ਜਲੰਧਰ ਪੱਛਮੀ ਹਲਕੇ ਵਿਚ ਵੋਟਾਂ ਦੀ ਗਿਣਤੀ ਸ਼ੁਰੂ
ਜਲੰਧਰ, 13 ਜੁਲਾਈ, 2024: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਅੱਜ ਸਵੇਰੇ 8.00 ਵਜੇ ਸ਼ੁਰੂ ਹੋ ਗਈ।
ਇਸ ਸੀਟ ’ਤੇ 15 ਉਮੀਦਵਾਰ ਚੋਣ ਮੈਦਾਨ ਵਿਚ ਹਨ ਪਰ ਮੁੱਖ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਕਾਂਗਰਸ ਅਤੇ ਭਾਜਪਾ ਵਿਚਾਲੇ ਹੈ। ਹਾਲਾਂਕਿ ਇਥੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੀ ਵੱਡੀਆਂ ਪਾਰਟੀਆਂ ਹਨ ਜੋ ਚੋਣ ਮੈਦਾਨ ਵਿਚ ਹਨ।
ਆਪ ਦੇ ਉਮੀਦਵਾਰ ਮਹਿੰਦਰ ਭਗਤ, ਕਾਂਗਰਸ ਦੇ ਉਮੀਦਵਾਰ ਸੁਰਿੰਦਰ ਕੌਰ ਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੂਰਾਲ ਹਨ।
ਮਹਿੰਦਰ ਭਗਤ ਤੇ ਸ਼ੀਤਲ ਅੰਗੂਰਾਲ ਗਿਣਤੀ ਕੇਂਦਰ ਵਿਚ ਪਹੁੰਚ ਗਏ ਹਨ।