ਮਨੋਹਰ ਲਾਲ ਖੱਟਰ ਨੇ ਕਿਸਾਨਾਂ ਬਾਰੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ-ਭਾਜਪਾਈਆਂ ਦੇ ਬਿਆਨ ਗਿਣੀਮਿੱਥੀ ਸਾਜਿਸ਼
ਭਾਜਪਾ ਜਾਣ ਬੁਝ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੀ ਹੈ ਕੋਸ਼ਿਸ਼ - ਸਰਵਨ ਸਿੰਘ ਪੰਧੇਰ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 25 ਸਤੰਬਰ 2024- ਮਨੋਹਰ ਲਾਲ ਖੱਟਰ ਵੱਲੋਂ ਕਿਸਾਨਾਂ ਖਿਲਾਫ਼ ਦਿੱਤੇ ਗਏ ਵਿਵਾਦਿਤ ਬਿਆਨ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਕਿਹਾ ਕਿ ਸਿਰਫ ਚੋਣਾਂ ਨੂੰ ਮੱਦੇ ਨਜ਼ਰ ਰੱਖ ਕੇ ਹੀ ਇਹ ਬਿਆਨਬਾਜੀ ਦਿੱਤੀ ਜਾ ਰਹੀ ਹੈ।
ਬੀਤੇ ਦਿਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਵੱਲੋਂ ਚੋਣਾਂ ਜਿੱਤਣ ਤੋਂ ਬਾਅਦ ਸਭ ਤੋਂ ਪਹਿਲਾਂ ਪੰਜਾਬ ਹਰਿਆਣਾ ਬਾਰਡਰ ਤੇ ਬੈਠੇ ਕਿਸਾਨਾਂ ਅਤੇ ਬਣੇ ਬੈਰੀਗੇਟਿੰਗ ਨੂੰ ਦੂਰ ਕਰਨ ਦੀ ਗੱਲ ਕੀਤੀ ਗਈ ਉਸ ਤੋਂ ਬਾਅਦ ਮਨੋਹਰ ਰਾਹ ਖੱਟਰ ਵੱਲੋਂ ਦੁਬਾਰਾ ਤੋਂ ਕਿਸਾਨਾਂ ਦੇ ਉੱਤੇ ਤਿੱਖਾ ਤੰਜ ਕਸਿਆ ਗਿਆ।
ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਵਿੱਚ ਕਿਸਾਨ ਆਗੂ ਸਰਵਨ ਸਿੰਘ ਭੰਦੇਰ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਖੁਦ ਹੁਣ ਮੰਨ ਚੁੱਕੀ ਹੈ ਕਿ ਜੋ ਬੈਰੀਗੇਟਿੰਗ ਕੀਤੀ ਗਈ ਸੀ ਉਹ ਉਹਨਾਂ ਵੱਲੋਂ ਕੀਤੀ ਗਈ ਸੀ ਅਤੇ ਉਹਨਾਂ ਵੱਲੋਂ ਹੀ ਇਹ ਰਸਤੇ ਰੋਕੇ ਗਏ ਸਨ। ਉਹਨਾਂ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਵੱਲੋਂ ਕਿਸਾਨਾਂ ਨੂੰ ਡਾਂਗਾਂ ਨਾਲ ਕੁੱਟਣ ਦੇ ਆਦੇਸ਼ ਵੀ ਦਿੱਤੇ ਗਏ ਸਨ।