ਬਟਾਲਾ: ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ- ਕਈ ਜ਼ਖਮੀ
ਰੋਹਿਤ ਗੁਪਤਾ
ਗੁਰਦਾਸਪੁਰ 30 ਸਤੰਬਰ 2024: ਬਟਾਲਾ ਨੇੜੇ ਪਿੰਡ ਸ਼ਾਹਬਾਦ ਵਿਖੇ ਵਾਪਰੇ ਬੱਸ ਹਾਦਸੇ ਵਿੱਚ ਖੁਲਾਸਾ ਹੋਇਆ ਹੈ ਕਿ ਬੱਸ ਬ੍ਰੇਕ ਫੇਲ ਹੋਣ ਕਾਰਨ ਮੋਟਰਸਾਈਕਲ ਨੂੰ ਬਚਾਉਂਦੇ ਬਚਾਉਂਦੇ ਸੜਕ ਕਿਨਾਰੇ ਬਣੇ ਬੱਸ ਸਟਾਪੇਜ ਨੂੰ ਤੋੜਦੇ ਹੋਏ ਦਰੱਖਤ ਨਾਲ ਜਾ ਟਕਰਾਈ ਸੀ। ਇਸ ਕਾਰਨ ਬੱਸ 'ਚ ਸਵਾਰ 4 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 20 ਦੇ ਕਰੀਬ ਲੋਕ ਜ਼ਖਮੀ ਹੋ ਗਏ।
ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਛੇ ਮਰੀਜ਼ਾਂ ਨੂੰ ਗੰਭੀਰ ਹਾਲਤ ਕਾਰਾ ਨਾਮ ਅਮ੍ਰਿਤਸਰ ਰੈਫਰ ਕੀਤਾ ਗਿਆ ਹੈ। ਸਟੋਪ ਤੇ ਜ਼ਿੰਦਗੀ ਛੱਤ ਵੱਸਦੇ ਸ਼ੀਸ਼ੇ ਤੋੜ ਦੀ ਹੋਈ ਸਵਾਰੀਆਂ ਨਾਲ ਜਾ ਟਕਰਾਈ ਜਿਸ ਕਾਰਨ ਪਿਛਲੀਆਂ ਸੀਟਾਂ ਤੇ ਬੈਠੀਆਂ ਸਵਾਰੀਆਂ ਨੂੰ ਜਿਆਦਾ ਗੰਭੀਰ ਸੱਟਾ ਲੱਗਿਆ ਹਨ।
ਪਿੰਡ ਸ਼ਾਹਬਾਦ ਨੇੜੇ ਹੋਏ ਇਸ ਹਾਦਸੇ ਵਿੱਚ ਪ੍ਰਭਾਵਿਤ ਹੋਏ ਜਿਆਦਾਤਰ ਲੋਕ ਨੇੜੇ ਦੇ ਪਿੰਡਾਂ ਦੇ ਦੱਸੇ ਜਾ ਰਹੇ ਹਨ। ਬੱਸ ਵਿੱਚ 50 ਦੇ ਕਰੀਬ ਲੋਕ ਸਵਾਰ ਸਨ। ਜਾਣਕਾਰੀ ਅਨੁਸਾਰ ਨਿੱਜੀ ਬੱਸ ਹੁਸ਼ਿਆਰਪੁਰ ਤੋਂ ਬਟਾਲਾ ਵੱਲ ਆ ਰਹੀ ਸੀ ਅਤੇ ਕਾਫੀ ਤੇਜ਼ ਰਫਤਾਰ ਵਿੱਚ ਸੀ।ਇਸ ਦੌਰਾਨ ਸ਼ਾਹਬਾਦ ਪਿੰਡ ਦੇ ਮੋੜ 'ਤੇ ਇਕ ਮੋਟਰਸਾਈਕਲ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬੱਸ ਸਟੋਪ ਨਾਲ ਜਾ ਟਕਰਾਈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੱਸ ਦੇ ਬ੍ਰੇਕ ਫੇਲ ਹੋ ਗਏ ਸਨ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਬੱਸ ਦਾ ਡਰਾਈਵਰ ਵੀ ਸ਼ਾਮਲ ਹੈ।
ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਬਟਾਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਗੁਰਦਾਸਪੁਰ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਬੱਸ ਵਿੱਚ ਸਫ਼ਰ ਕਰ ਰਹੀ ਲੜਕੀ ਨੇ ਦੱਸਿਆ ਕਿ ਕਾਲਜ ਤੋਂ ਛੁੱਟੀ ਹੋਣ ਤੋਂ ਬਾਅਦ ਉਹ ਹਰ ਰੋਜ਼ ਇਸ ਬੱਸ ਵਿੱਚ ਆਉਂਦੀ ਹੈ।
ਸੋਮਵਾਰ ਨੂੰ ਜਦੋਂ ਬੱਸ ਬਟਾਲਾ ਪਹੁੰਚੀ ਤਾਂ ਅਚਾਨਕ ਹਾਦਸਾ ਵਾਪਰ ਗਿਆ। ਬੱਸ 'ਚ ਸਵਾਰ ਜ਼ਿਆਦਾਤਰ ਲੋਕ ਜ਼ਖਮੀ ਹੋ ਗਏ। ਘਟਨਾ 'ਚ ਜ਼ਖਮੀ 6 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਨ੍ਹਾਂ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਤੋਂ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।