ਗੁਰਪ੍ਰਤਾਪ ਵਡਾਲਾ ਆਪਣੇ ਸਾਥੀਆਂ ਸਮੇਤ ਪਹੁੰਚੇ ਦਰਬਾਰ ਸਾਹਿਬ, ਕਿਹਾ ਸਾਨੂੰ ਜੋ ਅਕਾਲ ਤਖਤ ਸਾਹਿਬ ਸਜ਼ਾ ਲਾਉਣਗੇ, ਉਹਨੂੰ ਅਸੀਂ ਕਬੂਲ ਕਰਾਂਗੇੇ (ਵੀਡੀਓ ਵੀ ਦੇਖੋ)
ਸਿੱਖ ਪੰਥ ਅਤੇ ਸਮੁੱਚੇ ਪੰਜਾਬੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਹਿਯੋਗ ਦੇਣ ਦੀ ਕੀਤੀ ਮੰਗ
ਪਿਛਲੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਤੋਂ ਸੰਗਤਾਂ ਦਾ ਵਿਸ਼ਵਾਸ ਟੁੱਟਦਾ ਨਜ਼ਰ ਆ ਰਿਹਾ ਸੀ ਤਾ ਕਰਕੇ ਅੱਸੀਂ ਅਕਾਲ ਤਖ਼ਤ ਸਾਹਿਬ ਤੇ ਅਰਜ਼ੀ ਲੈਕੇ ਪਹੁੰਚੇ ਸੀ
ਜਿਹੜੀ ਵੀ ਸਜ਼ਾ ਸਾਨੂੰ ਅਕਾਲ ਤਖ਼ਤ ਸਾਹਿਬ ਲਾਉਣਗੇ ਅਸੀਂ ਉਹ ਸਜ਼ਾ ਨੂੰ ਕਬੂਲ ਕਰਾਂਗੇ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 17 ਜੁਲਾਈ 2024- ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਅਕਾਲੀ ਆਗੂਆਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਪਾਰਟੀ ਬਣਾਉਂਦਾ ਐਲਾਨ ਕਰ ਦਿੱਤਾ ਗਿਆ ਸੀ ਜਿਸ ਦੇ ਚਲਦੇ ਪਾਰਟੀ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਆਪਣੇ ਸਾਥੀਆਂ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਉਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰ ਪ੍ਰਤਾਪ ਸਿੰਘ ਅਤੇ ਸਿੰਘ ਛੋਟੇਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਤੋਂ ਵੱਖਰੇ ਹੋਏ ਅਕਾਲੀ ਲੀਡਰਾਂ ਵੱਲੋਂ ਅਕਾਲੀ ਸੁਧਾਰ ਲਹਿਰ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਜਿਸ ਦੇ ਚਲਦੇ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਹੁੰਚੇ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1214721782998412
ਅੱਗੇ ਬੋਲਦੇ ਹੋ ਉਹਨਾਂ ਨੇ ਕਿਹਾ ਕਿ ਸਿੱਖ ਪੰਥ ਤੇ ਸਮੁੱਚੇ ਪੰਜਾਬੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਹਿਯੋਗ ਦੇਣ ਦੀ ਅਸੀਂ ਮੰਗ ਕਰਦੇ ਹਾਂ। ਉਹਨਾਂ ਕਿਹਾ ਕਿ ਪਿਛਲੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਤੋਂ ਸੰਗਤਾਂ ਦਾ ਵਿਸ਼ਵਾਸ ਟੁੱਟਦਾ ਨਜ਼ਰ ਆ ਰਿਹਾ ਸੀ ਜਿਸ ਕਰਕੇ ਅਸੀਂ ਅਕਾਲ ਤਖਤ ਸਾਹਿਬ ਤੇ ਮਾਫੀਨਾਮਾ ਪੱਤਰ ਵੀ ਦਿੱਤਾ ਹੈ ਅਤੇ ਹੁਣ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਨਵੇਂ ਅਕਾਲੀ ਦਲ ਸੁਧਾਰ ਲਹਿਰ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਅਕਾਲੀ ਦਲ ਦੇ ਵਿੱਚ ਰਹਿਣ ਵੇਲੇ ਜੋ ਸਾਡੇ ਤੋਂ ਗਲਤੀਆਂ ਹੋਈਆਂ ਜੋ ਗਲਤੀਆਂ ਅਕਾਲੀ ਦਲ ਦੇ ਪ੍ਰਧਾਨ ਨੇ ਕੀਤੀਆਂ ਜਿਸ ਵਿੱਚ ਅਸੀਂ ਬਰਾਬਰ ਦੇ ਆਪਣੇ ਆਪ ਨੂੰ ਭਾਗੀਦਾਰ ਮੰਨਦੇ ਹਾਂ ਜਿਸ ਕਰਕੇ ਉਹਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਾਫੀਨਾਮਾ ਪੱਤਰ ਵੀ ਦਿੱਤਾ ਗਿਆ ਹੈ ਅਤੇ ਸਾਨੂੰ ਖੁਸ਼ੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨ ਦੇ ਅੰਦਰ ਸਪਸ਼ਟੀਕਰਨ ਮੰਗਿਆ ਹੈ ਉਹਨਾਂ ਕਿਹਾ ਕਿ ਜਿਸ ਤਰੀਕੇ ਦੀ ਵੀ ਧਾਰਮਿਕ ਸਜ਼ਾ ਉਹ ਸਾਨੂੰ ਲਗਾਉਣਗੇ ਸਾਨੂੰ ਵੀ ਉਹ ਸਜ਼ਾ ਮਨਜ਼ੂਰ ਹੋਵੇਗੀ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਅਕਾਲੀ ਦਲ ਸੁਧਾਰ ਲਹਿਰ ਉਨੀ ਦੇਰ ਤੱਕ ਜਮੀਨੀ ਪੱਧਰ ਤੇ ਕੋਈ ਕੰਮ ਨਹੀਂ ਕਰੇਗੀ ਜਿੰਨੀ ਦੇਰ ਤੱਕ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਕੋਈ ਫੈਸਲਾ ਨਹੀਂ ਆ ਜਾਂਦਾ।