← ਪਿਛੇ ਪਰਤੋ
ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਦਿੱਲੀ ਲਿਆਂਦਾ, ਥੋੜ੍ਹੀ ਦੇਰ ’ਚ ਚੁੱਕਣਗੇ ਸਹੁੰ ਨਵੀਂ ਦਿੱਲੀ, 5 ਜੁਲਾਈ, 2024: ਖਡੂਰ ਸਾਹਿਬ ਤੋਂ ਐਮ ਪੀ ਦੀ ਚੋਣ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲੈ ਆਈ ਹੈ। ਪਹਿਲਾਂ ਉਸਨੂੰ ਤੀਸ ਹਜ਼ਾਰੀ ਕੋਰਟ ਵਿਚ ਪੇਸ਼ ਜਾਵੇਗਾ। ਹੁਣ ਤੋਂ ਥੋੜ੍ਹੀ ਦੇਰ ਬਾਅਦ ਉਸਨੂੰ ਸੰਸਦ ਭਵਨ ਲਿਜਾਇਆ ਜਾਵੇਗਾ ਜਿਥੇ ਉਹ ਸਹੁੰ ਚੁੱਕਣਗੇ। ਅੰਮ੍ਰਿਤਪਾਲ ਨੂੰ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਕਿਸੇ ਵੀ ਤਰੀਕੇ ਦੀ ਫੋਟੋ ਜਾਂ ਵੀਡੀਓ ਬਣਾਉਣ ’ਤੇ ਪਾਬੰਦੀ ਲਗਾਈ ਗਈ ਹੈ। ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਨੂੰ ਦਿੱਤੀ ਗਈ ਹੈ ਤੇ ਉਸਨੂੰ ਡਿਬਰੂਗੜ੍ਹ ਜੇਲ੍ਹ ਤੋਂ ਲਿਆਉਣ ਤੇ ਵਾਪਸ ਲਿਜਾਣ ਤੱਕ ਦਾ ਸਾਰਾ ਖਰਚਾ ਪੰਜਾਬ ਪੁਲਿਸ ਚੁੱਕੇਗੀ। ਉਸਦੇ ਮੀਡੀਆ ਨਾਲ ਗੱਲਬਾਤ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਹਾਲੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਪਰਿਵਾਰ ਵਿਚੋਂ ਕੌਣ-ਕੌਣ ਉਹਨਾਂ ਨੂੰ ਮਿਲਣ ਲਈ ਪਹੁੰਚੇ ਹਨ।
Total Responses : 24713