ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਸ਼ਰਧਾਲੂਆਂ ਤੋਂ ਕੀਤੀ ਪਿਸਤੋਲ ਦੀ ਨੋਕ 'ਤੇ ਲੁੱਟ
ਗੁਰਪ੍ਰੀਤ ਸਿੰਘ
ਅੰੰਮ੍ਰਿਤਸਰ, 14 ਜੁਲਾਈ 2024 : ਗੁਰੂ ਨਗਰੀ ਅੰਮ੍ਰਿਤਸਰ ਰੋਜ਼ਾਨਾ ਲੱਖਾਂ ਦੀ ਗਿਣਤੀ ਚ ਸ਼ਰਧਾਲੂ ਆਪਣੀ ਆਸਥਾ ਦੇ ਨਾਲ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਂਦੇ ਹਨ। ਲੇਕਿਨ ਪਿਛਲੇ ਕੁਝ ਸਮੇਂ ਤੋਂ ਦਰਬਾਰ ਸਾਹਿਬ ਦੇ ਨਜ਼ਦੀਕ ਇਲਾਕੇ ਦੇ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਵੱਧ ਗਈਆਂ ਹਨ । ਹਾਲਾਂਕਿ ਸਮੇਂ-ਸਮੇਂ ਤੇ ਪੁਲਿਸ ਵੱਲੋਂ ਇਹਨਾਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਆਰੋਪੀਆਂ ਨੂੰ ਗ੍ਰਿਫਤਾਰ ਵੀ ਕਰ ਰਹੀ ਹੈ ਲੇਕਿਨ ਫਿਰ ਵੀ ਇਹ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ।
ਤਾਜ਼ਾ ਮਾਮਲਾ 13 ਜੁਲਾਈ ਦਾ ਹੈ ਜਦੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਇੱਕ ਪਰਿਵਾਰ ਮੱਥਾ ਟੇਕਣ ਪਹੁੰਚਿਆ ਜਦੋਂ ਉਹ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਹੋਟਲ ਵਿੱਚ ਜਾ ਰਹੇ ਸਨ ਤਾਂ ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਪਿਸਤੋਲ ਦੀ ਨੋਕ ਦੇ ਉੱਪਰ ਉਹਨਾਂ ਤੋਂ ਲੁੱਟ ਕੀਤੀ ਗਈ ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲੁੱਟ ਦਾ ਸ਼ਿਕਾਰ ਹੋਏ ਸ਼ਰਧਾਲੂ ਨੇ ਦੱਸਿਆ ਕਿ ਉਹ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆਪਣੇ ਹੋਟਲ ਵਿੱਚ ਜਾ ਰਹੇ ਸਨ ਤਾਂ ਇਸ ਦੌਰਾਨ ਰਸਤੇ ਦੇ ਵਿੱਚ ਦੋ ਲੁਟੇਰਿਆਂ ਵੱਲੋਂ ਉਹਨਾਂ ਨੂੰ ਪਿਸਤੋਲ ਦੀ ਨੋਕ ਤੇ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਤੇ ਸ਼ਰਧਾਲੂ ਨੇ ਅੱਗੇ ਦੱਸਿਆ ਕਿ ਲੁਟੇਰਿਆਂ ਨੇ ਉਸਦੀ ਮੰਮੀ ਦੀ ਗੱਲ ਦੀ ਚੈਨੀ ਖੋਹ ਲਈ ਅਤੇ ਉਸਦੇ ਕੋਲੋਂ ਕੈਸ਼ ਪੈਸੇ ਵੀ ਖੋਹ ਲਏ।
ਇਸ ਬਾਰੇ ਚ ਥਾਣਾ ਬੀ ਡਵੀਜ਼ਨ ਦੇ ਪੁਲਿਸ ਅਧਿਕਾਰੀ ਵੀ ਮੀਡੀਆ ਤੋਂ ਆਪਣਾ ਖੈੜਾ ਛਡਾਉਂਦੇ ਹੋਏ ਨਜ਼ਰ ਆਏ ਤੇ ਮੀਡੀਆ ਨੂੰ ਇੱਕੋ ਹੀ ਰਟਿਆ ਰਟਾਇਆ ਜਵਾਬ ਦਿੰਦੇ ਵੀ ਦਿਖਾਈ ਦਿੱਤੇ ਕਿ ਤੇ ਓਹਨਾ ਕਿਹਾ ਕਿ ਪੁਲਿਸ ਇਸ ਮਾਮਲੇ ਤੇ ਜਾਂਚ ਕਰ ਰਹੀ ਹੈ ਤੇ ਜਲਦ ਹੀ ਆਰੋਪੀਆਂ ਨੂੰ ਕਾਬੂ ਕਰ ਲਵੇਗੀ।