ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਹਰ ਸਾਲ 25 ਜੂਨ ਨੂੰ ਮਨਾਇਆ ਜਾਇਆ ਕਰੇਗਾ 'ਸੰਵਿਧਾਨ ਹੱਤਿਆ ਦਿਵਸ'
ਨਵੀਂ ਦਿੱਲੀ, 12 ਜੁਲਾਈ 2024- ਕੇਂਦਰ ਸਰਕਾਰ ਨੇ ਹਰ ਸਾਲ 25 ਜੂਨ ਨੁੰ ਸੰਵਿਧਾਨ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਦੁਆਰਾ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਦਿਖਾਉਂਦੇ ਹੋਏ ਦੇਸ਼ ਵਿੱਚ ਐਮਰਜੈਂਸੀ ਲਗਾ ਕੇ ਭਾਰਤੀ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟ ਦਿੱਤਾ ਸੀ। ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ। ਭਾਰਤ ਸਰਕਾਰ ਨੇ ਹਰ ਸਾਲ 25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਹ ਦਿਨ 1975 ਦੀ ਐਮਰਜੈਂਸੀ ਦੇ ਅਣਮਨੁੱਖੀ ਦਰਦ ਨੂੰ ਸਹਿਣ ਵਾਲੇ ਸਾਰੇ ਲੋਕਾਂ ਦੇ ਅਥਾਹ ਯੋਗਦਾਨ ਨੂੰ ਯਾਦ ਕਰੇਗਾ।
ਦੂਜੇ ਪਾਸੇ, ਕੇਂਦਰ ਸਰਕਾਰ ਵੱਲੋਂ 1975 ਦੀ ਐਮਰਜੈਂਸੀ ਦੀ ਯਾਦ ਵਿੱਚ 25 ਜੂਨ ਨੂੰ ‘ਸੰਵਿਧਾਨ ਕਤਲ ਦਿਵਸ’ ਐਲਾਨੇ ਜਾਣ ’ਤੇ ਕਾਂਗਰਸੀ ਆਗੂ ਪ੍ਰਮੋਦ ਤਿਵਾੜੀ ਨੇ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਸੱਤਾ ਵਿੱਚ ਆਈ ਹੈ, ਹਰ ਰੋਜ਼ ਸੰਵਿਧਾਨ ਦਾ ਕਤਲ ਹੋ ਰਿਹਾ ਹੈ।