ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ. ਦੀਦਾਰ ਸਿੰਘ ਭੱਟੀ, ਪਿੰਡ ਹੰਸਾਲੀ ਖੇੜਾ ਵਿਖੇ ਆਟਾ ਦਾਲ ਸਕੀਮ ਦੇ ਨਵੇਂ ਲਾਭਪਾਤਰਾਂ ਨੂੰ ਨੀਲੇ ਕਾਰਡ ਵੰਡਦੇ ਹੋਏ।
ਫ਼ਤਹਿਗੜ੍ਹ ਸਾਹਿਬ, 19 ਅਗਸਤ, 2016 : ਪੰਜਾਬ ਸਰਕਾਰ ਵੱਲੋਂ ਗਰੀਬ ਵਰਗ ਦੇ ਲੋਕਾਂ ਲਈ ਸ਼ੁਰੂ ਕੀਤੀ ਗਈ ਆਟਾ ਦਾਲ ਸਕੀਮ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਇਹ ਸਕੀਮ ਲਾਗੂ ਕਰਕੇ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਦੋ ਵਕਤ ਦੀ ਰੋਟੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਸ. ਦੀਦਾਰ ਸਿੰਘ ਭੱਟੀ ਨੇ ਪਿੰਡ ਖੇੜਾ ਦੇ ਗੁਰਦੁਆਰਾ ਸ੍ਰੀ ਰੋਮਾਣਾ ਸਾਹਿਬ, ਹੰਸਾਲੀ ਖੇੜਾ ਵਿਖੇ ਆਟਾ ਦਾਲ ਸਕੀਮ ਦੇ 500 ਨਵੇਂ ਲਾਭਪਾਤਰਾਂ ਨੂੰ ਨੀਲੇ ਕਾਰਡ ਵੰਡਣ ਮੌਕੇ ਕਰਵਾਏ ਸਾਦੇ ਸਮਾਗਮ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਟਾ ਦਾਲ ਸਕੀਮ ਦੇ ਘੇਰੇ ਨੂੰ ਹੋਰ ਵਿਸ਼ਾਲ ਕਰਦੇ ਹੋਏ ਨਵੇਂ ਲਾਭਪਾਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਫ਼ਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਦੇ 2000 ਹੋਰ ਨਵੇਂ ਲਾਭਪਾਤਰ ਇਸ ਸਕੀਮ ਵਿੱਚ ਸ਼ਾਮਲ ਕੀਤੇ ਗਏ ਹਨ।
ਸ. ਭੱਟੀ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗਰੀਬ ਵਰਗ ਦੇ ਲੋਕਾਂ ਦੀਆਂ ਲੜਕੀਆਂ ਦੀ ਸ਼ਾਦੀ ਮੌਕੇ 15000/- ਰੁਪਏ ਦੀ ਮਾਲੀ ਸਹਾਇਤਾ ਦੇਣ ਲਈ ਸ਼ੁਰੂ ਕੀਤੀ ਗਈ ਸ਼ਗਨ ਸਕੀਮ ਅਤੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾਂ ਅਧੀਨ ਕਿਸਾਨਾਂ, ਛੋਟੇ ਵਪਾਰੀਆਂ, ਨੀਲਾ ਕਾਰਡ ਧਾਰਕਾਂ ਤੇ ਉਸਾਰੀ ਕਿਰਤੀਆਂ ਨੂੰ 50 ਹਜਾਰ ਰੁਪਏ ਤੱਕ ਦਾ ਮੁਫਤ ਇਲਾਜ ਦੀ ਸਹੂਲਤ ਲੋਕਾਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ।
ਸ. ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਅੱਜ ਪੰਜਾਬ ਬਿਜਲੀ ਦੀ ਪੈਦਾਵਾਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ ਜਿਸ ਅਧੀਨ ਕਿਸਾਨਾਂ ਨੂੰ ਖੇਤੀਬਾੜੀ ਲਈ ਅਤੇ ਐਸ.ਸੀ. ਤੇ ਬੀ.ਸੀ. ਭਾਈਚਾਰੇ ਦੇ ਲੋਕਾਂ ਨੂੰ ਘਰੇਲੂ ਖਪਤ ਲਈ 200 ਯੁਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਜ਼ਿਲ੍ਹੇ ਦੇ ਲੋਕਾਂ ਲਈ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਵਿੱਚ ਕਾਫੀ ਸਹਾਈ ਸਿੱਧ ਹੋ ਰਹੀ ਹੈ ਅਤੇ ਇਸ ਸਕੀਮ ਅਧੀਨ ਜਿਹੜੇ ਲੋਕ ਪਹਿਲਾਂ ਕਿਸੇ ਕਾਰਨਾਂ ਕਰਕੇ ਤੀਰਥ ਸਥਾਨ ਦੇ ਦਰਸ਼ਨਾਂ ਲਈ ਨਹੀਂ ਜਾ ਸਕਦੇ ਸਨ ਉਹ ਹੁਣ ਮੁਫਤ ਦਰਸ਼ਨ ਕਰ ਸਕਦੇ ਹਨ।
ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖੇੜਾ ਸ੍ਰੀ ਪਰਮਜੀਤ ਸਿੰਘ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਸਰਪੰਚ ਗੁਰਦੀਪ ਸਿੰਘ, ਸਿੰਗਾਰ ਸਿੰਘ ਬਰਾਸ, ਗੁਰਜੀਤ ਸਿੰਘ ਹਿੰਦੂਪੁਰ, ਕਾਕਾ ਸਿੰਘ ਡੰਘੇੜੀਆਂ, ਜਸਪਾਲ ਸਿੰਘ ਦਾਦੂਮਾਜਰਾ, ਗਿਆਨ ਸਿੰਘ ਜਮੀਤਗੜ੍ਹ, ਕਮਲਜੀਤ ਸਿੰਘ ਬਾਡਲੀ, ਜਸਵੀਰ ਸਿੰਘ ਸਮਸ਼ੇਰ ਨਗਰ, ਅਮਰ ਸਿੰਘ ਦੁਭਾਲੀ, ਸਤਨਾਮ ਸਿੰਘ ਬੀਬੀਪੁਰ, ਕੁਲਦੀਪ ਸਿੰਘ ਮਾਨਗੜ੍ਹ, ਜਗਜੀਤ ਸਿੰਘ, ਗੁਰਨਾਮ ਖਾਨ, ਗਿਆਨ ਸਿੰਘ ਸਲੇਮਪੁਰ, ਹਰਿੰਦਰ ਸਿੰਘ ਹੰਸਾਲੀ, ਸਿਕੰਦਰ ਸਿੰਘ ਤਲਵਾੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।