PM ਮੋਦੀ ਪਹੁੰਚੇ ਅਮਰੀਕਾ, ਕਵਾਡ ਸਮਿਟ ਵਿੱਚ ਲੈਣਗੇ ਹਿੱਸਾ
ਨਵੀਂ ਦਿੱਲੀ, 21 ਸਤੰਬਰ 2024 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਪਹੁੰਚ ਗਏ ਹਨ। ਉਹ ਅੱਜ ਸ਼ਾਮ ਕਰੀਬ 7.45 ਵਜੇ ਅਮਰੀਕਾ ਦੇ ਫਿਲਾਡੇਲਫੀਆ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਤਿੰਨ ਦਿਨਾਂ ਅਮਰੀਕਾ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਪੀਐਮ ਮੋਦੀ ਕਵਾਡ ਸਮਿਟ ਵਿੱਚ ਹਿੱਸਾ ਲੈਣਗੇ। ਕਈ ਦੋ-ਪੱਖੀ ਬੈਠਕਾਂ ਦੀ ਵੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਹੁਣ ਤੱਕ 8 ਵਾਰ ਅਮਰੀਕਾ ਦਾ ਦੌਰਾ ਕਰ ਚੁੱਕੇ ਹਨ ਅਤੇ ਹੁਣ ਉਹ ਆਪਣੀ ਨੌਵੀਂ ਫੇਰੀ 'ਤੇ ਹਨ। ਵਿਦੇਸ਼ ਮੰਤਰਾਲੇ (MEA) ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਤੋਂ 23 ਸਤੰਬਰ ਤੱਕ ਅਮਰੀਕਾ ਦੇ ਦੌਰੇ 'ਤੇ ਹੋਣਗੇ।
PM Modi arrives in US, heads to Delaware to meet President Biden, attend Quad
? Click at link below...
https://www.babushahi.com/full-news.php?id=191645