CM ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ: ਸਾਰੇ ਟੈਸਟ ਨਾਰਮਲ - ਫੋਰਟਿਸ ਹਸਪਤਾਲ ਮੋਹਾਲੀ
ਮੋਹਾਲੀ, 28 ਸਤੰਬਰ 2024: ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ: ਆਰ ਕੇ ਜਸਵਾਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਦੁਪਹਿਰ 2 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਸਾਰੇ ਪੈਥੋਲੋਜੀਕਲ ਟੈਸਟ ਨਾਰਮਲ ਸਨ, ਜਿਸ ਤੋਂ ਬਾਅਦ ਡਾਕਟਰਾਂ ਨੇ ਮੁੱਖ ਮੰਤਰੀ ਨੂੰ ਛੁੱਟੀ ਦੇਣ ਦਾ ਫੈਸਲਾ ਕੀਤਾ ਗਿਆ।