Malaika Arora Father Death: ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ
ਮੁੰਬਈ 11 ਸਤੰਬਰ 2024- Malaika Arora Father Death: ਮਸ਼ਹੂਰ ਅਦਾਕਾਰਾ ਮਲਾਇਕਾ 'ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਉਨ੍ਹਾਂ ਦੇ ਪਿਤਾ ਅਨਿਲ ਅਰੋੜਾ ਦੇ ਵਲੋਂ ਕਥਿਤ ਤੌਰ ਤੇ ਖੁਦਕੁਸ਼ੀ ਕਰ ਲਈ ਗਈ। ਸੂਚਨਾ ਇਹ ਹੈ ਕਿ, ਉਨ੍ਹਾਂ ਨੇ ਅੱਜ ਸਵੇਰੇ ਕਰੀਬ 9 ਵਜੇ ਮੁੰਬਈ ਸਥਿਤ ਆਪਣੇ ਘਰ ਤੋਂ ਛਾਲ ਮਾਰ ਦਿੱਤੀ। ਅਦਾਕਾਰਾ ਦੇ ਪਿਤਾ ਨੇ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਇਸ ਦੌਰਾਨ ਇਹ ਖਬਰ ਮਿਲਦੇ ਹੀ ਮਲਾਇਕਾ ਪੁਣੇ ਤੋਂ ਮੁੰਬਈ ਲਈ ਰਵਾਨਾ ਹੋ ਗਈ ਹੈ। ਦੂਜੇ ਪਾਸੇ ਅਦਾਕਾਰਾ ਦੇ ਪਿਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਅਨਿਲ ਅਰੋੜਾ ਨੇ ਅਚਾਨਕ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।