ਅੰਮ੍ਰਿਤਪਾਲ ਦੀ ਮਾਤਾ ਦੇ ਬਿਆਨ ਤੇ ਪਿਤਾ ਤਰਸੇਮ ਸਿੰਘ ਦਾ ਵੱਡਾ ਬਿਆਨ, ਕਿਹਾ- ਅਸੀਂ ਸਿੱਖੀ ਲਈ ਕੰਮ ਕਰ ਰਹੇ ਹਾਂ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 7 ਜੁਲਾਈ 2024- ਲੋਕ ਸਭਾ ਹਲਕੇ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਜੋ ਪਿਛਲੇ ਦਿਨੀ ਅੰਮ੍ਰਿਤਪਾਲ ਦੀ ਮਾਤਾ ਦਾ ਬਿਆਨ ਆਇਆ ਸੀ ਸਾਨੂੰ ਉਸ ਬਿਆਨ ਵੱਲ ਜਿਆਦਾ ਧਿਆਨ ਨਹੀਂ ਦੇਣਾ ਚਾਹੀਦਾ। ਅਸੀਂ ਸਿੱਖੀ ਲਈ ਕੰਮ ਕਰ ਰਹੇ ਹਾਂ ਤੇ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਹੀ ਕੰਮ ਕਰਦੇ ਰਹਾਂਗੇ।
ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਇਸ ਸਮੇਂ ਪੰਜਾਬ ਦੇ ਹਾਲਾਤ ਚੱਲ ਰਹੇ ਹੈ ਜਿਸ ਤਰੀਕੇ ਪੰਜਾਬ ਚ ਨਸ਼ਾ ਵੱਧ ਰਿਹਾ ਹੈ ਲੁੱਟਾਂ ਖੋਹਾਂ ਵੱਧ ਰਹੀਆਂ ਸਾਨੂੰ ਉਸ ਨੂੰ ਕੰਟਰੋਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਉਹਨਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ ਅਤੇ ਸਿੱਖੀ ਦੇ ਮੁੱਦਿਆਂ ਦੇ ਉੱਤੇ ਵਿਚਾਰ ਵਟਾਂਦਰਾ ਕੀਤਾ।