ਮਨੀਸ਼ ਸਿਸੋਦੀਆ ਨੂੰ ਇੱਕ ਹੋਰ ਝਟਕਾ, ਅਦਾਲਤ ਨੇ 15 ਜੁਲਾਈ ਤੱਕ ਨਿਆਇਕ ਹਿਰਾਸਤ ਵਧਾਈ
ਨਵੀਂ ਦਿੱਲੀ, 6 ਜੁਲਾਈ 2024 : ਦਿੱਲੀ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਸੀਬੀਆਈ ਕੇਸ ਵਿੱਚ ਉਸ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ। ਅੱਜ 6 ਜੁਲਾਈ ਨੂੰ ਉਸ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਸੀਬੀਆਈ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ।