Big Breaking: ਸ਼ਿਵ ਸੈਨਾ ਲੀਡਰ ਸੰਦੀਪ ਥਾਪਰ 'ਤੇ ਕਾਤਲਾਨਾ ਹਮਲਾ
ਨਿਹੰਗ ਸਿੰਘਾਂ ਦੇ ਬਾਣੇ ਚ ਆਏ ਵਿਅਕਤੀਆਂ ਵਲੋਂ ਦਿੱਤਾ ਗਿਆ ਵਾਰਦਾਤ ਨੂੰ ਅੰਜ਼ਾਮ
ਲੁਧਿਆਣਾ, 5 ਜੁਲਾਈ 2024- ਲੁਧਿਆਣਾ ਵਿਚ ਨਿਹੰਗ ਸਿੰਘਾਂ ਦੇ ਬਾਣੇ ਚ ਆਏ ਵਿਅਕਤੀਆਂ ਵਲੋਂ ਸ਼ਿਵ ਸੈਨਾ ਲੀਡਰ ਸੰਦੀਪ ਥਾਪਰ 'ਤੇ ਕਾਤਲਾਨਾ ਹਮਲਾ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਇਹ ਹੈ ਕਿ, ਇਸ ਹਮਲੇ ਵਿਚ ਸ਼ਿਵ ਸੈਨਾ ਲੀਡਰ ਸੰਦੀਪ ਥਾਪਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ, ਜਿਸ ਨੂੰ ਲੁਧਿਆਣਾ ਦੇ ਡੀਐਮਸੀ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਸ ਮਾਮਲੇ ਵਿਚ ਪੁਲਿਸ ਅਫ਼ਸਰ ਜਸਕਿਰਨਜੀਤ ਸਿੰਘ ਦਾ ਕਹਿਣਾ ਹੈ ਕਿ, ਉਨ੍ਹਾਂ ਵਲੋਂ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਮਾਮਲਾ ਦਰਜ ਕਰਕੇ, ਕਥਿਤ ਹਮਲਾਵਰਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।