ਅੰਮ੍ਰਿਤਸਰ 'ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ 19 ਸਤੰਬਰ 2024-ਪੰਜਾਬ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਦੇ ਵਿੱਚ ਆਪਣਾ ਦਹਿਸ਼ਤ ਦਾ ਮਾਹੌਲ ਬਣਾਉਂਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਮਹਿਤਾ ਦਾ ਜਿੱਥੇ ਕਿ ਇੱਕ ਨਿਹੰਗ ਸਿੰਘ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ ਨੌਜਵਾਨ ਦੇ ਗੁੱਟ ਨੂੰ ਵੱਢ ਦਿੱਤਾ ਗਿਆ। ਜਿਸ ਤੋਂ ਬਾਅਦ ਉਸ ਨੌਜਵਾਨ ਵੱਲੋਂ ਆਪਣੇ ਜ਼ਖਮੀ ਹੱਥ ਦੇ ਨਾਲ ਹੀ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਿਆ ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀੜਿਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਵੱਲੋਂ ਘਰੋਂ ਆਵਾਜ਼ ਮਾਰ ਕੇ ਬਾਹਰ ਲਜਾਇਆ ਗਿਆ ਜਿੱਥੇ ਉਸ ਵੱਲੋਂ ਅਤੇ ਉਸਦੇ ਸਾਥੀਆਂ ਵੱਲੋਂ ਉਸ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਅਤੇ ਉਸ ਵਿੱਚ ਉਸ ਵੱਲੋਂ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਗਈ। ਉਸ ਨੇ ਦੱਸਿਆ ਕਿ ਉਸ ਵੱਲੋਂ ਹੁਣ ਅੰਮ੍ਰਿਤਸਰ ਤੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਆਪਣਾ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸਨ ਉਹਨਾਂ ਦੇ ਲੋਕਾਂ ਦੇ ਖਿਲਾਫ ਕਾਰਵਾਈ ਨਹੀਂ ਕਰ ਰਹੀ ਜਿਨਾਂ ਵੱਲੋਂ ਉਸ ਉੱਤੇ ਹਮਲਾ ਕੀਤਾ ਗਿਆ ਹੈ।
ਉੱਥੇ ਦੂਸਰੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਤ ਸਿਪਾਹੀ ਗਰੁੱਪ ਲੁਧਿਆਣਾ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਜਾਣ ਬੁਝ ਕੇ ਨਿਹੰਗ ਸਿੰਘ ਅਤੇ ਉਸਦੇ ਦੋਸਤਾਂ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨਾਂ ਵੱਲੋਂ ਨੌਜਵਾਨ ਤੇ ਹਮਲਾ ਕੀਤਾ ਗਿਆ ਹੈ।
ਉਹਨਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਦੋਸ਼ੀਆਂ ਦੇ ਖਿਲਾਫ ਕਾਰਵਾਈ ਹੋਵੇ ਜੋ ਇਸ ਪੂਰੀ ਘਟਨਾ ਦੇ ਵਿੱਚ ਸ਼ਾਮਿਲ ਸਨ। ਜੇਕਰ ਕਾਰਵਾਈ ਨਾ ਹੋਈ ਤਾਂ ਅਸੀਂ ਬਟਾਲਾ ਦੇ ਐਸਐਸਪੀ ਦੇ ਦਫਤਰ ਦੇ ਬਾਹਰ ਧਰਨਾ ਲਗਾਵਾਂਗੇ। ਸੰਤ ਸਿਪਾਹੀ ਗਰੁੱਪ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਵੱਲੋਂ ਇਹਨਾਂ ਨੌਜਵਾਨਾਂ ਨੂੰ ਨਸ਼ਾ ਵੇਚਣ ਦੇ ਲਈ ਰੋਕਿਆ ਜਾ ਰਿਹਾ ਸੀ ਅਤੇ ਇਸੇ ਕਰਕੇ ਹੀ ਇਸ ਨੌਜਵਾਨ ਉਤੇ ਉਸ ਵੱਲੋਂ ਹਮਲਾ ਕੀਤਾ ਗਿਆ ਹੈ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਭੇਸ ਦੇ ਵਿੱਚ ਲੋਕ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਉਹਨਾਂ ਦੇ ਖਿਲਾਫ ਅਸੀਂ ਜਰੂਰ ਸਖਤ ਤੋਂ ਸਖਤ ਕਾਰਵਾਈ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਰੂਰ ਕਰਵਾਵਾਂਗੇ।
ਉੱਥੇ ਹੀ ਦੂਸਰੇ ਪਾਸੇ ਜਦੋਂ ਪੁਲਿਸ ਅਧਿਕਾਰੀ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵੱਲੋਂ ਆਪਣੀ ਜਾਨ ਛੁਡਾਉਂਦੇ ਹੋਏ ਮੀਡੀਆ ਦੇ ਨਾਲ ਅੱਗੇ ਪਿੱਛੇ ਭੱਜਦਾ ਹੋਇਆ ਨਜ਼ਰ ਆਇਆ ਇੱਥੋਂ ਤੱਕ ਕਿ ਉਸ ਵੱਲੋਂ ਮਾਈਕਾਂ ਦੇ ਉੱਤੇ ਹੱਥ ਵੀ ਮਾਰਿਆ ਗਿਆ ਅਤੇ ਕਿਸੇ ਵੀ ਸੰਭਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਸਦੇ ਸਬ ਇੰਸਪੈਕਟਰ ਮੌਕੇ ਤੇ ਪਹੁੰਚੇ ਅਤੇ ਉਹਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਪੁੱਛਗਿੱਛ ਕਰ ਰਹੇ ਹਾਂ ਅਤੇ ਨਾਲ ਹੀ ਨੌਜਵਾਨ ਜੋ ਕਿ ਇਸ ਹਸਪਤਾਲ ਵਿੱਚ ਜਖਮੀ ਹੈ ਉਸ ਦੇ ਬਿਆਨ ਦਰਜ ਕਰ ਲਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਪੰਜ ਦੋਸ਼ੀਆਂ ਦੇ ਖਿਲਾਫ ਬਾਈ ਨੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ ਅਤੇ ਅਸੀਂ ਜੋ ਵੀ ਬਣਦਾ ਹੋਇਆ ਮਾਮਲਾ ਹੈ ਉਹ ਜਰੂਰ ਦਰਜ ਕਰਵਾਇਆ ਜਾਵੇਗਾ।