ਪੱਤਰਕਾਰ ਗੁਰਉਪਦੇਸ਼ ਭੁੱਲਰ ਨੂੰ ਡੂੰਘਾ ਸਦਮਾ, ਮਾਤਾ ਰਾਜਿੰਦਰ ਕੌਰ ਦਾ ਦਿਹਾਂਤ
ਚੰਡੀਗੜ੍ਹ : ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਰੋਜ਼ਾਨਾ ਸਪੋਕਸਮੈਨ ਅਖਬਾਰ ਦੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਨੂੰ ਡੂੰਘਾ ਸਦਮਾ ਲੱਗਿਆ ਹੈ। ਉਹਨਾਂ ਦੀ ਮਾਤਾ ਰਾਜਿੰਦਰ ਕੌਰ, ਸਾਬਕਾ ਜਿਲ੍ਹਾ ਮਾਸ ਮੀਡੀਆ ਅਫ਼ਸਰ ਸਿਹਤ ਵਿਭਾਗ ਦੀ ਬੀਤੀ ਰਾਤ ਮੌਤ ਹੋ ਗਈ । ਉਹ ਬਿਮਾਰ ਹੋਣ ਕਰਨ ਮੋਹਾਲੀ ਦੇ ਇਕ ਨਿਜੀ ਹਸਪਤਾਲ 'ਚ ਇਕ ਹਫਤੇ ਤੋਂ ਦਾਖਲ ਸਨ । ਉਹ 84 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਇਕ ਪੁੱਤਰ ਤੇ ਇਕ ਧੀ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਪਿੱਥੋ ਤਹਿਸੀਲ ਰਾਮਪੁਰਾ ਫੂਲ ਜਿਲ੍ਹਾ ਬਠਿੰਡਾ ਵਿਖ਼ੇ ਹੋਵੇਗਾ।
ਯੂਨੀਅਨ ਭੁੱਲਰ ਪਰਿਵਾਰ ਦੇ ਇਸ ਦੁੱਖ ਵਿੱਚ ਸ਼ਰੀਕ ਹੁੰਦੀ ਹੋਈ ਦੁੱਖ ਸਾਂਝਾ ਕਰਦੀ ਹੈ ਅਤੇ ਪਰਮਾਤਮਾ ਅੱਗੇ ਅਰਦਾਸ ਕਰਦੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ।