ਯੋਗਾ ਕਰਨ ਵਾਲੀ ਕੁੜੀ ਅੰਮ੍ਰਿਤਸਰ ਪੁਲਿਸ ਦੀ ਜਾਂਚ 'ਚ ਸ਼ਾਮਲ: ਏਡੀਸੀਪੀ ਨੇ ਕਿਹਾ- ਆਨਲਾਈਨ ਭੇਜੇ ਬਿਆਨ, ਜਾਂਚ ਤੋਂ ਬਾਅਦ ਕੀਤੀ ਜਾਵੇਗੀ ਅਗਲੀ ਕਾਰਵਾਈ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 10 ਜੁਲਾਈ 2024 - ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨੂੰ ਪੰਜਾਬ ਪੁਲਿਸ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਪੀਰੀਅਡ ਦਿੱਤਾ ਸੀ। ਅੱਜ ਮਕਵਾਣਾ ਜਾਂਚ ਵਿੱਚ ਸ਼ਾਮਲ ਹੋਈ। ਉਸ ਨੇ ਆਪਣਾ ਬਿਆਨ ਆਨਲਾਈਨ ਭੇਜ ਦਿੱਤਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1150044299384844
ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਜਿਨ੍ਹਾਂ ਮਾਮਲਿਆਂ 'ਚ 7 ਸਾਲ ਤੋਂ ਘੱਟ ਸਜ਼ਾ ਹੁੰਦੀ ਹੈ, ਉਨ੍ਹਾਂ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਜਾਂਦਾ ਹੈ। ਅੱਜ ਅਰਚਨਾ ਜਾਂਚ ਵਿੱਚ ਸ਼ਾਮਲ ਹੋਈ ਹੈ। ਉਸ ਨੇ ਆਪਣਾ ਆਨਲਾਈਨ ਬਿਆਨ ਭੇਜ ਦਿੱਤਾ ਹੈ। ਇਹ ਮਾਮਲਾ ਥਾਣਾ ਕੋਤਵਾਲੀ ਦਾ ਹੈ।
ਏਡੀਸੀਪੀ ਨੇ ਬਿਆਨ ਵਿੱਚ ਕੀ ਕਿਹਾ ਹੈ, ਇਸ ਨੂੰ ਅਜੇ ਜਨਤਕ ਨਹੀਂ ਕੀਤਾ ਜਾ ਸਕਦਾ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਅਰਚਨਾ ਦੋਸ਼ੀ ਪਾਈ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਜਾਵੇਗਾ।
ਅਰਚਨਾ ਮਕਵਾਨਾ ਨੂੰ ਇੱਕ ਹਫ਼ਤਾ ਪਹਿਲਾਂ 26 ਜੂਨ ਨੂੰ ਅੰਮ੍ਰਿਤਸਰ ਪੁਲਿਸ ਨੇ ਨੋਟਿਸ ਭੇਜਿਆ ਸੀ। ਜਿਸ ਵਿੱਚ ਉਸ ਨੇ 30 ਜੂਨ ਦਿਨ ਐਤਵਾਰ ਨੂੰ ਅੰਮ੍ਰਿਤਸਰ ਪੁਲੀਸ ਅੱਗੇ ਆਪਣਾ ਪੱਖ ਪੇਸ਼ ਕਰਨਾ ਸੀ ਪਰ ਉਹ ਨਹੀਂ ਆਈ। ਇਸ ਤੋਂ ਬਾਅਦ 10 ਜੁਲਾਈ ਨੂੰ ਉਨ੍ਹਾਂ ਆਪਣਾ ਪੱਖ ਪੇਸ਼ ਕੀਤਾ।
ਦਰਅਸਲ, ਅਰਚਨਾ ਮਕਵਾਨਾ ਨੇ ਯੋਗ ਦਿਵਸ (21 ਮਈ) 'ਤੇ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕਰਦੇ ਹੋਏ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਸਨ। ਅਰਚਨਾ ਮਕਵਾਨਾ ਨੇ ਸੋਸ਼ਲ ਮੀਡੀਆ 'ਤੇ 2 ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਵਿੱਚ ਉਹ ਧਿਆਨ ਅਤੇ ਸ਼ਿਰਸ਼ਾਸਣ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਇਹ ਯੋਗ ਆਸਣ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਕੀਤਾ।
ਜਿਸ ਤੋਂ ਬਾਅਦ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਅਤੇ SGPC ਵੱਲੋਂ ਉਸ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਗਈ ਸੀ। ਐਫਆਈਆਰ ਵਿੱਚ ਗੋਲਡਨ ਟੈਂਪਲ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਨੇ ਲਿਖਿਆ ਹੈ ਕਿ 22 ਜੂਨ 2024 ਨੂੰ ਅਸੀਂ ਡਿਊਟੀ 'ਤੇ ਸੀ ਜਦੋਂ ਯੂਟਿਊਬ ਅਤੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਅਰਚਨਾ ਮਕਵਾਨਾ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਦੇ ਨੇੜੇ ਇੱਕ ਥਾਂ ’ਤੇ ਇਤਰਾਜ਼ਯੋਗ ਫੋਟੋ ਖਿੱਚੀ ਹੈ ਅਤੇ ਜਾਣਬੁੱਝ ਕੇ ਵਾਇਰਲ ਕਰ ਰਹੀ ਹੈ। ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੜਕੀ ਨੇ ਯੋਗਾ ਅਭਿਆਸ ਸਿਰਫ਼ 5 ਸਕਿੰਟਾਂ ਵਿੱਚ ਪੂਰਾ ਕਰ ਲਿਆ। ਇਸ ਦੌਰਾਨ ਉੱਥੇ 3 ਸੁਰੱਖਿਆ ਕਰਮਚਾਰੀ ਡਿਊਟੀ 'ਤੇ ਸਨ। ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਇੱਕ ਮੁਲਾਜ਼ਮ ਨੂੰ 5 ਹਜ਼ਾਰ ਰੁਪਏ ਜੁਰਮਾਨਾ ਕਰਕੇ ਗੁਰਦੁਆਰਾ ਗੜ੍ਹੀ ਸਾਹਿਬ ਗੁਰਦਾਸ ਨੰਗਲ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।