ਅੰਮ੍ਰਿਤਸਰ: DC ਦਫਤਰ ਦੇ ਬਾਹਰ ਬਾਸਮਤੀ ਸੁੱਟ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ
ਬਾਸਪਤੀ ਦਾ ਮੁੱਲ ਘੱਟ ਮਿਲਣ ਤੇ ਕਿਸਾਨਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 28 ਸਤੰਬਰ 2024- ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨ ਆਪਣੀ ਫਸਲ ਲੈ ਕੇ ਮੰਡੀਆਂ ਦੇ ਵਿੱਚ ਪਹੁੰਚ ਰਹੇ ਹਨ ਲੇਕਿਨ ਕਿਸਾਨਾਂ ਨੂੰ ਫਸਲ ਦਾ ਮੁੱਲ ਸਹੀ ਨਾ ਮਿਲਣ ਤੇ ਕਿਸਾਨਾਂ ਦੇ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦਿਨੀ ਕਿਸਾਨਾਂ ਵੱਲੋਂ ਕਿਹਾ ਗਿਆ ਸੀ ਕਿ ਅਗਰ ਸਾਨੂੰ ਮੰਡੀਆਂ ਦਾ ਮੁੱਲ ਸਹੀ ਨਾ ਮਿਲਿਆ ਤਾਂ ਅਸੀਂ ਪ੍ਰਦਰਸ਼ਨ ਕਰਾਂਗੇ ਜਿਸ ਦੇ ਚਲਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਦੇ ਵਿੱਚ ਕਿਸਾਨਾਂ ਵੱਲੋਂ ਅੰਮ੍ਰਿਤਸਰ ਜ਼ਿਲਾ ਪ੍ਰਬੰਧਕੀ ਦਫਤਰ ਦੇ ਬਾਹਰ ਪਹੁੰਚ ਕੇ ਬਾਸਮਤੀ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਅਗਰ 3200 ਤੋਂ ਘੱਟ ਬਾਸਪਤੀ ਦਾ ਰੇਟ ਕਿਸਾਨਾਂ ਨੂੰ ਮਿਲੇਗਾ ਤੇ ਸਰਕਾਰ ਕਿਸਾਨ ਦਾ ਘਾਟਾ ਖੁਦ ਪੂਰਾ ਕਰੇਗੀ ਲੇਕਿਨ ਸਰਕਾਰ ਵੱਲੋਂ ਇਸ ਵਿੱਚ ਕੋਈ ਵੀ ਦਖਲ ਅੰਦਾਜੀ ਨਹੀਂ ਦਿਖਾਈ ਗਈ ਜਿਸ ਦੇ ਚਲਦੇ ਉਹ ਰੋਸ ਪ੍ਰਦਰਸ਼ਨ ਕਰ ਰਹੇ ਉਹਨਾਂ ਕਿਹਾ ਕਿ ਇੱਕ ਪਾਸੇ ਡੀਸੀ ਅੰਮ੍ਰਿਤਸਰ ਨਾਲ ਦੋ ਦਿਨ ਪਹਿਲਾਂ ਉਹਨਾਂ ਦੀ ਮੀਟਿੰਗ ਵੀ ਹੋਈ ਸੀ ਜਿਸ ਵਿੱਚ ਉਹਨਾਂ ਨੇ ਬਾਸਮਤੀ ਦੀ ਮੰਗ ਰੱਖੀ ਸੀ ਲੇਕਿਨ ਉਸ ਉੱਤੇ ਕੋਈ ਵੀ ਕਾਰਵਾਈ ਪ੍ਰਸ਼ਾਸਨ ਵੱਲੋਂ ਨਹੀਂ ਕੀਤੀ ਗਈ ਜਿਸ ਦੇ ਚਲਦੇ ਮਜ਼ਦੂਰਾਂ ਨੂੰ ਬਾਸਮਤੀ ਡੀਸੀ ਦਫਤਰ ਦੇ ਬਾਹਰ ਸੁੱਟ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।