ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਸਿਆਸੀ ਪਾਰਟੀ ਦਾ ਐਲਾਨ
ਪੰਜਾਬ ਦੇ ਹਿੱਤਾਂ ਦੇ ਲਈ ਚੁੱਕਾਂਗੇ ਅਸੀਂ ਪੰਜਾਬ ਦੀ ਆਵਾਜ਼
ਖੇਤਰੀ ਪਾਰਟੀ ਹੀ ਪੰਜਾਬ ਦਾ ਕਰ ਸਕਦੀ ਹੈ ਭਲਾ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਕਦੀ ਵੀ ਲਾ ਸਕਦੀਆਂ ਹਨ ਮੁੱਖ ਮੰਤਰੀ ਨੂੰ
ਗੁਰਪ੍ਰੀਤ ਰਾਜਪੂਤ
ਖਡੂਰ ਸਾਹਿਬ , 29 ਸਤੰਬਰ 2024 : ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਹਲਕੇ ਦੇ ਮੈਂਬਰ ਪਾਰਲੀਮੈਂਟ ਸਰਦਾਰ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਬੇਨਤੀ ਕਰ ਪੰਜਾਬ ਵਿੱਚ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਬੇਨਤੀ ਕਰ ਗੁਰੂ ਦੇ ਚਰਨਾਂ ਦੇ ਵਿੱਚ ਪੰਜਾਬ ਨੂੰ ਬਿਹਤਰ ਬਣਾਉਣ ਵਾਸਤੇ ਅਰਦਾਸ ਵੀ ਕੀਤੀ ਗਈ ਅਤੇ ਇਹ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਇਹ ਫੈਸਲਾ ਅਲਿੱਤਾ ਜਾ ਰਿਹਾ ਹੈ l