ਨਾ ਫੋਟੋ-ਨਾ ਵੀਡੀਓ ਹੋਈ ਜਾਰੀ ਅੰਮ੍ਰਿਤਪਾਲ ਦੇ ਸਹੁੰ ਚੁੱਕ ਸਮਾਗਮ ਦੀ
ਚੰਡੀਗੜ੍ਹ, 5 ਜੁਲਾਈ, 2024: ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸ਼ੁੱਕਰਵਾਰ ਨੂੰ ਸੰਸਦ ਮੈਂਬਰ (MP) ਵਜੋਂ ਸਹੁੰ ਚੁੱਕੀ। ਇਹ ਸਹੁੰ ਸਪੀਕਰ ਓਮ ਬਿਰਲਾ ਦੇ ਚੈਂਬਰ ਵਿੱਚ ਚੁੱਕੀ ਗਈ। ਹਾਲਾਂਕਿ, ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ। ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਪਰਿਵਾਰ ਨੂੰ ਮਿਲਣ ਲਈ ਸੇਫ ਹਾਊਸ ਲਿਆਂਦਾ ਗਿਆ। ਪਿਤਾ ਅਤੇ ਚਾਚੇ ਨੂੰ ਅੰਮ੍ਰਿਤਪਾਲ ਇੱਥੇ 50 ਮਿੰਟ ਤੱਕ ਮਿਲੇ। ਇਸ ਤੋਂ ਬਾਅਦ ਪੁਲਸ ਉਸ ਨੂੰ ਲੈ ਕੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ।
ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਦੀ ਫੋਟੋ /ਵੀਡੀਓ ਜਾਰੀ ਨਾ ਹੋਣ ਕਾਰਨ ਸਿੱਖ ਹਲਕਿਆਂ ਵਿੱਚ ਰੋਸ ਦੀ ਲਹਿਰ ਹੈ।