ਭਗਵੰਤ ਮਾਨ ਦੀ ਮਾਤਾ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਮੱਥਾ ਟੇਕਿਆ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 6 ਜੁਲਾਈ 2024 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਅੱਜ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸ੍ਰੀ ਸਾਹਿਬ ਵਿਖੇ ਨਤਮਸਤਕ ਹੋਏ। ਬਾਅਦ ਵਿਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਬਖਸ਼ ਸਿੰਘ ਨੇ ਸਿਰੋਪਾਓ ਅਤੇ ਗੁਰਦੁਆਰਾ ਸਾਹਿਬ ਦੀ ਫ਼ੋਟੋ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇਸ ਮਹਾਨ ਧਰਤੀ ਉੱਪਰ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਆਸ਼ੀਰਵਾਦ ਹਾਸਲ ਕਰਨ ਆਏ ਹਨ।
ਉਨ੍ਹਾਂ ਕਿਹਾ ਕਿ ਇਸ ਮਹਾਨ ਧਰਤੀ ਉੱਪਰ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਇਸ ਧਰਤੀ ਤੇ ਤਕਰੀਬਨ 13 ਸਾਲ ਤੋਂ ਵੱਧ ਆਪਣੀ ਜ਼ਿੰਦਗੀ ਦੇ ਗੁਜਾਰੇ ਹਨ । ਉਹਨਾਂ ਇਥੇ ਤੇਰਾਂ ਤੇਰਾਂ ਤੋਲ ਕੇ ਸਭ ਨੂੰ ਬਰਾਬਰਤਾ ਦਾ ਸੁਨੇਹਾ ਦਿੱਤਾ। ਇਸ ਇਤਿਹਾਸਕ ਅਸਥਾਨ ਦੀ ਦੁਨੀਆਂ ਦੇ ਕਿਸੇ ਵੀ ਇਤਿਹਾਸ ਵਿਚ ਕੋਈ ਮਿਸਾਲ ਨਹੀਂ ਮਿਲਦੀ, ਇਸ ਲਈ ਉਹ ਇਸ ਮਹਾਨ ਧਰਤੀ ਨੂੰ ਨਤਮਸਤਕ ਕਰਨ ਲਈ ਆਏ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਹਰਜਿੰਦਰ ਸਿੰਘ ਅਤੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।