ਅੰਮ੍ਰਿਤਪਾਲ ਸਿੰਘ ਨੇ ਦਿੱਤਾ ਸੁਨੇਹਾ- ਐਸਜੀਪੀਸੀ ਲਈ ਵੱਧ ਤੋਂ ਵੱਧ ਵੋਟਾਂ ਬਣਾਓ
ਪੰਜਾਬ ਚ ਵੱਧ ਤੋਂ ਵੱਧ ਬਣਾਓ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ - ਅੰਮ੍ਰਿਤਪਾਲ ਦਾ ਸੰਦੇਸ਼
ਨਵੀਂ ਦਿੱਲੀ, 5 ਜੁਲਾਈ 2024- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਦੇ ਵਲੋਂ ਅੱਜ ਐਮਪੀ ਵਜੋਂ ਸਹੁੰ ਚੁੱਕੀ ਗਈ। ਇਸ ਦੌਰਾਨ ਉਹਨੇ ਆਪਣੇ ਤਾਏ ਅਤੇ ਪਿਤਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੇ ਦੌਰਾਲ ਅੰਮ੍ਰਿਤਪਾਲ ਨੇ ਸੁਨੇਹਾ ਦਿੰਦਿਆਂ ਕਿਹਾ ਕਿ, ਪੰਜਾਬ ਦੇ ਅੰਦਰ ਵੱਧ ਤੋਂ ਵੱਧ ਐਸਜੀਪੀਸੀ ਲਈ ਵੋਟਾਂ ਬਣਾਈਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਸਿੱਖੀ ਦੇ ਨਾਲ ਜੁੜਨ ਲਈ ਵੀ ਕਿਹਾ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਸੂਬੇ ਭਰ ਵਿਚ 17 ਲੱਖ ਦੇ ਕਰੀਬ ਵੋਟਾਂ ਬਣਾਈਆਂ ਜਾ ਚੁੱਕੀਆਂ ਹਨ ਅਤੇ ਇਹ ਵੋਟਾਂ ਬਣਾਉਣ ਦੀ ਆਖ਼ਰੀ ਮਿਤੀ 31 ਜੁਲਾਈ 2024 ਹੈ।
ਉਥੇ ਹੀ ਦੂਜੇ ਪਾਸੇ, BLOs ਨੂੰ ਪਹਿਲਾਂ ਹੀ ਚੋਣ ਅਫ਼ਸਰ ਦੀਆਂ ਹਦਾਇਤਾਂ ਹਨ ਕਿ, ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਵੱਲੋਂ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ ਸਪੈਸ਼ਲ ਕੈਂਪ ਲਗਾਉਣ। ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ। ਇਸ ਮੰਤਵ ਲਈ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ।
ਸਮੂਹ ਬੂਥ ਲੈਵਲ ਅਫ਼ਸਰ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1)) ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ। ਅਜਿਹੇ ਹਰ ਇੱਕ ਫਾਰਮ ਉੱਪਰ ਬਿਨੈਕਾਰ ਦੀ ਤਾਜਾ ਰੰਗਦਾਰ ਫੋਟੋ (ਸੈਲਫ ਅਟੈਸਟਡ) ਚਸਪਾ ਕੀਤੀ ਜਾਵੇਗੀ ਅਤੇ ਬਿਨੈਕਾਰ ਦੇ ਸ਼ਨਾਖਤੀ ਦਸਤਾਵੇਜ ਦੀ ਕਾਪੀ ਨਾਲ ਅਟੈਚ ਕੀਤੀ ਜਾਵੇਗੀ। ਸਮੂਹ ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੀ ਸਪੈਸ਼ਲ ਕੈਪੇਨ ਤਹਿਤ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣਗੇ।