Breaking News: ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦੀ ਕਾਰ ਹਾਦਸੇ ਦਾ ਸ਼ਿਕਾਰ, ਹੋਏ ਗੰਭੀਰ ਜ਼ਖਮੀ
ਚੰਡੀਗੜ੍ਹ, 21 ਸਤੰਬਰ, 2024--- ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦੀ ਕਾਰ ਸ਼ੁੱਕਰਵਾਰ ਦੇਰ ਸ਼ਾਮ ਹਾਦਸੇ ਦਾ ਸ਼ਿਕਾਰ ਹੋ ਗਈ। ਭਿਵਾਨੀ ਦੇ ਪਿੰਡ ਸ਼ੇਰਪੁਰਾ ਨੇੜੇ ਉਨ੍ਹਾਂ ਦੀ ਕਾਰ ਦਰੱਖਤ ਨਾਲ ਟਕਰਾ ਗਈ। ਲੋਹਾਰੂ ਤੋਂ ਹਿਸਾਰ ਜਾਂਦੇ ਸਮੇਂ ਇਹ ਹਾਦਸਾ ਵਾਪਰਿਆ। ਇਸ ਹਾਦਸੇ 'ਚ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਜ਼ਖਮੀ ਹੋ ਗਏ ਹਨ। ਜ਼ਖ਼ਮੀ ਹਾਲਤ ਵਿੱਚ ਸੁਭਾਸ਼ ਬਰਾਲਾ ਨੂੰ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।