਰ ਤੋਂ ਪੂਰੀ ਤਰ੍ਹਾਂ ਬੌਖਲਾ ਗਏ ਹਨ। ਉਹ ਅਜੇ ਵੀ ਚੋਣ ਮਾਹੌਲ ਵਿੱਚ ਹਨ ਅਤੇ ਨਾ ਹੀ ਉਨ੍ਹਾਂ ਨੂੰ ਵਿਰੋਧੀ ਧਿਰ ਦਾ ਨੇਤਾ ਬਣਨ ਦੀ ਸਮਝ ਹੈ ਅਤੇ ਨਾ ਹੀ ਉਨ੍ਹਾਂ ਨੂੰ ਇਸ ਅਹਿਮ ਅਹੁਦੇ ਦੀ ਜ਼ਿੰਮੇਵਾਰੀ ਦਾ ਅਹਿਸਾਸ ਹੈ। ਇਹ ਗੱਲ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਤੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਇਸ ਮੋਕੇ ਪੰਜਾਬ ਭਾਜਪਾ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਭੀ ਨਾਲ ਸੀ । ਢਿੱਲੋਂ ਨੇ ਕਿਹਾ ਕਿ ਸਮੁੱਚੇ ਹਿੰਦੂ ਭਾਈਚਾਰੇ ਨੂੰ ਹਿੰਸਕ ਕਹਿਣਾ ਬਹੁਤ ਦੁੱਖ ਦੀ ਗੱਲ ਹੈ। ਇਹ ਕਾਂਗਰਸ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਭਾਜਪਾ ਨੇਤਾ ਕੇਵਲ ਸਿੰਘ ਢਿੱਲੋ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਨੇਤਾ ਪੀ ਚਿਦੰਬਰਮ ਅਤੇ ਸੁਸ਼ੀਲ ਕੁਮਾਰ ਸ਼ਿੰਦੇ ਨੇ ਵੀ ਅਜਿਹੇ ਬਿਆਨ ਦੇ ਕੇ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ, ਹਾਲਾਂਕਿ ਸ਼ਿੰਦੇ ਨੇ ਬਾਅਦ ਵਿੱਚ ਇਸ ਲਈ ਮੁਆਫੀ ਮੰਗ ਲਈ ਸੀ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਵੀ ਮੌਜੂਦ ਸਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/3383795348588443
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਦੇਸ਼ ਦੇ ਵਿਕਾਸ ਨਾਲ ਜੁੜੇ ਮੁੱਦਿਆਂ 'ਤੇ ਸਦਨ 'ਚ ਬੋਲਣਾ ਚਾਹੀਦਾ ਸੀ ਪਰ ਰਾਹੁਲ ਗਾਂਧੀ ਇਟਲੀ ਦੇ ਤਾਨਾਸ਼ਾਹ ਮੁਸੋਲਿਨੀ ਵਾਂਗ ਬੋਲ ਰਹੇ ਹਨ, ਇਸ ਤਰ੍ਹਾਂ ਦੀ ਸੋਚ ਨੂੰ ਭਾਜਪਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਸਮੁੱਚੇ ਹਿੰਦੂ ਭਾਈਚਾਰੇ ਨੂੰ ਇਸ ਤਰ੍ਹਾਂ ਕਟਹਿਰੇ ਵਿੱਚ ਖੜ੍ਹਾ ਕਰਨਾ ਬਹੁਤ ਗਲਤ ਹੈ। ਭਗਵਾਨ ਸ਼ਿਵ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਫੋਟੋਆਂ ਨੂੰ ਸੰਸਦ ਵਿੱਚ ਇਸ ਤਰ੍ਹਾਂ ਲਹਿਰਾਉਣਾ ਗਲਤ ਹੈ। ਭਾਜਪਾ ਇਸ ਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਰਾਹੁਲ ਗਾਂਧੀ ਅਤੇ ਕਾਂਗਰਸ ਨੂੰ ਇਸ ਸਬੰਧੀ ਹਿੰਦੂਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।