Big Breaking: ਅੰਮ੍ਰਿਤਸਰ 'ਚ ਰਾਸ਼ਟਰੀ ਭੰਗਵਾਂ ਸੈਨਾ ਦੇ ਵਾਈਸ ਪ੍ਰਧਾਨ ਨੂੰ ਮਾਰੀਆਂ ਗੋਲੀਆਂ, ਗੰਭੀਰ ਜ਼ਖਮੀ
ਹਮਲਾਵਰਾਂ ਦੀ ਸੀਸੀਟੀਵੀ ਵੀਡੀਓ ਵੀ ਆਈ ਸਾਹਮਣੇ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 12 ਜੁਲਾਈ 2024- ਅੰਮ੍ਰਿਤਸਰ ਚ ਰਾਸ਼ਟਰੀ ਭੰਗਵਾਂ ਸੈਨਾ ਦੇ ਵਾਈਸ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ ਜਿਸ ਨਾਲ ਕਿ ਉਹ ਗੰਭੀਰ ਵਿੱਚ ਜਖਮੀ ਹੋ ਗਿਆ ਤੇ ਉਸਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ। ਇਸ ਦੌਰਾਨ ਰਾਸ਼ਟਰੀ ਭੰਗਵਾਂ ਸੈਨਾ ਦੇ ਰਾਸ਼ਟਰੀ ਪ੍ਰਧਾਨ ਪੰਕਜ ਦਵੇਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਸੇ ਪ੍ਰਸ਼ਾਸਨ ਸਾਡੀਆਂ ਸੁਰੱਖਿਆ ਵਾਪਸ ਲੈ ਕੇ ਸਾਨੂੰ ਕਹਿ ਰਿਹਾ ਕੋਈ ਵੀ ਭੜਕਾਊ ਬਿਆਨ ਨਾ ਦਵੋ ਦੂਜੇ ਪਾਸੇ ਸ਼ਰੇਆਮ ਸਾਡੇ ਨੇਤਾਵਾਂ ਦੇ ਉੱਪਰ ਗੋਲੀਆਂ ਚਲ ਰਹੀਆਂ ਹਨ।
ਉਹਨਾਂ ਕਿਹਾ ਕਿ ਫਿਲਹਾਲ ਸਾਡੀ ਜਥੇਬੰਦੀ ਚੁੱਪ ਹੈ ਅਤੇ ਅਸੀਂ ਸਾਰੀ ਜਾਂਚ ਪੁਲਿਸ ਦੇ ਉੱਪਰ ਪਾ ਰਹੇ ਹਾਂ ਕਿ ਪੁਲਿਸ ਇਸ ਮਾਮਲੇ ਚ ਇਨਕੁਇਰੀ ਕਰੇ ਅਤੇ ਜਲਦ ਆਰੋਪੀਆਂ ਨੂੰ ਗ੍ਰਫਤਾਰ ਕਰਕੇ ਸਲਾਖਾਂ ਪਿੱਛੇ ਭੇਜੇ ਮੈਂ ਕਿਹਾ ਕਿ ਪਿਛਲੇ 12 ਸਾਲਾਂ ਤੋਂ ਪ੍ਰਵੀਨ ਕੁਮਾਰ ਹਿੰਦੂ ਸੰਗਠਨਾਂ ਦੇ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਸਨ ਅਤੇ ਜੋ ਬੀਤੀ ਰਾਤ ਉਸਨੂੰ ਗੋਲੀ ਵੱਜੀ ਹੈ ਸਾਨੂੰ ਅਜਿਹਾ ਲੱਗਦਾ ਹੈ ਕਿ ਹਿੰਦੂ ਸੰਗਠਨ ਦੇ ਨਾਲ ਰਹਿਣ ਕਰਕੇ ਹੀ ਉਸਨੂੰ ਗੋਲੀ ਵੱਜੀ ਹੈ। ਹਜੇ ਤੱਕ ਪੁਲਿਸ ਪ੍ਰਸ਼ਾਸਨ ਵੀ ਕੋਈ ਕਾਰਵਾਈ ਨਹੀਂ ਕਰ ਰਿਹਾ ਇਸ ਦੇ ਨਾਲ ਹੀ ਉਹਨਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ।
ਇਸ ਦੌਰਾਨ ਥਾਣਾ ਸਦਰ ਦੇ ਪੁਲਿਸ ਮੁਖੀ ਐਸਐਚ ਓ ਪਲਵਿੰਦਰ ਸਿੰਘ ਨੇ ਕਿਹਾ ਕਿ ਬੀਤੀ ਰਾਤ ਰੋਡ ਤੇ ਗੁਰਦੁਆਰਾ ਬੁਖਾਰੀ ਸਾਹਿਬ ਦੇ ਨਜ਼ਦੀਕ ਅਣਪਛਾਤੇ ਹਮਲਾਵਰਾਂ ਵੱਲੋਂ ਪ੍ਰਵੀਨ ਕੁਮਾਰ ਨਾਮਕ ਵਿਅਕਤੀ ਦੇ ਗੋਲੀ ਮਾਰੀ ਗਈ ਹੈ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜ਼ਖਮੀ ਨੌਜਵਾਨ ਇਲਾਜ ਅਧੀਨ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਹੈ। ਪੁਲਿਸ ਦਾ ਕਹਿਣਾ ਹੈ ਜਖਮੀ ਨੌਜਵਾਨ ਦਾ ਕਿਸੇ ਹਿੰਦੂ ਸੰਗਠਨ ਨਾਲ ਸੰਬੰਧ ਹੈ ਜਾਂ ਨਹੀਂ ਇਸ ਬਾਰੇ ਪੁਲਿਸ ਨੂੰ ਹਜੇ ਜਾਣਕਾਰੀ ਨਹੀਂ ਹੈ। ਫਿਲਹਾਲ ਸੀਸੀਟੀਵੀ ਵੀਡੀਓ ਦੇ ਅਧਾਰ ਤੇ ਪੁਲਿਸ ਆਰੋਪੀਆਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।